ਨਵੀਂ ਦਿੱਲੀ: ਖੇਤੀ ਕਾਨੂੰਨਾਂ ਵਿਰੁੱਧ ਕਿਸਾਨਾਂ ਦਾ ਪ੍ਰਦਰਸ਼ਨ ਲਗਾਤਾਰ ਜਾਰੀ ਹੈ। ਉੱਥੇ ਹੀ ਕੋਰੋਨਾ ਮਹਾਂਮਾਰੀ ਵਿੱਚ ਚੱਲ ਰਹੇ ਕਿਸਾਨਾਂ ਦੇ ਅੰਦੋਲਨ ਨੂੰ ਵੇਖਦੇ ਹੋਏ ਸੁਪਰੀਮ ਕੋਰਟ ਨੇ ਚਿੰਤਾ ਜ਼ਾਹਿਰ ਕੀਤੀ ਹੈ।
ਸੁਪਰੀਮ ਕੋਰਟ ਨੇ ਕੇਂਦਰ ਤੋਂ ਪੁੱਛਿਆ ਹੈ ਕਿ ਕਿਸਾਨ ਅੰਦੋਲਨ ਵਿੱਚ ਕੋਵਿਡ-19 ਨੂੰ ਲੈ ਕੇ ਕੀ ਹਦਾਇਤਾਂ ਦੀ ਪਾਲਣਾ ਕੀਤੀ ਜਾ ਸਕਦੀ ਹੈ? ਸੀਜੇਆਈ ਐਸ ਬੋਬੜੇ ਨੇ ਕਿਹਾ ਕਿ ਉਨ੍ਹਾਂ ਨੂੰ ਨਹੀਂ ਪਤਾ ਕਿ ਕਿਸਾਨ ਕੋਵਿਡ-19 ਤੋਂ ਸੁਰੱਖਿਅਤ ਹੈ ਜਾਂ ਨਹੀਂ? ਉਨ੍ਹਾਂ ਕਿਹਾ ਕਿ ਜੇ ਹਦਾਇਤਾਂ ਦੀ ਪਾਲਣਾ ਨਾ ਕੀਤੀ ਗਈ ਤਾਂ ਤਬਲੀਗੀ ਜਮਾਤ ਵਰਗੇ ਹਾਲਾਤ ਬਣ ਸਕਦੇ ਹਨ।