ETV Bharat / bharat

ਪ੍ਰਦੂਸ਼ਣ ’ਤੇ ਪੰਜਾਬ ਨੂੰ ਬਦਨਾਮ ਕਰਨ ਕਾਰਨ Supreme Court ਨੇ ਕੇਜਰੀਵਾਲ ਨੂੰ ਝਾੜ ਪਾਈ:ਕਾਕਾ ਰਣਦੀਪ ਸਿੰਘ ਨਾਭਾ - Farmers loan waived

ਖੇਤੀਬਾੜੀ ਮੰਤਰੀ ਕਾਕਾ ਰਣਦੀਪ ਸਿੰਘ ਨਾਭਾ (Agri Minister Kaka Randip Singh Nabha) ਨੇ ਕਿਹਾ ਹੈ ਕਿ ਕਾਂਗਰਸ (Congress News) ਸਰਕਾਰ ਕਿਸਾਨਾਂ ਦੀ ਹਿਤੈਸ਼ੀ ਹੈ ਤੇ ਸੂਬੇ ਵਿੱਚ ਕਾਂਗਰਸ ਸਰਕਾਰ ਨੇ ਕਿਸਾਨਾਂ ਦੇ 8556 ਕਰੋੜ ਰੁਪਏ ਦੇ ਕਰਜ਼ੇ ਮੁਆਫ਼ ਕੀਤੇ ਜਦੋਂਕਿ ਪ੍ਰਦੂਸ਼ਣ ਫੈਲਾਉਣ ਲਈ ਪੰਜਾਬ ਨੂੰ ਬਦਨਾਮ ਕਰਨ ਵਾਲੇ ਕੇਜਰੀਵਾਲ ਨੂੰ ਸੁਪਰੀਮ ਕੋਰਟ ਨੇ ਝਾੜ ਤੱਕ ਪਾਈ (Supreme Court takes hard on Kejriwal)।

ਕੇਜਰੀਵਾਲ ਨੂੰ ਝਾੜ ਪਾਈ:ਕਾਕਾ ਰਣਦੀਪ ਸਿੰਘ ਨਾਭਾ

author img

By

Published : Dec 14, 2021, 2:04 PM IST

ਜੀਰਾ:ਪੰਜਾਬ ਦੇ ਖੇਤੀਬਾੜੀ ਮੰਤਰੀ ਕਾਕਾ ਰਣਦੀਪ ਸਿੰਘ ਨਾਭਾ (Agri Minister Kaka Randip Singh Nabha) ਨੇ ਅੱਜ ਜੀਰਾ ਵਿਖੇ ਪ੍ਰੈੱਸ ਕਾਨਫਰੰਸ ਦੌਰਾਨ ਮੁੱਖ ਮੰਤਰੀ ਪੰਜਾਬ ਚਰਨਜੀਤ ਸਿੰਘ ਚੰਨੀ ਦੇ ਦਰਜਨਾਂ ਦਾ ਰਿਪੋਰਟ ਕਾਰਡ ਪੇਸ਼ ਕਰਦਿਆਂ ਦਾਅਵਾ ਕੀਤਾ ਕਿ ਪੰਜਾਬ ਸਰਕਾਰ ਨੇ ਸੂਬੇ ਦੇ ਕਿਸਾਨਾਂ ਦੇ 8556 ਕਰੋੜਾਂ ਰੁਪਏ ਦੇ ਕਰਜ਼ੇ ਮੁਆਫ (Farmers loan waived) ਕੀਤੇ ਹਨ। ਕਾਕਾ ਰਣਦੀਪ ਸਿੰਘ ਇਥੇ ਵਿਧਾਇਕ ਕੁਲਬੀਰ ਸਿੰਘ ਜ਼ੀਰਾ ਦੇ ਸੱਦੇ ਤੇ ਅੱਜ ਹਲਕੇ ਵਿੱਚ 17 ਕਰੋੜ ਰੁਪਏ ਦੇ ਵੱਖ ਵੱਖ ਪ੍ਰਾਜੈਕਟਾਂ ਦੇ ਨੀਂਹ ਪੱਥਰ ਰੱਖਣ ਲਈ ਇੱਥੇ ਪਹੁੰਚੇ ਸਨ।

ਕੇਜਰੀਵਾਲ ਨੂੰ ਝਾੜ ਪਾਈ:ਕਾਕਾ ਰਣਦੀਪ ਸਿੰਘ ਨਾਭਾ

ਉਨ੍ਹਾਂ ਕਿਹਾ ਕਿ ਤਾਲਾਬੰਦੀ ਦੇ ਚਲਦਿਆਂ ਲੋਕਾਂ ਦੇ ਕਾਰੋਬਾਰ ਠੱਪ ਹੋ ਗਏ ਸਨ ਅਤੇ ਮਨਰੇਗਾ ਕਾਮਿਆਂ ਨੂੰ ਵੀ ਕੰਮ ਨਾ ਮਿਲਣ ਕਰਕੇ ਉਨ੍ਹਾਂ ਦੀ ਆਰਥਿਕ ਹਾਲਤ ਕਮਜ਼ੋਰ ਹੋ ਗਈ ਸੀ ਜਿਨ੍ਹਾਂ ਨੂੰ ਰਾਹਤ ਪ੍ਰਦਾਨ ਕਰਦਿਆਂ ਪੰਜਾਬ ਸਰਕਾਰ ਨੇ ਉਨ੍ਹਾਂ ਦੇ 31 ਜੁਲਾਈ ਤੱਕ ਦੇ ਬਿਜਲੀ ਦੇ ਅਤੇ ਪਾਣੀ ਦੇ ਬਿੱਲ ਮੁਆਫ਼ ਕੀਤੇ ਹਨ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਨੇ ਡੀਜ਼ਲ ਦੀਆਂ ਕੀਮਤਾਂ ਵਿੱਚ 5 ਰੁਪਏ ਅਤੇ ਪੈਟਰੋਲ ਦੀਆਂ ਕੀਮਤਾਂ 10 ਰੁਪਏ ਕਟੌਤੀ ਕੀਤੀ ਹੈ।

ਖੇਤੀਬਾੜੀ ਮੰਤਰੀ ਨੇ ਕਿਹਾ ਕਿ ਇਸ ਸਾਲ ਕਿਸਾਨਾਂ ਵੱਲੋਂ ਪਰਾਲੀ ਸਾੜਨ ਦੇ ਮਾਮਲਿਆਂ ਵਿੱਚ 41 ਫ਼ੀਸਦੀ ਕਮੀ ਆਈ ਹੈ ਜਦੋਂਕਿ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਵੱਲੋਂ ਕਣਕ ਅਤੇ ਝੋਨੇ ਦੀ ਕਟਾਈ ਤੋਂ ਬਾਅਦ ਇਨ੍ਹਾਂ ਫ਼ਸਲਾਂ ਦੀ ਪਰਾਲੀ ਸਾੜਨ ਨੂੰ ਲੈ ਕੇ ਪੰਜਾਬ ਹਰਿਆਣਾ ਅਤੇ ਯੂ ਪੀ ਦੇ ਕਿਸਾਨਾਂ ਨੂੰ ਨਾਜਾਇਜ਼ ਬਦਨਾਮ ਕਰਨ ਦੇ ਮੁੱਦੇ ’ਤੇ ਮਾਣਯੋਗ ਸੁਪਰੀਮ ਕੋਰਟ ਨੇ ਕੇਜਰੀਵਾਲ ਨੂੰ ਖੂਬ ਝਾੜ ਪਾਈ। ਕਾਕਾ ਰਣਦੀਪ ਸਿੰਘ ਨੇ ਦਾਅਵਾ ਕੀਤਾ ਕਿ ਕਾਂਗਰਸ ਪਾਰਟੀ ਪੰਜਾਬ ਵਿੱਚ ਆਪਣੀ ਕਾਰਗੁਜ਼ਾਰੀ ਦੇ ਆਧਾਰ ’ਤੇ ਚੋਣਾਂ ਲੜੇਗੀ ਅਤੇ ਦੁਬਾਰਾ ਫਿਰ ਪੰਜਾਬ ਵਿਚ ਕਾਂਗਰਸ ਸਰਕਾਰ ਬਣਾਏਗੀ ਇਸ ਮੌਕੇ ਤੇ ਉਨ੍ਹਾਂ ਦੇ ਨਾਲ ਵਿਧਾਇਕ ਕੁਲਬੀਰ ਸਿੰਘ ਜ਼ੀਰਾ ਵੀ ਸਨ।

ਇਹ ਵੀ ਪੜ੍ਹੋ:2022 Assembly Elections: ਮਾਇਆਵਤੀ ਨੇ ਨਵਜੋਤ ਸਿੱਧੂ ਨੂੰ ਕਰਵਾਇਆ ਇਤਿਹਾਸ ਯਾਦ !

ETV Bharat Logo

Copyright © 2025 Ushodaya Enterprises Pvt. Ltd., All Rights Reserved.