ਸ਼੍ਰੀਨਗਰ: ਯਾਸੀਨ ਮਲਿਕ ਨੂੰ ਸਜ਼ਾ ਸੁਣਾਏ ਜਾਣ ਤੋਂ ਬਾਅਦ ਸ੍ਰੀਨਗਰ ਵਿੱਚ ਇੰਟਰਨੈੱਟ ਸੇਵਾ ਨੂੰ ਮੁਅੱਤਲ ਕਰ ਦਿੱਤਾ ਗਿਆ ਸੀ ਜਿਸ ਨੂੰ ਫਿਰ ਤੋਂ ਬਹਾਲ ਕਰ ਦਿੱਤਾ ਗਿਆ ਹੈ। ਵੱਖਵਾਦੀ ਨੇਤਾ ਯਾਸੀਨ ਮਲਿਕ ਨੂੰ ਅੱਤਵਾਦ ਨੂੰ ਵਿੱਤੀ ਸਹਾਇਤਾ ਦੇ ਮਾਮਲੇ 'ਚ ਉਮਰ ਕੈਦ ਦੀ ਸਜ਼ਾ ਸੁਣਾਏ ਜਾਣ ਤੋਂ ਬਾਅਦ ਸਾਵਧਾਨੀ ਦੇ ਤੌਰ 'ਤੇ ਕਸ਼ਮੀਰ 'ਚ ਮੋਬਾਇਲ ਇੰਟਰਨੈੱਟ ਸੇਵਾ ਨੂੰ ਮੁਅੱਤਲ ਕਰ ਦਿੱਤਾ ਗਿਆ ਸੀ। ਅਧਿਕਾਰੀਆਂ ਨੇ ਦੱਸਿਆ ਸੀ ਕਿ ਘਾਟੀ ਵਿੱਚ ਸਾਰੇ ਨੈੱਟਵਰਕ ਸੇਵਾ ਪ੍ਰਦਾਤਾਵਾਂ ਦੀਆਂ ਮੋਬਾਈਲ ਇੰਟਰਨੈੱਟ ਸੇਵਾਵਾਂ ਨੂੰ ਮੁਅੱਤਲ ਕਰ ਦਿੱਤਾ ਗਿਆ ਹੈ। ਹਾਲਾਂਕਿ, ਅਧਿਕਾਰੀਆਂ ਦੇ ਅਨੁਸਾਰ, ਫਾਈਬਰ ਅਤੇ ਬਰਾਡਬੈਂਡ ਸਮੇਤ ਫਿਕਸਡ ਲਾਈਨਾਂ 'ਤੇ ਇੰਟਰਨੈਟ ਸੇਵਾਵਾਂ ਚਾਲੂ ਰੱਖਿਆ ਗਈਆਂ ਸਨ।
ਦਿੱਲੀ ਦੀ ਵਿਸ਼ੇਸ਼ ਐਨਆਈਏ ਅਦਾਲਤ ਨੇ ਯਾਸੀਨ ਮਲਿਕ ਨੂੰ ਉਮਰ ਕੈਦ ਦੀ ਸਜ਼ਾ ਸੁਣਾਈ ਹੈ। ਇਸ ਦੌਰਾਨ ਯਾਸੀਨ ਮਲਿਕ ਦੀ ਭੈਣ ਨੇ ਕੁਰਾਨ ਪੜ੍ਹੀ ਅਤੇ ਅਦਾਲਤ ਦੇ ਫੈਸਲੇ ਦਾ ਇੰਤਜ਼ਾਰ ਕੀਤਾ। ਇਸ ਦੇ ਨਾਲ ਹੀ ਗੁਆਂਢੀ ਅਤੇ ਸਮਰਥਕ ਮਲਿਕ ਦੀ ਰਿਹਾਈ ਦੀ ਮੰਗ ਕਰਦੇ ਨਜ਼ਰ ਆਏ। ਵਿਰੋਧ 'ਚ ਸਥਾਨਕ ਲੋਕਾਂ ਨੇ ਪਥਰਾਅ ਵੀ ਕੀਤਾ। ਇਸ ਤੋਂ ਇਲਾਵਾ ਜੇਕਰ ਸ਼੍ਰੀਨਗਰ ਸ਼ਹਿਰ ਦੀ ਗੱਲ ਕਰੀਏ ਤਾਂ ਕਈ ਇਲਾਕਿਆਂ 'ਚ ਦੁਕਾਨਾਂ ਬੰਦ ਹਨ। ਸੜਕਾਂ 'ਤੇ ਲੋਕਾਂ ਦੀ ਆਵਾਜਾਈ ਘੱਟ ਨਜ਼ਰ ਆ ਰਹੀ ਹੈ ਅਤੇ ਭਾਰੀ ਪੁਲਿਸ ਫੋਰਸ ਤਾਇਨਾਤ ਹੈ।
ਇਹ ਵੀ ਪੜ੍ਹੋ: ਟੇਰਰ ਫੰਡਿੰਗ ਮਾਮਲਾ: ਆਖ਼ਰੀ ਸਾਹ ਤੱਕ ਜੇਲ੍ਹ 'ਚ ਰਹੇਗਾ ਯਾਸੀਨ ਮਲਿਕ, 9 ਮਾਮਲਿਆਂ 'ਚ ਉਮਰ ਕੈਦ ; 10 ਲੱਖ ਦਾ ਜ਼ੁਰਮਾਨਾ