ETV Bharat / bharat

Haryana Nuh Violence: ਹਰਿਆਣਾ ਦੇ ਨੂਹ 'ਚ 8 ਅਗਸਤ ਤੱਕ ਬੰਦ ਰਹੇਗੀ ਇੰਟਰਨੈੱਟ ਸੇਵਾ, ਹੁਣ ਤੱਕ 216 ਲੋਕ ਗ੍ਰਿਫ਼ਤਾਰ - Suspension of mobile internet service

ਹਰਿਆਣਾ ਦੇ ਨੂਹ ਵਿੱਚ ਹੋਈ ਹਿੰਸਾ ਤੋਂ ਬਾਅਦ ਪੁਲਿਸ ਪ੍ਰਸ਼ਾਸਨ ਵੱਲੋਂ ਹਿੰਸਾ ਪ੍ਰਭਾਵਿਤ ਇਲਾਕਿਆਂ ਵਿੱਚ ਸ਼ਾਂਤੀ ਬਹਾਲ ਕਰਨ ਲਈ ਲਗਾਤਾਰ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ਹਨ। ਹਿੰਸਾ ਪ੍ਰਭਾਵਿਤ ਇਲਾਕਿਆਂ 'ਚ ਸੁਰੱਖਿਆ ਦੇ ਸਖ਼ਤ ਪ੍ਰਬੰਧ ਕੀਤੇ ਗਏ ਹਨ। ਇਸ ਦੇ ਨਾਲ ਹੀ ਸੋਸ਼ਲ ਮੀਡੀਆ 'ਤੇ ਫੈਲ ਰਹੀਆਂ ਅਫਵਾਹਾਂ ਨੂੰ ਰੋਕਣ ਲਈ ਹਿੰਸਾ ਪ੍ਰਭਾਵਿਤ ਇਲਾਕਿਆਂ 'ਚ ਇੰਟਰਨੈੱਟ ਸੇਵਾ ਨੂੰ ਮੁਅੱਤਲ ਕਰ ਦਿੱਤਾ ਗਿਆ ਹੈ। ਸਰਕਾਰ ਨੇ ਪਹਿਲਾਂ 5 ਅਗਸਤ ਤੱਕ ਇੰਟਰਨੈੱਟ ਸੇਵਾ ਬੰਦ ਕਰ ਦਿੱਤੀ ਸੀ ਪਰ ਹੁਣ ਇਸ ਨੂੰ 8 ਅਗਸਤ ਤੱਕ ਵਧਾ ਦਿੱਤਾ ਗਿਆ ਹੈ।

Suspension of mobile internet services
Suspension of mobile internet services
author img

By

Published : Aug 6, 2023, 10:14 AM IST

ਨੂਹ: ਹਰਿਆਣਾ ਦੇ ਨੂਹ ਵਿੱਚ 31 ਜੁਲਾਈ ਨੂੰ ਬ੍ਰਜ ਮੰਡਲ ਯਾਤਰਾ ਦੌਰਾਨ ਦੋ ਭਾਈਚਾਰਿਆਂ ਵਿੱਚ ਹੋਈ ਹਿੰਸਕ ਝੜਪ ਵਿੱਚ 6 ਲੋਕਾਂ ਦੀ ਮੌਤ ਹੋ ਗਈ ਸੀ। ਇਸ ਹਿੰਸਾ ਦੀ ਚੰਗਿਆੜੀ ਸੂਬੇ ਦੇ ਕਈ ਜ਼ਿਲ੍ਹਿਆਂ ਵਿੱਚ ਭੜਕ ਗਈ। ਜਿਸ ਦੇ ਮੱਦੇਨਜ਼ਰ ਹਿੰਸਾ ਪ੍ਰਭਾਵਿਤ ਜ਼ਿਲ੍ਹਿਆਂ ਵਿੱਚ ਧਾਰਾ 144 ਲਾਗੂ ਕਰ ਦਿੱਤੀ ਗਈ। ਇਸ ਦੇ ਨਾਲ ਹੀ ਹਿੰਸਾ 'ਤੇ ਕਾਬੂ ਪਾਉਣ ਲਈ ਚਾਰ ਜ਼ਿਲ੍ਹਿਆਂ 'ਚ ਇੰਟਰਨੈੱਟ ਸੇਵਾ ਬੰਦ ਕਰ ਦਿੱਤੀ ਗਈ । ਇਸ ਤੋਂ ਪਹਿਲਾਂ ਹਿੰਸਾ ਪ੍ਰਭਾਵਿਤ ਇਲਾਕਿਆਂ 'ਚ ਇੰਟਰਨੈੱਟ ਸੇਵਾ 5 ਅਗਸਤ ਤੱਕ ਮੁਅੱਤਲ ਕਰ ਦਿੱਤੀ ਗਈ ਸੀ। ਉਥੇ ਹੀ ਸ਼ਨੀਵਾਰ ਰਾਤ ਨੂੰ ਇੱਕ ਆਦੇਸ਼ ਜਾਰੀ ਕਰਦੇ ਹੋਏ ਸਰਕਾਰ ਨੇ 8 ਅਗਸਤ ਤੱਕ ਨੂਹ ਵਿੱਚ ਇੰਟਰਨੈਟ ਸੇਵਾ ਬੰਦ ਕਰ ਦਿੱਤੀ ਹੈ।

  • Suspension of the mobile internet services, bulk SMS and all dongle services etc provided on mobile networks except the voice calls in the jurisdiction of district Nuh of Haryana State extended up to 8th August 2023. pic.twitter.com/oJtod04bMT

    — ANI (@ANI) August 6, 2023 " class="align-text-top noRightClick twitterSection" data=" ">

ਨੂਹ 'ਚ 8 ਅਗਸਤ ਤੱਕ ਇੰਟਰਨੈੱਟ ਸੇਵਾ ਬੰਦ: ਸਰਕਾਰ ਵੱਲੋਂ ਜਾਰੀ ਹੁਕਮਾਂ 'ਚ ਕਿਹਾ ਗਿਆ ਹੈ ਕਿ ਨੂਹ ਜ਼ਿਲ੍ਹੇ 'ਚ ਮੋਬਾਈਲ ਇੰਟਰਨੈੱਟ ਅਤੇ ਐੱਸਐੱਮਐੱਸ ਸੇਵਾ 8 ਅਗਸਤ ਤੱਕ ਬੰਦ ਕਰ ਦਿੱਤੀ ਗਈ ਹੈ। ਇਸ ਤੋਂ ਇਲਾਵਾ ਪਲਵਲ ਜ਼ਿਲੇ 'ਚ 7 ਅਗਸਤ ਸ਼ਾਮ 5 ਵਜੇ ਤੱਕ ਇੰਟਰਨੈੱਟ ਅਤੇ ਐੱਸਐੱਮਐੱਸ ਸੇਵਾਵਾਂ ਨੂੰ ਮੁਅੱਤਲ ਕਰ ਦਿੱਤਾ ਗਿਆ ਹੈ। ਇਹ ਫੈਸਲਾ ਇਸ ਲਈ ਲਿਆ ਗਿਆ ਹੈ ਤਾਂ ਜੋ ਹਿੰਸਾ ਪ੍ਰਭਾਵਿਤ ਇਲਾਕਿਆਂ ਵਿੱਚ ਜਲਦੀ ਤੋਂ ਜਲਦੀ ਸ਼ਾਂਤੀ ਬਹਾਲ ਕੀਤੀ ਜਾ ਸਕੇ।

  • #WATCH | Haryana | A hotel-cum-restaurant being demolished in Nuh. District administration says that it was built illegally and hooligans had pelted stones from here during the recent violence. pic.twitter.com/rVhJG4ruTm

ਨੂਹ 'ਚ ਹੋਟਲ 'ਤੇ ਚੱਲਿਆ ਬੁਲਡੋਜ਼ਰ: ਨੂਹ 'ਚ ਹਿੰਸਾ ਤੋਂ ਬਾਅਦ ਨਾਜਾਇਜ਼ ਕਬਜ਼ਿਆਂ ਤੇ ਕਬਜ਼ਾ ਕਰਨ ਵਾਲਿਆਂ ਖਿਲਾਫ ਲਗਾਤਾਰ ਕਾਰਵਾਈ ਕੀਤੀ ਜਾ ਰਹੀ ਹੈ। ਇਸੇ ਕੜੀ ਵਿੱਚ ਨੂਹ ਵਿੱਚ ਇੱਕ ਹੋਟਲ ਉੱਤੇ ਬੁਲਡੋਜ਼ਰ ਚਲਾ ਦਿੱਤਾ ਗਿਆ। ਜ਼ਿਲ੍ਹਾ ਪ੍ਰਸ਼ਾਸਨ ਦਾ ਕਹਿਣਾ ਹੈ ਕਿ ਇਹ ਗ਼ੈਰਕਾਨੂੰਨੀ ਢੰਗ ਨਾਲ ਬਣਾਇਆ ਗਿਆ ਸੀ। ਇਸ ਤੋਂ ਇਲਾਵਾ ਹਿੰਸਾ ਦੌਰਾਨ ਮੁਲਜ਼ਮਾਂ ਨੇ ਇੱਥੋਂ ਪਥਰਾਅ ਵੀ ਕੀਤਾ।

  • #WATCH | Haryana | ADGP Mamta Singh gives details on Nuh violence investigation; says, "We are monitoring the social media. I warn those who are posting rumours to disrupt the situation - their attempts will not be allowed to succeed. Haryana Police will take strict… pic.twitter.com/pDFDuYipKi

    — ANI (@ANI) August 5, 2023 " class="align-text-top noRightClick twitterSection" data=" ">

ਨੂਹ ਹਿੰਸਾ 'ਚ ਹੁਣ ਤੱਕ 216 ਲੋਕ ਗ੍ਰਿਫਤਾਰ: ਦੱਸ ਦੇਈਏ ਕਿ ਨੂਹ ਹਿੰਸਾ 'ਚ ਹੁਣ ਤੱਕ 104 FIR ਦਰਜ ਕੀਤੀਆਂ ਗਈਆਂ ਹਨ। ਇਸ ਦੇ ਨਾਲ ਹੀ ਨੂਹ ਹਿੰਸਾ 'ਚ ਹੁਣ ਤੱਕ 216 ਲੋਕਾਂ ਨੂੰ ਗ੍ਰਿਫਤਾਰ ਕੀਤਾ ਗਿਆ ਹੈ। ਇਸ ਤੋਂ ਇਲਾਵਾ ਪੁਲਿਸ ਟੀਮ ਇਸ ਮਾਮਲੇ ਵਿੱਚ ਹੁਣ ਤੱਕ 80 ਲੋਕਾਂ ਨੂੰ ਹਿਰਾਸਤ ਵਿੱਚ ਲੈ ਚੁੱਕੀ ਹੈ। ਉਨ੍ਹਾਂ ਤੋਂ ਲਗਾਤਾਰ ਪੁੱਛਗਿੱਛ ਕੀਤੀ ਜਾ ਰਹੀ ਹੈ ਤਾਂ ਕਿ ਇਹ ਪਤਾ ਲੱਗ ਸਕੇ ਕਿ ਹਿੰਸਾ ਵਿੱਚ ਹੋਰ ਕਿੰਨੇ ਲੋਕ ਸ਼ਾਮਲ ਸਨ। ਗ੍ਰਹਿ ਮੰਤਰੀ ਨੇ ਕਿਹਾ ਹੈ ਕਿ ਨੂਹ ਹਿੰਸਾ ਦੀ ਜਾਂਚ ਚੱਲ ਰਹੀ ਹੈ। ਜਾਂਚ ਵਿਚ ਜੋ ਵੀ ਦੋਸ਼ੀ ਪਾਇਆ ਗਿਆ ਉਸ ਨੂੰ ਕਿਸੇ ਵੀ ਕੀਮਤ 'ਤੇ ਬਖਸ਼ਿਆ ਨਹੀਂ ਜਾਵੇਗਾ।

ਸੋਸ਼ਲ ਮੀਡੀਆ 'ਤੇ ਨਜ਼ਰ ਰੱਖਣ ਲਈ ਵਿਸ਼ੇਸ਼ ਟੀਮ: ਦੂਜੇ ਪਾਸੇ ਹਰਿਆਣਾ ਦੇ ਗ੍ਰਹਿ ਮੰਤਰੀ ਅਨਿਲ ਵਿਜ ਨੇ ਕਿਹਾ ਹੈ ਕਿ ਨੂਹ ਹਿੰਸਾ ਦੇ ਮੱਦੇਨਜ਼ਰ ਸੋਸ਼ਲ ਮੀਡੀਆ ਨੂੰ ਵੀ ਸਕੈਨ ਕੀਤਾ ਜਾ ਰਿਹਾ ਹੈ। ਸੋਸ਼ਲ ਮੀਡੀਆ ਨੂੰ ਸਕੈਨ ਕਰਨ ਲਈ ਇੱਕ ਵਿਸ਼ੇਸ਼ ਕਮੇਟੀ ਬਣਾਈ ਗਈ ਹੈ, ਜਿਸ ਵਿੱਚ ਆਈਟੀ ਸੈੱਲ ਦੇ ਮੈਂਬਰ ਵੀ ਸ਼ਾਮਲ ਹਨ। ਉਨ੍ਹਾਂ ਕਿਹਾ ਕਿ ਜੇਕਰ ਕੋਈ ਭੜਕਾਊ ਪੋਸਟ ਪਾਵੇਗਾ ਤਾਂ ਉਸ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇਗੀ।

ETV Bharat Logo

Copyright © 2024 Ushodaya Enterprises Pvt. Ltd., All Rights Reserved.