ਚੇਨਈ: ਤਾਮਿਲਨਾਡੂ ਦੇ ਮੁੱਖ ਮੰਤਰੀ ਐੱਮ ਕੇ ਸਟਾਲਿਨ ਨੇ ਸ੍ਰੀਲੰਕਾ ਦੀ ਜਲ ਸੈਨਾ ਦੁਆਰਾ ਫੜੇ ਗਏ ਸਾਰੇ ਮਛੇਰਿਆਂ ਅਤੇ ਮੱਛੀਆਂ ਫੜਨ ਵਾਲੀਆਂ ਕਿਸ਼ਤੀਆਂ ਨੂੰ ਰਿਹਾਅ ਕਰਨ ਲਈ ਵਿਦੇਸ਼ ਮੰਤਰਾਲੇ (MEA) ਨੂੰ ਪੱਤਰ ਲਿਖਿਆ ਹੈ।
ਇਸ ਸਬੰਧ ਵਿੱਚ ਸੀਐੱਮ ਸਟਾਲਿਨ ਨੇ ਵਿਦੇਸ਼ ਰਾਜ ਮੰਤਰੀ ਵੀ ਮੁਰਲੀਧਰਨ ਨੂੰ ਲਿਖੇ ਪੱਤਰ ਵਿੱਚ ਕਿਹਾ ਹੈ ਕਿ 28 ਅਕਤੂਬਰ ਨੂੰ ਤਾਮਿਲਨਾਡੂ ਦੇ 37 ਲੋਕਾਂ ਅਤੇ ਉਨ੍ਹਾਂ ਦੀਆਂ 5 ਮੱਛੀਆਂ ਫੜਨ ਵਾਲੀਆਂ ਕਿਸ਼ਤੀਆਂ ਨੂੰ ਸ਼੍ਰੀਲੰਕਾ ਦੀ ਜਲ ਸੈਨਾ ਨੇ ਕਾਬੂ ਕਰ ਲਿਆ ਸੀ। ਉਨ੍ਹਾਂ ਕਿਹਾ ਕਿ ਮਛੇਰੇ ਆਪਣੀ ਰੋਜ਼ੀ-ਰੋਟੀ ਲਈ ਪੂਰੀ ਤਰ੍ਹਾਂ ਮੱਛੀਆਂ ਫੜਨ ਦੇ ਕੰਮਾਂ 'ਤੇ ਨਿਰਭਰ ਹਨ। ਇਨ੍ਹਾਂ ਮਛੇਰਿਆਂ ਦੇ ਫੜੇ ਜਾਣ ਕਾਰਨ ਉਨ੍ਹਾਂ ਦੇ ਪਰਿਵਾਰਾਂ ਅਤੇ ਮਛੇਰੇ ਭਾਈਚਾਰੇ ਨੂੰ ਭਾਰੀ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ।
- Karwa Chauth Shopping: ਦੇਸ਼ਭਰ ਵਿੱਚ ਦਿਖਾਈ ਦੇ ਰਿਹਾ ਕਰਵਾ ਚੌਥ ਦੀ ਸ਼ਾਪਿੰਗ ਦਾ ਕ੍ਰੇਜ਼, ਖਰੀਦਦਾਰੀ ਨੇ ਵਧਾਇਆ ਵਪਾਰ
- Mukesh Ambani Death Threat: ਮੁਕੇਸ਼ ਅੰਬਾਨੀ ਨੂੰ ਫਿਰ ਮਿਲੀ ਜਾਨੋਂ ਮਾਰਨ ਦੀ ਧਮਕੀ, ਇਸ ਵਾਰ 400 ਕਰੋੜ ਦੀ ਮੰਗੀ ਗਈ ਫਿਰੌਤੀ
- Punjabi girl Murder in London: ਲੰਡਨ 'ਚ 19 ਸਾਲ ਦੀ ਵਿਆਹੁਤਾ ਦਾ ਕਤਲ, ਪਤੀ 'ਤੇ ਲੱਗਾ ਇਲਜ਼ਾਮ, ਗੁਰਦਾਸਪੁਰ ਦੀ ਰਹਿਣ ਵਾਲੀ ਸੀ ਮ੍ਰਿਤਕਾ
ਪੱਤਰ ਵਿੱਚ ਕਿਹਾ ਗਿਆ ਹੈ ਕਿ ਉਕਤ ਘਟਨਾ ਕਾਰਨ ਮਛੇਰਿਆਂ ਵਿੱਚ ਦਹਿਸ਼ਤ ਦਾ ਮਾਹੌਲ ਹੈ। ਇਹ ਵੀ ਕਿਹਾ ਕਿ ਤਾਮਿਲਨਾਡੂ ਦੇ ਮਛੇਰੇ ਮਹਿਸੂਸ ਕਰਦੇ ਹਨ ਕਿ ਉਨ੍ਹਾਂ ਦੀ ਆਵਾਜ਼ ਨਹੀਂ ਸੁਣੀ ਜਾ ਰਹੀ ਹੈ ਅਤੇ ਮੈਂ ਮਹਿਸੂਸ ਕਰਦਾ ਹਾਂ ਕਿ ਕੇਂਦਰ ਸਰਕਾਰ ਨੂੰ ਇਹ ਮਾਮਲਾ ਸ਼੍ਰੀਲੰਕਾ ਸਰਕਾਰ ਕੋਲ ਉਠਾਉਣਾ ਚਾਹੀਦਾ ਹੈ ਤਾਂ ਜੋ ਸਾਡੇ ਮਛੇਰਿਆਂ ਦੀ ਸੁਰੱਖਿਆ ਯਕੀਨੀ ਬਣਾਈ ਜਾ ਸਕੇ ਅਤੇ ਉਨ੍ਹਾਂ ਦੇ ਰਵਾਇਤੀ ਮੱਛੀ ਫੜਨ ਦੇ ਅਧਿਕਾਰਾਂ ਦੀ ਰੱਖਿਆ ਕੀਤੀ ਜਾ ਸਕੇ।
ਪੱਤਰ ਵਿਚ ਕਿਹਾ ਗਿਆ ਹੈ ਕਿ ਇਕੱਲੇ ਅਕਤੂਬਰ 2023 ਵਿਚ ਹੁਣ ਤੱਕ ਤਾਮਿਲਨਾਡੂ ਦੇ 64 ਮਛੇਰਿਆਂ ਨੂੰ ਉਨ੍ਹਾਂ ਦੀਆਂ 10 ਮੱਛੀਆਂ ਫੜਨ ਵਾਲੀਆਂ ਕਿਸ਼ਤੀਆਂ ਸਮੇਤ ਸ਼੍ਰੀਲੰਕਾਈ ਜਲ ਸੈਨਾ ਨੇ ਫੜਿਆ ਹੈ। ਇਨ੍ਹਾਂ ਗ੍ਰਿਫਤਾਰੀਆਂ ਅਤੇ ਕਿਸ਼ਤੀਆਂ ਦੀ ਜ਼ਬਤੀ ਰੋਕਣ ਦੀ ਸਾਡੀ ਲਗਾਤਾਰ ਮੰਗ ਦੇ ਬਾਵਜੂਦ ਸਾਡੇ ਮਛੇਰਿਆਂ ਦਾ ਖਦਸ਼ਾ ਬਰਕਰਾਰ ਹੈ। ਇਸ ਲਈ, ਤਾਮਿਲਨਾਡੂ ਦੇ ਲੋਕਾਂ ਦੀ ਤਰਫੋਂ, ਮੈਂ ਤੁਹਾਨੂੰ ਇਸ ਨੂੰ ਖਤਮ ਕਰਨ ਲਈ ਬਿਨਾਂ ਕਿਸੇ ਦੇਰੀ ਦੇ ਤੁਰੰਤ ਠੋਸ ਕੂਟਨੀਤਕ ਪਹਿਲਕਦਮੀਆਂ ਕਰਨ ਦੀ ਬੇਨਤੀ ਕਰਦਾ ਹਾਂ।