ETV Bharat / bharat

ਤਾਮਿਲਨਾਡੂ ਦੇ ਰਾਜਪਾਲ ਨੇ ਮੰਤਰੀ ਸੇਂਥਿਲ ਬਾਲਾਜੀ ਨੂੰ ਮੰਤਰੀ ਮੰਡਲ ਤੋਂ ਕੀਤਾ ਬਰਖਾਸਤ - ਤਾਮਿਲਨਾਡੂ ਦੇ ਰਾਜਪਾਲ ਆਰ ਐਨ ਰਵੀ

ਤਾਮਿਲਨਾਡੂ ਦੇ ਰਾਜਪਾਲ ਆਰ ਐਨ ਰਵੀ ਨੇ ਮੰਤਰੀ ਵੀ ਸੇਂਥਿਲ ਬਾਲਾਜੀ ਨੂੰ ਮੰਤਰੀ ਮੰਡਲ ਤੋਂ ਬਰਖਾਸਤ ਕਰ ਦਿੱਤਾ ਹੈ। ਇਸ ਦੇ ਨਾਲ ਹੀ ਸੀਐਮ ਐਮਕੇ ਸਟਾਲਿਨ ਨੇ ਕਿਹਾ ਹੈ ਕਿ ਰਾਜਪਾਲ ਆਰਐਨ ਰਵੀ ਨੂੰ ਮੰਤਰੀ ਨੂੰ ਹਟਾਉਣ ਦਾ ਅਧਿਕਾਰ ਨਹੀਂ ਹੈ, ਅਸੀਂ ਕਾਨੂੰਨੀ ਤੌਰ 'ਤੇ ਇਸਦਾ ਸਾਹਮਣਾ ਕਰਾਂਗੇ।

TAMIL NADU GOVERNOR DISMISSES MINISTER SENTHIL BALAJI FROM CABINET
ਤਾਮਿਲਨਾਡੂ ਦੇ ਰਾਜਪਾਲ ਨੇ ਮੰਤਰੀ ਸੇਂਥਿਲ ਬਾਲਾਜੀ ਨੂੰ ਮੰਤਰੀ ਮੰਡਲ ਤੋਂ ਕੀਤਾ ਬਰਖਾਸਤ
author img

By

Published : Jun 29, 2023, 9:58 PM IST

ਚੇਨਈ: ਤਾਮਿਲਨਾਡੂ ਦੇ ਰਾਜਪਾਲ ਆਰਐਨ ਰਵੀ ਨੇ ਵੀਰਵਾਰ ਨੂੰ ਮੰਤਰੀ ਵੀ ਸੇਂਥਿਲ ਬਾਲਾਜੀ ਨੂੰ ਮੰਤਰੀ ਮੰਡਲ ਤੋਂ ਬਰਖਾਸਤ ਕਰ ਦਿੱਤਾ। ਰਾਜ ਭਵਨ ਨੇ ਇੱਕ ਅਧਿਕਾਰਤ ਰੀਲੀਜ਼ ਵਿੱਚ ਕਿਹਾ ਕਿ ਸੇਂਥਿਲ ਬਾਲਾਜੀ "ਭ੍ਰਿਸ਼ਟਾਚਾਰ ਦੇ ਕਈ ਮਾਮਲਿਆਂ ਵਿੱਚ ਗੰਭੀਰ ਅਪਰਾਧਿਕ ਕਾਰਵਾਈ ਦਾ ਸਾਹਮਣਾ ਕਰ ਰਹੇ ਹਨ, ਜਿਸ ਵਿੱਚ ਨੌਕਰੀ ਦੇ ਬਦਲੇ ਨਕਦ ਲੈਣ ਅਤੇ ਮਨੀ ਲਾਂਡਰਿੰਗ ਸ਼ਾਮਲ ਹਨ। ਮੰਤਰੀ ਵਜੋਂ ਆਪਣੇ ਅਹੁਦੇ ਦੀ ਦੁਰਵਰਤੋਂ ਕਰਕੇ ਉਹ ਜਾਂਚ ਵਿੱਚ ਅੜਿੱਕੇ ਡਾਹ ਰਹੇ ਹਨ ਅਤੇ ਕਾਨੂੰਨ ਤੇ ਨਿਆਂ ਦੀ ਬਣਦੀ ਪ੍ਰਕਿਰਿਆ ਵਿੱਚ ਅੜਿੱਕਾ ਡਾਹ ਰਹੇ ਹਨ। ਇਸ ਦੇ ਨਾਲ ਹੀ ਸੀਐਮ ਐਮਕੇ ਸਟਾਲਿਨ ਨੇ ਕਿਹਾ ਹੈ ਕਿ ਰਾਜਪਾਲ ਆਰਐਨ ਰਵੀ ਨੂੰ ਮੰਤਰੀ ਨੂੰ ਹਟਾਉਣ ਦਾ ਅਧਿਕਾਰ ਨਹੀਂ ਹੈ ਅਸੀਂ ਕਾਨੂੰਨੀ ਤੌਰ 'ਤੇ ਇਸਦਾ ਸਾਹਮਣਾ ਕਰਾਂਗੇ।

ਉਹ ਇਸ ਸਮੇਂ ਇੱਕ ਅਪਰਾਧਿਕ ਮਾਮਲੇ ਵਿੱਚ ਨਿਆਂਇਕ ਹਿਰਾਸਤ ਵਿੱਚ ਹੈ, ਜਿਸਦੀ ਇਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਦੁਆਰਾ ਜਾਂਚ ਕੀਤੀ ਜਾ ਰਹੀ ਹੈ। ਉਸ ਵਿਰੁੱਧ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਅਤੇ ਭਾਰਤੀ ਦੰਡਾਵਲੀ ਤਹਿਤ ਕੁਝ ਹੋਰ ਅਪਰਾਧਿਕ ਮਾਮਲੇ ਵੀ ਦਰਜ ਹਨ, ਜਿਨ੍ਹਾਂ ਦੀ ਸੂਬਾ ਪੁਲਿਸ ਵੱਲੋਂ ਜਾਂਚ ਕੀਤੀ ਜਾ ਰਹੀ ਹੈ। ਰੀਲੀਜ਼ ਵਿੱਚ ਕਿਹਾ ਗਿਆ ਹੈ ਕਿ ਇਸ ਗੱਲ ਦਾ ਖਦਸ਼ਾ ਹੈ ਕਿ ਮੰਤਰੀ ਪ੍ਰੀਸ਼ਦ ਵਿੱਚ ਵੀ ਸੇਂਥਿਲ ਬਾਲਾਜੀ ਦੇ ਬਣੇ ਰਹਿਣ ਨਾਲ ਨਿਰਪੱਖ ਜਾਂਚ ਸਮੇਤ ਕਾਨੂੰਨ ਦੀ ਬਣਦੀ ਪ੍ਰਕਿਰਿਆ 'ਤੇ ਮਾੜਾ ਅਸਰ ਪਵੇਗਾ, ਜਿਸ ਨਾਲ ਰਾਜ ਵਿੱਚ ਸੰਵਿਧਾਨਕ ਮਸ਼ੀਨਰੀ ਢਹਿ ਜਾਵੇਗੀ।

ਰਿਲੀਜ਼ ਦੇ ਮੁਤਾਬਕ ਇਨ੍ਹਾਂ ਹਾਲਾਤਾਂ ‘ਚ ਰਾਜਪਾਲ ਨੇ ਸੇਂਥਿਲ ਬਾਲਾਜੀ ਨੂੰ ਤੁਰੰਤ ਪ੍ਰਭਾਵ ਨਾਲ ਮੰਤਰੀ ਪ੍ਰੀਸ਼ਦ ਤੋਂ ਬਰਖਾਸਤ ਕਰ ਦਿੱਤਾ ਹੈ। ਤੁਹਾਨੂੰ ਦੱਸ ਦੇਈਏ ਕਿ ਤਾਮਿਲਨਾਡੂ ਦੇ ਚੇਨਈ ਦੀ ਇਕ ਅਦਾਲਤ ਨੇ ਗ੍ਰਿਫਤਾਰ ਕੀਤੇ ਗਏ ਤਾਮਿਲਨਾਡੂ ਦੇ ਮੰਤਰੀ ਸੇਂਥਿਲ ਬਾਲਾਜੀ ਦੀ ਨਿਆਂਇਕ ਹਿਰਾਸਤ ਵਧਾ ਦਿੱਤੀ ਹੈ। ਮਨੀ ਲਾਂਡਰਿੰਗ ਮਾਮਲੇ 'ਚ 12 ਜੁਲਾਈ ਤੱਕ ਦਾ ਵਾਧਾ ਹੋਇਆ ਹੈ। ਪ੍ਰਿੰਸੀਪਲ ਸੈਸ਼ਨ ਕੋਰਟ ਦੇ ਜੱਜ ਐਸ.ਕੇ. ਐਲੀ ਦੇ ਸਾਹਮਣੇ ਪੇਸ਼ ਹੋਏ। ਇਸ 'ਤੇ ਜੱਜ ਨੇ ਗ੍ਰਿਫਤਾਰ ਮੰਤਰੀ ਦਾ ਹਾਲ-ਚਾਲ ਪੁੱਛਿਆ ਅਤੇ ਉਸ ਦੀ ਹਿਰਾਸਤ 12 ਜੁਲਾਈ ਤੱਕ ਵਧਾ ਦਿੱਤੀ। ਮਹੱਤਵਪੂਰਨ ਗੱਲ ਇਹ ਹੈ ਕਿ ਇਨਫੋਰਸਮੈਂਟ ਡਾਇਰੈਕਟੋਰੇਟ ਨੇ 14 ਜੂਨ ਨੂੰ ਮਨੀ ਲਾਂਡਰਿੰਗ ਰੋਕੂ ਕਾਨੂੰਨ (ਪੀਐਮਐਲਏ) ਦੇ ਤਹਿਤ ਸੇਂਥਿਲ ਬਾਲਾਜੀ ਨੂੰ ਗ੍ਰਿਫਤਾਰ ਕੀਤਾ ਸੀ।

ਬਾਅਦ 'ਚ ਜਾਂਚ ਦੌਰਾਨ ਬੇਚੈਨੀ ਅਤੇ ਛਾਤੀ 'ਚ ਦਰਦ ਦੀ ਸ਼ਿਕਾਇਤ ਕਰਨ 'ਤੇ ਉਸ ਨੂੰ ਇੱਥੋਂ ਦੇ ਓਮੰਡੂਰ ਸਰਕਾਰੀ ਹਸਪਤਾਲ 'ਚ ਦਾਖਲ ਕਰਵਾਇਆ ਗਿਆ। ਪ੍ਰਿੰਸੀਪਲ ਸੈਸ਼ਨ ਕੋਰਟ ਦੇ ਜੱਜ ਨੇ ਉਸ ਨੂੰ 14 ਦਿਨਾਂ ਲਈ ਨਿਆਂਇਕ ਹਿਰਾਸਤ ਵਿੱਚ ਭੇਜਣ ਦਾ ਹੁਕਮ ਦਿੱਤਾ ਹੈ। ਇਸ ਤੋਂ ਬਾਅਦ ਸੇਂਥਿਲ ਬਾਲਾਜੀ ਨੂੰ ਕਾਵੇਰੀ ਹਸਪਤਾਲ 'ਚ ਭਰਤੀ ਕਰਵਾਇਆ ਗਿਆ, ਜਿੱਥੇ ਉਨ੍ਹਾਂ ਦੀ ਬਾਈਪਾਸ ਸਰਜਰੀ ਹੋਈ। (ਇਨਪੁਟ-ਏਜੰਸੀ)

ETV Bharat Logo

Copyright © 2024 Ushodaya Enterprises Pvt. Ltd., All Rights Reserved.