ETV Bharat / bharat

ਤਰਨਤਾਰਨ 2019 ਬੰਬ ਧਮਾਕਾ ਮਾਮਲਾ: ਮੁੱਖ ਸਾਜ਼ਿਸ਼ਕਾਰ ਬਿਕਰਮਜੀਤ ਗ੍ਰਿਫਤਾਰ - ਰੈੱਡ ਕਾਰਨਰ ਨੋਟਿਸ

ਅਧਿਕਾਰੀ ਨੇ ਦੱਸਿਆ ਕਿ ਬਿਕਰਮਜੀਤ ਸਿੰਘ ਨੇ ਪੰਜਾਬ ਵਿੱਚ ਹਮਲੇ ਕਰਨ ਲਈ ਆਪਣੇ ਕਰੀਬੀ ਸਾਥੀਆਂ ਨਾਲ ਮਿਲ ਕੇ ਇੱਕ ਅੱਤਵਾਦੀ ਗਰੁੱਪ ਬਣਾਇਆ ਸੀ। ਬੁਲਾਰੇ ਨੇ ਦੱਸਿਆ ਕਿ ਮੋਹਾਲੀ ਦੀ ਵਿਸ਼ੇਸ਼ ਐਨਆਈਏ ਅਦਾਲਤ ਵੱਲੋਂ ਗੈਰ-ਜ਼ਮਾਨਤੀ ਵਾਰੰਟ ਜਾਰੀ ਕੀਤੇ ਜਾਣ ਤੋਂ ਬਾਅਦ ਉਸ ਵਿਰੁੱਧ ਜਾਰੀ ਕੀਤੇ ਰੈੱਡ ਕਾਰਨਰ ਨੋਟਿਸ ਦੇ ਆਧਾਰ 'ਤੇ ਉਸ ਨੂੰ 22 ਮਾਰਚ, 2021 ਨੂੰ ਆਸਟਰੀਆ ਦੇ ਲਿਨਜ਼ ਸ਼ਹਿਰ ਤੋਂ ਹਿਰਾਸਤ ਵਿੱਚ ਲਿਆ ਗਿਆ ਸੀ।

TARN TARAN 2019 BOMB BLAST CASE
TARN TARAN 2019 BOMB BLAST CASE
author img

By

Published : Dec 9, 2022, 7:53 AM IST

ਨਵੀਂ ਦਿੱਲੀ: ਕੌਮੀ ਜਾਂਚ ਏਜੰਸੀ (ਐਨਆਈਏ) ਨੇ ਪੰਜਾਬ ਦੇ ਤਰਨਤਾਰਨ ਵਿੱਚ 2019 ਵਿੱਚ ਹੋਏ ਬੰਬ ਧਮਾਕੇ ਦੇ ਮੁੱਖ ਸਾਜ਼ਿਸ਼ਕਰਤਾ ਬਿਕਰਮਜੀਤ ਸਿੰਘ ਨੂੰ ਗ੍ਰਿਫ਼ਤਾਰ ਕਰ ਲਿਆ ਹੈ। NIA ਅਧਿਕਾਰੀਆਂ ਨੇ ਇਹ ਜਾਣਕਾਰੀ ਦਿੱਤੀ। ਬਿਕਰਮਜੀਤ ਸਿੰਘ ਨੂੰ ਵਿਆਨਾ ਤੋਂ ਹਵਾਲਗੀ ਕਰ ਕੇ ਵੀਰਵਾਰ ਨੂੰ ਦਿੱਲੀ ਲਿਆਂਦਾ ਗਿਆ ਅਤੇ ਐਨਆਈਏ ਨੇ ਉਸ ਨੂੰ ਹਵਾਈ ਅੱਡੇ ਤੋਂ ਗ੍ਰਿਫ਼ਤਾਰ ਕਰ ਲਿਆ। ਐਨਆਈਏ ਦੇ ਸਰਕਾਰੀ ਬੁਲਾਰੇ ਅਨੁਸਾਰ ਜਾਂਚ ਏਜੰਸੀ ਨੇ ਬਿਕਰਮਜੀਤ ਸਿੰਘ ਉਰਫ਼ ਬਿੱਕਰ ਬਾਬਾ ਨੂੰ ਭਾਰਤ ਵਾਪਸ ਲਿਆਉਣ ਲਈ ਇੱਕ ਟੀਮ ਆਸਟਰੀਆ ਭੇਜੀ ਸੀ।

ਅਧਿਕਾਰੀ ਨੇ ਦੱਸਿਆ ਕਿ ਬਿਕਰਮਜੀਤ ਸਿੰਘ ਨੇ ਪੰਜਾਬ ਵਿੱਚ ਹਮਲੇ ਕਰਨ ਲਈ ਆਪਣੇ ਕਰੀਬੀ ਸਾਥੀਆਂ ਨਾਲ ਮਿਲ ਕੇ ਇੱਕ ਅੱਤਵਾਦੀ ਗਰੁੱਪ ਬਣਾਇਆ ਸੀ। ਬੁਲਾਰੇ ਨੇ ਦੱਸਿਆ ਕਿ ਮੋਹਾਲੀ ਦੀ ਵਿਸ਼ੇਸ਼ ਐਨਆਈਏ ਅਦਾਲਤ ਵੱਲੋਂ ਗੈਰ-ਜ਼ਮਾਨਤੀ ਵਾਰੰਟ ਜਾਰੀ ਕੀਤੇ ਜਾਣ ਤੋਂ ਬਾਅਦ ਉਸ ਵਿਰੁੱਧ ਜਾਰੀ ਕੀਤੇ ਰੈੱਡ ਕਾਰਨਰ ਨੋਟਿਸ ਦੇ ਆਧਾਰ 'ਤੇ ਉਸ ਨੂੰ 22 ਮਾਰਚ, 2021 ਨੂੰ ਆਸਟਰੀਆ ਦੇ ਲਿਨਜ਼ ਸ਼ਹਿਰ ਤੋਂ ਹਿਰਾਸਤ ਵਿੱਚ ਲਿਆ ਗਿਆ ਸੀ। NIA ਅਧਿਕਾਰੀ ਨੇ ਕਿਹਾ ਕਿ ਲਿੰਜ਼ ਦੀ ਖੇਤਰੀ ਅਦਾਲਤ ਨੇ ਕਾਨੂੰਨੀ ਕਾਰਵਾਈ ਪੂਰੀ ਹੋਣ ਤੋਂ ਬਾਅਦ ਉਸ ਦੀ ਹਵਾਲਗੀ ਕਰ ਦਿੱਤੀ ਹੈ।

  • WANTED ACCUSED BIKRAMJIT SINGH @ BIKKAR PANJWAR @ BIKKAR BABA EXTRADITED FROM VIENNA (AUSTRIA) TO INDIA AND ARRESTED BY NIA AT DELHI pic.twitter.com/QreZxwhhkJ

    — NIA India (@NIA_India) December 8, 2022 " class="align-text-top noRightClick twitterSection" data=" ">

ਨੈਸ਼ਨਲ ਇਨਵੈਸਟੀਗੇਸ਼ਨ ਏਜੰਸੀ (ਐਨ.ਆਈ.ਏ.) ਦੇ ਅਨੁਸਾਰ, ਉਸਦੀ ਜਾਂਚ ਤੋਂ ਪਤਾ ਚੱਲਿਆ ਹੈ ਕਿ ਬਿਕਰਮਜੀਤ ਸਿੰਘ ਨੇ ਨਾ ਸਿਰਫ ਇਸ ਕੇਸ ਦੇ ਸਹਿ-ਦੋਸ਼ੀ ਅਤੇ ਹੋਰਾਂ ਨੂੰ ਅੱਤਵਾਦੀ ਗਤੀਵਿਧੀਆਂ ਲਈ ਉਕਸਾਇਆ ਬਲਕਿ ਵਿਸਫੋਟਕ ਯੰਤਰ (ਆਈਈਡੀ) ਬਣਾਉਣ ਅਤੇ ਵਰਤਣ ਦੀ ਸਿਖਲਾਈ ਵੀ ਦਿੱਤੀ। ਇਸ ਵਿਚ ਕਿਹਾ ਗਿਆ ਹੈ ਕਿ ਵੱਖ-ਵੱਖ ਜਲੂਸਾਂ ਅਤੇ ਅੰਦੋਲਨਾਂ ਦੌਰਾਨ, ਉਹ ਬੰਬ ਲੈ ਕੇ ਜਾਂਦਾ ਸੀ ਅਤੇ ਹੋਰ ਭਾਗੀਦਾਰਾਂ ਨੂੰ ਵੱਡੇ ਪੱਧਰ 'ਤੇ ਲੋਕਾਂ ਨੂੰ ਡਰਾਉਣ ਅਤੇ ਸਰਕਾਰੀ ਏਜੰਸੀਆਂ 'ਤੇ ਹਮਲਾ ਕਰਨ ਲਈ ਉਕਸਾਉਂਦਾ ਸੀ।

ਐਨਆਈਏ ਨੇ ਕਿਹਾ ਕਿ ਡੇਰਾ ਮੁਰਾਦਪੁਰਾ ਨੂੰ ਨਿਸ਼ਾਨਾ ਬਣਾਉਣ ਦੀ ਸਾਜ਼ਿਸ਼ ਵਿੱਚ ਬਿਕਰਮਜੀਤ ਸਿੰਘ ਮੁੱਖ ਸਾਜ਼ਿਸ਼ਕਰਤਾ ਹੈ। ਐਨਆਈਏ ਨੇ 2019 ਵਿੱਚ ਪੰਜਾਬ ਵਿੱਚ ਤਰਨਤਾਰਨ ਧਮਾਕੇ ਵਿੱਚ ਕਥਿਤ ਸ਼ਮੂਲੀਅਤ ਲਈ ਨੌਂ ‘ਖਾਲਿਸਤਾਨ ਪੱਖੀ’ ਨੌਜਵਾਨਾਂ ਖ਼ਿਲਾਫ਼ ਚਾਰਜਸ਼ੀਟ ਦਾਇਰ ਕੀਤੀ ਸੀ। ਚਾਰਜਸ਼ੀਟ ਵਿੱਚ ਬਿਕਰਮਜੀਤ ਸਿੰਘ, ਮੱਸਾ ਸਿੰਘ, ਹਰਜੀਤ ਸਿੰਘ, ਗੁਰਜੰਟ ਸਿੰਘ ਅਤੇ ਮਨਪ੍ਰੀਤ ਸਿੰਘ ਸਾਰੇ ਵਾਸੀ ਤਰਨਤਾਰਨ ਦੇ ਨਾਮ ਹਨ। ਇਸ ਤੋਂ ਇਲਾਵਾ ਗੁਰਦਾਸਪੁਰ ਦੇ ਚੰਨਦੀਪ ਸਿੰਘ, ਅੰਮ੍ਰਿਤਸਰ ਦੇ ਮਲਕੀਤ ਸਿੰਘ ਅਤੇ ਅਮਰਜੀਤ ਸਿੰਘ ਅਤੇ ਇਕ ਨੌਜਵਾਨ ਦੇ ਨਾਂ ਵੀ ਸ਼ਾਮਲ ਹਨ।

ਇਹ ਵੀ ਪੜ੍ਹੋ: ਤੇਜ਼ ਰਫ਼ਤਾਰ ਟਰੱਕ ਨੇ ਪੁਲਿਸ ਦੀ ਗੱਡੀ ਨੂੰ ਮਾਰੀ ਟੱਕਰ, ਹਾਦਸੇ ਵਿੱਚ ਦੋ ਡੀਐਸਪੀ ਜ਼ਖ਼ਮੀ

ਜ਼ਿਕਰਯੋਗ ਹੈ ਕਿ 4 ਸਤੰਬਰ 2019 ਨੂੰ ਤਰਨਤਾਰਨ ਦੇ ਪਿੰਡ ਪੰਡੋਰੀ ਗੋਲਾ ਦੇ ਬਾਹਰਵਾਰ ਇੱਕ ਖਾਲੀ ਜ਼ਮੀਨ 'ਤੇ ਇੱਕ ਜ਼ਬਰਦਸਤ ਧਮਾਕਾ ਹੋਇਆ ਸੀ, ਜਿਸ ਵਿੱਚ ਦੋ ਵਿਅਕਤੀਆਂ ਦੀ ਮੌਤ ਹੋ ਗਈ ਸੀ ਅਤੇ ਇੱਕ ਹੋਰ ਗੰਭੀਰ ਰੂਪ ਵਿੱਚ ਜ਼ਖਮੀ ਹੋ ਗਿਆ ਸੀ।

ETV Bharat Logo

Copyright © 2025 Ushodaya Enterprises Pvt. Ltd., All Rights Reserved.