ਜੰਮੂ : ਜੰਮੂ-ਕਸ਼ਮੀਰ ਦੇ ਕਠੂਆ ਜ਼ਿਲੇ 'ਚ ਇਕ ਸਰਕਾਰੀ ਸਕੂਲ ਦੇ ਇਕ ਅਧਿਆਪਕ ਨੂੰ 10ਵੀਂ ਜਮਾਤ ਦੇ ਵਿਦਿਆਰਥੀ ਦੀ ਕੁੱਟਮਾਰ ਕਰਨ ਦੇ ਮਾਮਲੇ ਵਿੱਚ ਗਿਰਫ਼ਤਾਰ ਕੀਤਾ ਹੈ। ਦੱਸਿਆ ਜਾ ਰਿਹਾ ਹੈ ਕਿ ਵਿਦਿਆਰਥੀ ਨੇ ਕਲਾਸ ਦੇ ਅੰਦਰ ਬੋਰਡ 'ਤੇ ਧਾਰਮਿਕ ਨਾਅਰਾ ਲਿਖਿਆ ਸੀ ਜਿਸ 'ਤੇ ਕਥਿਤ ਤੌਰ 'ਤੇ ਉਸ ਦੀ ਕੁੱਟਮਾਰ ਕੀਤੀ ਗਈ। ਮਾਮਲਾ ਪੁਲਿਸ ਦੇ ਧਿਆਨ ਵਿੱਚ ਆਉਂਦੇ ਹੀ ਫੌਰੀ ਕਾਰਵਾਈ ਕਰਦਿਆਂ ਉਕਤ ਅਧਿਆਪਕ ਨੂੰ ਸਰੀਰਕ ਸਜ਼ਾ ਦੇਣ ਦੇ ਦੋਸ਼ 'ਚ ਗ੍ਰਿਫਤਾਰ ਕੀਤਾ ਗਿਆ ਹੈ।
ਜਾਂਚ ਲਈ ਤਿੰਨ ਮੈਂਬਰੀ ਕਮੇਟੀ ਦਾ ਗਠਨ: ਪੁਲਿਸ ਅਨੁਸਾਰ ਸਰਕਾਰੀ ਹਾਇਰ ਸੈਕੰਡਰੀ ਸਕੂਲ (ਬਾਣੀ) ਦੇ ਪ੍ਰਿੰਸੀਪਲ 'ਤੇ ਵੀ ਨਾਬਾਲਗ ਦੀ ਕੁੱਟਮਾਰ ਕਰਨ ਦਾ ਦੋਸ਼ ਹੈ ਜਿਸ ਤੋਂ ਬਾਅਦ ਉਹ ਮੌਕੇ ਤੋਂ ਫਰਾਰ ਦੱਸਿਆ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ ਪੀੜਤ ਵਿਦਿਆਰਥੀ ਦਾ ਹਸਪਤਾਲ ਵਿੱਚ ਇਲਾਜ ਚੱਲ ਰਿਹਾ ਹੈ। ਉਧਰ ਦੂਜੇ ਪਾਸੇ ਕਠੂਆ ਦੇ ਡਿਪਟੀ ਕਮਿਸ਼ਨਰ ਰਾਕੇਸ਼ ਮਿਨਹਾਸ ਨੇ ਘਟਨਾ ਦੀ ਜਾਂਚ ਲਈ ਤਿੰਨ ਮੈਂਬਰੀ ਕਮੇਟੀ ਦਾ ਗਠਨ ਕੀਤਾ ਹੈ, ਜਿਸ ਤੋਂ ਬਾਅਦ ਸ਼ਨੀਵਾਰ ਨੂੰ ਵਿਦਿਆਰਥੀਆਂ ਅਤੇ ਮਾਪਿਆਂ ਨੇ ਵਿਰੋਧ ਪ੍ਰਦਰਸ਼ਨ ਕੀਤਾ। ਪੁਲਿਸ ਨੇ ਦੱਸਿਆ ਕਿ 25 ਅਗਸਤ ਨੂੰ ਪੀੜਤ ਨੌਜਵਾਨ ਦੇ ਪਿਤਾ ਨੇ ਸ਼ਿਕਾਇਤ ਦਰਜ ਕਰਵਾਈ ਸੀ ਕਿ ਉਸ ਦੇ ਬੇਟੇ ਦੀ ਅਧਿਆਪਕ ਫਾਰੂਕ ਅਹਿਮਦ ਅਤੇ ਸਕੂਲ ਦੇ ਪ੍ਰਿੰਸੀਪਲ ਮੁਹੰਮਦ ਹਫੀਜ਼ ਵੱਲੋਂ ਕੁੱਟਮਾਰ ਕੀਤੀ ਗਈ ਸੀ। ਜਿਸ 'ਤੇ ਬਾਲ ਨਿਆਂ ਐਕਟ ਦੀਆਂ ਸਬੰਧਤ ਧਾਰਾਵਾਂ ਤਹਿਤ ਥਾਣਾ ਬਾਣੀ ਵਿਖੇ ਮਾਮਲਾ ਦਰਜ ਕੀਤਾ ਗਿਆ ਤੇ ਸਥਾਨਕ ਐੱਸਐੱਚਓ ਦੀ ਅਗਵਾਈ ਹੇਠ ਸਕੂਲ ਦੇ ਅਧਿਆਪਕ ਨੂੰ ਗਿਰਫ਼ਤਾਰ ਕੀਤਾ ਗਿਆ।
ਇਕ ਸੀਨੀਅਰ ਪੁਲਿਸ ਅਧਿਕਾਰੀ ਨੇ ਕਿਹਾ, "ਪ੍ਰਿੰਸੀਪਲ ਫਰਾਰ ਹੈ ਅਤੇ ਉਸ ਦੀ ਗ੍ਰਿਫਤਾਰੀ ਲਈ ਤਲਾਸ਼ ਕੀਤੀ ਜਾ ਰਹੀ ਹੈ ਜਦੋਂ ਕਿ ਅਗਲੇਰੀ ਜਾਂਚ ਜਾਰੀ ਹੈ।" ਡਿਪਟੀ ਕਮਿਸ਼ਨਰ ਵੱਲੋਂ ਗਠਿਤ ਕਮੇਟੀ ਦੇ ਮੈਂਬਰ ਉਪ ਮੰਡਲ ਮੈਜਿਸਟਰੇਟ, ਉਪ ਮੁੱਖ ਸਿੱਖਿਆ ਅਧਿਕਾਰੀ ਕਠੂਆ ਅਤੇ ਪ੍ਰਿੰਸੀਪਲ ਸਰਕਾਰੀ ਹਾਇਰ ਸੈਕੰਡਰੀ ਸਕੂਲ ਖਰੋਟੇ ਹੋਣਗੇ।
- Flood in Rupnagar: ਰੂਪਨਗਰ 'ਚ ਹੜ੍ਹਾਂ ਤੋਂ ਬਾਅਦ ਹੁਣ ਕਿਸਾਨ ਲੜ ਰਹੇ ਹਰੇ ਚਾਰੇ ਦੀ ਸਮੱਸਿਆ ਨਾਲ, ਪੜ੍ਹੋ ਕੀ ਨੇ ਹਾਲਾਤ...
- Akali BJP alliance: ਲੋਕ ਸਭਾ ਚੋਣਾਂ 2024 ਤੋਂ ਪਹਿਲਾਂ ਸੁਖਬੀਰ ਬਾਦਲ ਵੱਲੋਂ ਗਠਜੋੜ ਨਾ ਕਰਨ ਦੇ ਕੀਤੇ ਐਲਾਨ ਨਾਲ ਪੰਜਾਬ ਦੀ ਸਿਆਸਤ ਗਰਮਾਈ
- Flood In Village: ਕਾਲੀ ਵੇਈਂ ਨਦੀ ਦੇ ਕੰਢੇ ਪਿੰਡ ਬੂਸੋਵਾਲ ਵਿੱਚ ਵੜਿਆ ਬਿਆਸ ਦਰਿਆ ਦਾ ਪਾਣੀ, ਬਣੇ ਹੜ੍ਹ ਵਰਗੇ ਹਾਲਾਤ
ਦਫ਼ਤਰ ਨੂੰ ਰਿਪੋਰਟ ਸੌਂਪਣ ਦੇ ਨਿਰਦੇਸ਼: ਪੁਲਿਸ ਅਫਸਰ ਨੇ ਇੱਕ ਆਦੇਸ਼ ਵਿੱਚ ਕਿਹਾ, ਕਿ "ਕਮੇਟੀ ਦੇ ਮੈਂਬਰਾਂ ਨੂੰ ਮਾਮਲੇ ਦੀ ਜਾਂਚ ਕਰਨ ਅਤੇ ਮਾਮਲੇ ਨੂੰ ਅੱਗੇ ਲਿਜਾਣ ਲਈ ਵਿਸ਼ੇਸ਼ ਨਿਰੀਖਣਾਂ ਅਤੇ ਸਿਫ਼ਾਰਸ਼ਾਂ ਦੇ ਨਾਲ ਦੋ ਦਿਨਾਂ ਦੇ ਅੰਦਰ ਇਸ ਦਫ਼ਤਰ ਨੂੰ ਰਿਪੋਰਟ ਸੌਂਪਣ ਦੇ ਨਿਰਦੇਸ਼ ਦਿੱਤੇ ਗਏ ਹਨ।"ਇਸ ਤੋਂ ਇਲਾਵਾ ਕਮੇਟੀ ਨੂੰ ਘਟਨਾ ਦੇ ਸਬੰਧ 'ਚ ਦੋਸ਼ੀਆਂ ਖਿਲਾਫ ਜ਼ਿੰਮੇਵਾਰੀ ਤੈਅ ਕਰਨ ਦੇ ਵੀ ਨਿਰਦੇਸ਼ ਦਿੱਤੇ ਗਏ ਹਨ। ਪ੍ਰਦਰਸ਼ਨਕਾਰੀਆਂ ਨੇ ਦੋਸ਼ ਲਾਇਆ ਕਿ ਬਲੈਕ ਬੋਰਡ ’ਤੇ ਧਾਰਮਿਕ ਨਾਅਰਾ ਲਿਖਣ ’ਤੇ ਅਧਿਆਪਕ ਤੇ ਪ੍ਰਿੰਸੀਪਲ ਨੇ ਵਿਦਿਆਰਥੀ ਦੀ ਕੁੱਟਮਾਰ ਕਰਨਾ ਬੇਹੱਦ ਮੰਦਭਾਗਾ ਹੈ।