ਡਿਬਰੂਗੜ੍ਹ: ਖਾਲਿਸਤਾਨ ਸਮਰਥਕ ਅੰਮ੍ਰਿਤਪਾਲ ਅਤੇ ਹੋਰ ਕੈਦੀਆਂ ਨੂੰ ਮਿਲਣ ਲਈ ਪੰਜਾਬ ਤੋਂ 10 ਮੈਂਬਰੀ ਟੀਮ ਆਸਾਮ ਦੀ ਡਿਬਰੂਗੜ੍ਹ ਜੇਲ੍ਹ ਪਹੁੰਚੀ ਹੈ। ਅੰਮ੍ਰਿਤਪਾਲ ਸਿੰਘ ਦੇ ਪਿਤਾ ਤਰਸੇਮ ਸਿੰਘ ਵੀ ਟੀਮ ਵਿੱਚ ਸ਼ਾਮਲ ਹਨ। ਪੰਜਾਬ ਤੋਂ ਆਈ ਟੀਮ ਵਿੱਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਦੋ ਮੈਂਬਰ ਅਤੇ ਅੱਠ ਪਰਿਵਾਰਕ ਮੈਂਬਰ ਸ਼ਾਮਲ ਹਨ। ਅਸਾਮ ਪੁਲਿਸ ਨੇ ਡਿਬਰੂਗੜ੍ਹ ਕੇਂਦਰੀ ਜੇਲ੍ਹ ਵਿੱਚ ਸੁਰੱਖਿਆ ਸਖ਼ਤ ਕਰ ਦਿੱਤੀ ਹੈ। ਪੁਲਿਸ ਨੇ ਜੇਲ੍ਹ ਦੇ ਨੇੜੇ ਕੋਈ ਵੀ ਰਾਹਗੀਰ ਵਾਹਨ ਖੜ੍ਹਾ ਨਹੀਂ ਹੋਣ ਦਿੱਤਾ ਹੈ।
ਅੰਮ੍ਰਿਤਪਾਲ 23 ਅਪ੍ਰੈਲ ਨੂੰ ਗ੍ਰਿਫ਼ਤਾਰ: ਦੱਸ ਦੇਈਏ ਕਿ 23 ਅਪ੍ਰੈਲ ਦਿਨ ਐਤਵਾਰ ਨੂੰ ਪੰਜਾਬ ਪੁਲਿਸ ਨੇ ਅੰਮ੍ਰਿਤਪਾਲ ਸਿੰਘ ਨੂੰ ਮੋਗਾ ਦੇ ਪਿੰਡ ਤੋਂ ਗ੍ਰਿਫ਼ਤਾਰ ਕੀਤਾ ਸੀ। ਗ੍ਰਿਫਤਾਰੀ ਤੋਂ ਪਹਿਲਾਂ ਅੰਮ੍ਰਿਤਪਾਲ ਨੇ ਮੋਗਾ ਦੇ ਪਿੰਡ ਰੋਡੇ ਸਥਿਤ ਗੁਰਦੁਆਰਾ ਸਾਹਿਬ ਵਿਖੇ ਵੀ ਸੰਬੋਧਨ ਕੀਤਾ ਸੀ। ਅੰਮ੍ਰਿਤਪਾਲ ਸਿੰਘ ਨੂੰ ਐਨਐਸਏ ਤਹਿਤ ਗ੍ਰਿਫ਼ਤਾਰ ਕੀਤਾ ਗਿਆ ਸੀ, ਜੋ 18 ਮਾਰਚ ਤੋਂ ਫਰਾਰ ਸੀ।
ਮੀਡੀਆ ਰਿਪੋਰਟਾਂ ਅਨੁਸਾਰ ਅੰਮ੍ਰਿਤਪਾਲ ਸਿੰਘ 29 ਸਤੰਬਰ 2022 ਨੂੰ ਦੁਬਈ ਤੋਂ ਵਾਪਸ ਆਇਆ ਸੀ। ਉਸ ਤੋਂ ਬਾਅਦ ਅੰਮ੍ਰਿਤਪਾਲ ‘ਵਾਰਿਸ ਪੰਜਾਬ ਦੇ’ ਸੰਸਥਾ ਦਾ ਮੈਂਬਰ ਬਣ ਗਿਆ। 'ਵਾਰਿਸ ਪੰਜਾਬ ਦੇ' ਪੰਜਾਬੀ ਅਦਾਕਾਰ ਦੀਪ ਸਿੱਧੂ ਦੁਆਰਾ ਬਣਾਈ ਗਈ ਸੀ, ਜਿਸ 'ਤੇ 26 ਜਨਵਰੀ, 2021 ਨੂੰ ਲਾਲ ਕਿਲੇ 'ਤੇ ਖਾਲਿਸਤਾਨੀ ਝੰਡਾ ਲਹਿਰਾਉਣ ਦਾ ਦੋਸ਼ ਸੀ। ਸਾਲ 2022 ਵਿੱਚ ਦੀਪ ਸਿੱਧੂ ਦੀ ਸੜਕ ਹਾਦਸੇ ਵਿੱਚ ਮੌਤ ਹੋ ਗਈ ਸੀ। ਦੀਪ ਸਿੱਧੂ ਦੀ ਮੌਤ ਤੋਂ ਬਾਅਦ ਅੰਮ੍ਰਿਤਪਾਲ ਸਿੰਘ ਨੇ ਆਪਣੇ ਆਪ ਨੂੰ ਵਾਰਿਸ ਪੰਜਾਬ ਦੇ ਦਾ ਮੁਖੀ ਐਲਾਨ ਦਿੱਤਾ ਸੀ।
ਇਹ ਵੀ ਪੜ੍ਹੋ : Donation To Kedarnath Temple: ਕੇਦਾਰਨਾਥ ਮੰਦਰ 'ਚ ਸ਼ੁਰੂ ਹੋਇਆ ਡਿਜੀਟਲ ਦਾਨ, ਪੇਟੀਐਮ QR ਰਾਹੀਂ ਭਗਵਾਨ ਦੇ ਨਾਂ 'ਤੇ ਕਰੋ ਦਾਨ
ਜ਼ਿਕਰਯੋਗ ਹੈ ਕਿ ਇਸ ਸਾਲ ਫਰਵਰੀ ਵਿੱਚ ਅੰਮ੍ਰਿਤਸਰ ਦੇ ਇੱਕ ਥਾਣੇ ਤੋਂ ਇੱਕ ਅਪਰਾਧੀ ਨੂੰ ਛੁਡਵਾਉਣ ਲਈ ਅੰਮ੍ਰਿਤਪਾਲ ਆਪਣੇ ਸਮਰਥਕਾਂ ਨਾਲ ਪਹੁੰਚਿਆ ਸੀ। ਉਸ ਦੇ ਦਬਾਅ ਹੇਠ ਪੁਲੀਸ ਨੂੰ ਮੁਲਜ਼ਮ ਲਵਪ੍ਰੀਤ ਸਿੰਘ ਨੂੰ ਛੱਡਣਾ ਪਿਆ। ਇਸ ਘਟਨਾ ਨੇ ਪੰਜਾਬ ਸਰਕਾਰ ਅਤੇ ਕੇਂਦਰੀ ਗ੍ਰਹਿ ਮੰਤਰਾਲੇ ਨੂੰ ਵੀ ਹਿਲਾ ਕੇ ਰੱਖ ਦਿੱਤਾ ਹੈ। ਉਸ ਤੋਂ ਬਾਅਦ ਅੰਮ੍ਰਿਤਪਾਲ ਦੀ ਪਛਾਣ ਖਾਲਿਸਤਾਨ ਪੱਖੀ ਆਗੂ ਵਜੋਂ ਹੋਈ।