ਨਵੀਂ ਦਿੱਲੀ: ਕਾਰਕੁਨ ਤੀਸਤਾ ਸੇਤਲਵਾੜ (Activist Teesta Setalwad) ਨੇ 2002 ਦੇ ਗੁਜਰਾਤ ਦੰਗਿਆਂ ਦੇ ਮਾਮਲੇ ਵਿੱਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ (Prime Minister Narendra Modi) ਸਮੇਤ ਕੁਝ ਉੱਚ ਅਧਿਕਾਰੀਆਂ ਨੂੰ ਫਸਾਉਣ ਲਈ ਦਸਤਾਵੇਜ਼ਾਂ ਨਾਲ ਛੇੜਛਾੜ ਦੇ ਮਾਮਲੇ ਵਿੱਚ ਜ਼ਮਾਨਤ ਲਈ ਸੁਪਰੀਮ ਕੋਰਟ ਦਾ ਰੁਖ਼ ਕੀਤਾ ਹੈ। ਇਹ ਮਾਮਲਾ ਮੰਗਲਵਾਰ ਨੂੰ ਚੀਫ਼ ਜਸਟਿਸ ਐਨਵੀ ਰਮਨਾ ਦੀ ਅਗਵਾਈ ਵਾਲੇ ਬੈਂਚ ਦੇ ਸਾਹਮਣੇ ਪੇਸ਼ ਕੀਤਾ ਗਿਆ।
ਇਸ ਮਹੀਨੇ ਦੇ ਸ਼ੁਰੂ ਵਿਚ ਗੁਜਰਾਤ ਹਾਈ ਕੋਰਟ (Gujarat High Court) ਨੇ ਉਸ ਦੀ ਜ਼ਮਾਨਤ ਪਟੀਸ਼ਨ ਉੱਤੇ ਐਸਆਈਟੀ ਤੋਂ ਜਵਾਬ ਮੰਗਿਆ ਸੀ ਅਤੇ ਮਾਮਲੇ ਨੂੰ 19 ਸਤੰਬਰ ਨੂੰ ਸੁਣਵਾਈ ਲਈ ਸੂਚੀਬੱਧ ਕੀਤਾ ਸੀ।
ਸੁਪਰੀਮ ਕੋਰਟ ਵਿਚ ਉਸ ਨੇ ਆਪਣੀ ਜ਼ਮਾਨਤ ਪਟੀਸ਼ਨ ਉੱਤੇ ਤੇਜ਼ੀ ਨਾਲ ਸੁਣਵਾਈ ਦੀ ਮੰਗ ਕਰਦੇ ਹੋਏ ਕਿਹਾ ਸੀ ਕਿ ਸੁਪਰੀਮ ਕੋਰਟ ਨੇ ਆਪਣੇ ਫੈਸਲੇ ਵਿੱਚ ਕਿਹਾ ਗਿਆ ਸੀ ਕਿ ਜ਼ਮਾਨਤ ਦੇ ਕੇਸਾਂ ਦੀ ਸੁਣਵਾਈ ਜਲਦੀ ਕੀਤੀ ਜਾਵੇ ਪਰ ਫਿਰ ਵੀ ਹਾਈ ਕੋਰਟ ਨੇ ਡੇਢ ਮਹੀਨੇ ਬਾਅਦ ਤਰੀਕ ਦਿੱਤੀ ਹੈ। ਜਸਟਿਸ ਯੂ ਯੂ ਲਲਿਤ ਦੀ ਅਗਵਾਈ ਵਾਲਾ ਬੈਂਚ 22 ਅਗਸਤ ਨੂੰ ਸੁਣਵਾਈ ਕਰੇਗਾ।
ਇਹ ਵੀ ਪੜ੍ਹੋ: ਭਾਜਪਾ ਦੇ ਸੰਸਦੀ ਬੋਰਡ ਅਤੇ ਚੋਣ ਕਮੇਟੀ ਦਾ ਐਲਾਨ