ਸ਼੍ਰੀਨਗਰ: ਜੰਮੂ-ਕਸ਼ਮੀਰ 'ਚ ਇਕ ਵਾਰ ਫਿਰ ਅੱਤਵਾਦੀ ਘਟਨਾ ਸਾਹਮਣੇ ਆਈ ਹੈ। ਇੱਕ ਵਾਰ ਫਿਰ ਅੱਤਵਾਦੀਆਂ ਨੇ ਇੱਕ ਕਸ਼ਮੀਰੀ ਪੰਡਿਤ ਨੂੰ ਨਿਸ਼ਾਨਾ ਬਣਾਇਆ ਹੈ। ਮਾਰਿਆ ਗਿਆ ਵਿਅਕਤੀ ਬੈਂਕ ਦਾ ਸੁਰੱਖਿਆ ਗਾਰਡ ਸੀ। ਪੁਲਿਸ ਅਤੇ ਸੁਰੱਖਿਆ ਬਲਾਂ ਨੇ ਇਲਾਕੇ ਦੀ ਘੇਰਾਬੰਦੀ ਕਰਕੇ ਤਲਾਸ਼ੀ ਮੁਹਿੰਮ ਸ਼ੁਰੂ ਕਰ ਦਿੱਤੀ ਹੈ। ਜਾਣਕਾਰੀ ਅਨੁਸਾਰ ਜੰਮੂ-ਕਸ਼ਮੀਰ ਦੇ ਪੁਲਵਾਮਾ ਜ਼ਿਲ੍ਹੇ 'ਚ ਐਤਵਾਰ ਨੂੰ ਅੱਤਵਾਦੀਆਂ ਨੇ ਟਾਰਗੇਟ ਕਿਲਿੰਗ ਨੂੰ ਅੰਜਾਮ ਦਿੰਦੇ ਹੋਏ ਇਕ ਨਾਗਰਿਕ ਦੀ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ।
ਹਸਪਤਾਲ ਵਿਚ ਜਾ ਕੇ ਤੋੜਿਆ ਦਮ : ਮ੍ਰਿਤਕ ਦੀ ਪਛਾਣ ਸੰਜੇ ਪੰਡਿਤ ਪੁੱਤਰ ਕਾਸ਼ੀ ਨਾਥ ਪੰਡਿਤ ਵਾਸੀ ਪਿੰਡ ਅਚਨ ਵਜੋਂ ਹੋਈ ਹੈ। ਪੁਲਿਸ ਨੇ ਦੱਸਿਆ ਕਿ ਉਸ ਨੂੰ ਹਸਪਤਾਲ ਲਿਜਾਇਆ ਗਿਆ, ਪਰ ਗੰਭੀਰ ਸੱਟਾਂ ਕਾਰਨ ਉਸ ਨੇ ਦਮ ਤੋੜ ਦਿੱਤਾ। ਉਹ ਬੈਂਕ ਸੁਰੱਖਿਆ ਗਾਰਡ ਵਜੋਂ ਕੰਮ ਕਰਦਾ ਸੀ। ਪੁਲਵਾਮਾ ਜ਼ਿਲ੍ਹੇ 'ਚ ਅੱਤਵਾਦੀਆਂ ਨੇ ਇਕ ਵਾਰ ਫਿਰ ਕਾਇਰਾਨਾ ਵਾਰਦਾਤ ਨੂੰ ਅੰਜਾਮ ਦਿੱਤਾ ਹੈ। ਕਸ਼ਮੀਰੀ ਪੰਡਤ ਦੀ ਅੱਤਵਾਦੀਆਂ ਨੇ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਸੀ। ਘਟਨਾ ਤੋਂ ਬਾਅਦ ਇਲਾਕੇ 'ਚ ਤਣਾਅ ਦਾ ਮਾਹੌਲ ਹੈ। ਸਥਿਤੀ ਨੂੰ ਦੇਖਦੇ ਹੋਏ ਇਲਾਕੇ 'ਚ ਵੱਡੀ ਗਿਣਤੀ 'ਚ ਸੁਰੱਖਿਆ ਬਲਾਂ ਨੂੰ ਤਾਇਨਾਤ ਕੀਤਾ ਗਿਆ ਹੈ। ਪੁਲਿਸ ਅਤੇ ਸੁਰੱਖਿਆ ਬਲ ਹਮਲਾਵਰਾਂ ਦੀ ਭਾਲ ਕਰ ਰਹੇ ਹਨ।
ਇਹ ਵੀ ਪੜ੍ਹੋ : Delhi Liquor Scam Update : CBI ਅੱਗੇ ਮਨੀਸ਼ ਸਿਸੋਦੀਆ ਦੀ ਪੇਸ਼ੀ, ਕੇਜਰੀਵਾਲ ਨੂੰ ਗ੍ਰਿਫਤਾਰੀ ਦਾ ਖਦਸ਼ਾ, ਸੀਐਮ ਮਾਨ ਨੇ ਵੀ ਕੀਤਾ ਟਵੀਟ
ਜਾਣਕਾਰੀ ਮੁਤਾਬਕ ਅਣਪਛਾਤੇ ਅੱਤਵਾਦੀਆਂ ਨੇ ਬੈਂਕ ਦੇ ਸੁਰੱਖਿਆ ਗਾਰਡ ਸੰਜੇ ਪੰਡਿਤ (40) ਦੀ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ। ਘਟਨਾ ਸਵੇਰੇ 11 ਵਜੇ ਉਸ ਸਮੇਂ ਵਾਪਰੀ ਜਦੋਂ ਉਹ ਬਾਜ਼ਾਰ ਜਾ ਰਿਹਾ ਸੀ। ਫਾਇਰਿੰਗ ਦੀ ਆਵਾਜ਼ ਸੁਣ ਕੇ ਲੋਕ ਮੌਕੇ 'ਤੇ ਪਹੁੰਚ ਗਏ। ਉਸ ਨੂੰ ਤੁਰੰਤ ਹਸਪਤਾਲ ਲਿਜਾਇਆ ਗਿਆ, ਹਾਲਾਂਕਿ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ।
ਸੁਰੱਖਿਆ ਬਲਾਂ ਵੱਲੋਂ ਜਾਂਚ ਜਾਰੀ : ਸੁਰੱਖਿਆ ਗਾਰਡ ਅਚਨ ਦਾ ਰਹਿਣ ਵਾਲਾ ਸੀ। ਉਨ੍ਹਾਂ ਦੇ ਪਿਤਾ ਦਾ ਨਾਂ ਕਾਸ਼ੀ ਨਾਥ ਪੰਡਿਤ ਹੈ। ਪੁਲਿਸ ਤੇ ਸੁਰੱਖਿਆ ਬਲਾਂ ਨੇ ਹਮਲਾਵਰਾਂ ਨੂੰ ਫੜਨ ਲਈ ਇਲਾਕੇ ਨੂੰ ਘੇਰ ਲਿਆ ਹੈ। ਜਾਣਕਾਰੀ ਮੁਤਾਬਕ ਜੰਮੂ-ਕਸ਼ਮੀਰ ਦੇ ਪੁਲਵਾਮਾ ਜ਼ਿਲੇ ਦੇ ਅਚਨ ਪਿੰਡ 'ਚ ਅਣਪਛਾਤੇ ਅੱਤਵਾਦੀਆਂ ਨੇ ਇਕ ਕਸ਼ਮੀਰੀ ਪੰਡਤ ਦੀ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਹੈ। ਪੁਲਿਸ ਅਧਿਕਾਰੀਆਂ ਨੇ ਦੱਸਿਆ ਕਿ ਮਾਰਿਆ ਗਿਆ ਵਿਅਕਤੀ ਬੈਂਕ ਸੁਰੱਖਿਆ ਗਾਰਡ ਵਜੋਂ ਕੰਮ ਕਰਦਾ ਸੀ।
ਇਹ ਵੀ ਪੜ੍ਹੋ : Brutal Murder in AP: ਦਿਲ ਦਹਿਲਾ ਦੇਣ ਵਾਲੀ ਵਾਰਦਾਤ, ਪਲੰਬਰ ਦੀ ਲਾਸ਼ ਦੇ 16 ਟੁਕੜੇ ਕਰਕੇ ਖੇਤਾਂ 'ਚ ਸਾੜੇ !
ਐਂਟੀ-ਟੈਂਕ ਬਾਰੂਦੀ ਸੁਰੰਗ ਬਰਾਮਦ : ਅਧਿਕਾਰੀਆਂ ਨੇ ਦੱਸਿਆ ਕਿ ਅੱਜ ਸਵੇਰੇ ਅਣਪਛਾਤੇ ਅੱਤਵਾਦੀਆਂ ਨੇ ਸੰਜੇ ਪੰਡਿਤ ਨੂੰ ਗੋਲੀ ਮਾਰ ਦਿੱਤੀ। ਉਸ ਨੂੰ ਜ਼ਖਮੀ ਹਾਲਤ 'ਚ ਪੁਲਵਾਮਾ ਦੇ ਹਸਪਤਾਲ ਲਿਜਾਇਆ ਗਿਆ ਪਰ ਉਦੋਂ ਤੱਕ ਉਸ ਦੀ ਮੌਤ ਹੋ ਗਈ ਸੀ। ਇਸ ਤੋਂ ਪਹਿਲਾਂ ਜੰਮੂ-ਕਸ਼ਮੀਰ ਵਿੱਚ ਇੱਕ ਐਂਟੀ-ਟੈਂਕ ਬਾਰੂਦੀ ਸੁਰੰਗ ਮਿਲੀ ਸੀ। ਸੁਰੱਖਿਆ ਬਲਾਂ ਨੇ ਸਮੇਂ ਸਿਰ ਇਸ ਨੂੰ ਬੰਦ ਕਰ ਦਿੱਤਾ। ਦੱਸਿਆ ਜਾਂਦਾ ਹੈ ਕਿ ਐਂਟੀ ਟੈਂਕ ਬਾਰੂਦੀ ਸੁਰੰਗ ਪੁਰਾਣੀ ਸੀ। ਇਹ ਬਾਰੂਦੀ ਸੁਰੰਗ ਕੌਮਾਂਤਰੀ ਸਰਹੱਦ ਨੇੜੇ ਮਿਲੀ ਸੀ।