ਸ਼੍ਰੀਨਗਰ: ਜੰਮੂ -ਕਸ਼ਮੀਰ (Jammu and Kashmir) ਦੀ ਰਾਜਧਾਨੀ ਖਨਯਾਰ 'ਚ ਐਤਵਾਰ ਨੂੰ ਅੱਤਵਾਦੀਆਂ ਨੇ ਪੁਲਿਸ ਪਾਰਟੀ ’ਤੇ ਹਮਲਾ ਕਰ ਦਿੱਤਾ। ਇਸ ਹਮਲੇ ਵਿੱਚ ਇੱਕ ਪੁਲਿਸ ਮੁਲਾਜ਼ਮ ਦੇ ਜ਼ਖਮੀ (Police personnel injured) ਹੋਣ ਦੀ ਖ਼ਬਰ ਹੈ।
ਇਹ ਵੀ ਪੜੋ: ਪੰਜਾਬ ਸਰਕਾਰ ਦਾ ਨਵਾਂ ਕਾਰਾ, ਪੇਪਰਾਂ ’ਚ ਪ੍ਰਸ਼ਨਾਂ ਦੀ ਥਾਂ ਪਾਇਆ ਸਰਕਾਰੀ ਇਸ਼ਤਿਹਾਰ !
ਇੱਕ ਸੀਨੀਅਰ ਪੁਲਿਸ ਅਧਿਕਾਰੀ ਨੇ ਦੱਸਿਆ ਕਿ ਅੱਤਵਾਦੀਆਂ ਨੇ ਪੁਲਿਸ ਪਾਰਟੀ 'ਤੇ ਗੋਲੀਆਂ ਚਲਾਈਆਂ, ਜਿਸ ਵਿੱਚ ਇੱਕ ਪੁਲਿਸ ਕਰਮਚਾਰੀ ਜ਼ਖਮੀ (Police personnel injured) ਹੋ ਗਿਆ। ਉਸ ਨੂੰ ਇਲਾਜ ਲਈ ਨੇੜਲੇ ਹਸਪਤਾਲ ਲਿਜਾਇਆ ਗਿਆ। ਉਨ੍ਹਾਂ ਦੱਸਿਆ ਕਿ ਜ਼ਖਮੀ ਪੁਲਿਸ ਮੁਲਾਜ਼ਮ (Police personnel injured) ਦੀ ਪਛਾਣ ਅਰਸ਼ੀਦ ਅਹਿਮਦ ਵਜੋਂ ਹੋਈ ਹੈ।
ਉਨ੍ਹਾਂ ਕਿਹਾ, ‘ਦੁਪਹਿਰ 1.35 ਵਜੇ ਦੇ ਕਰੀਬ ਅੱਤਵਾਦੀਆਂ ਨੇ ਖਨਯਾਰ ਵਿੱਚ ਇੱਕ ਪੁਲਿਸ ਨਾਕਾ ਪਾਰਟੀ ਉੱਤੇ ਗੋਲੀਬਾਰੀ ਕੀਤੀ, ਜਿਸ ਨਾਲ ਖਨਯਾਰ ਥਾਣੇ ਦੇ ਪ੍ਰੋਬੇਸ਼ਨਰੀ ਸਬ-ਇੰਸਪੈਕਟਰ ਅਰਸ਼ਦ ਅਹਿਮਦ ਜ਼ਖਮੀ ਹੋ ਗਏ।”
ਇਹ ਵੀ ਪੜੋ: ਪਰਾਲੀ ਨੂੰ ਅੱਗ ਲਗਾਉਣ ਵਾਲਿਆਂ ਲਈ ਟਾਸਕ ਫੋਰਸ ਤਾਇਨਾਤ ਦੇ ਆਦੇਸ਼
ਅਧਿਕਾਰੀਆਂ ਨੇ ਦੱਸਿਆ ਕਿ ਜ਼ਖਮੀ ਅਧਿਕਾਰੀ ਨੂੰ ਇਲਾਜ ਲਈ ਐਸਐਮਐਚਐਸ (SMHS) ਹਸਪਤਾਲ ਭੇਜਿਆ ਗਿਆ ਹੈ। ਉਨ੍ਹਾਂ ਕਿਹਾ ਕਿ ਇਲਾਕੇ ਦੀ ਘੇਰਾਬੰਦੀ ਕਰ ਦਿੱਤੀ ਗਈ ਹੈ ਅਤੇ ਹਮਲਾਵਰਾਂ ਦੀ ਭਾਲ ਜਾਰੀ ਹੈ।