ਅਨੰਤਨਾਗ: ਜੰਮੂ-ਕਸ਼ਮੀਰ ਦੇ ਅਨੰਤਨਾਗ ਜ਼ਿਲੇ ਦੇ ਬਿਜਬੇਹਰਾ ਇਲਾਕੇ 'ਚ ਸ਼ੁੱਕਰਵਾਰ ਨੂੰ ਅੱਤਵਾਦੀਆਂ ਨੇ ਪੁਲਿਸ ਅਤੇ ਸੀਆਰਪੀਐੱਫ ਦੀ ਸਾਂਝੀ ਨਾਕਾ ਪਾਰਟੀ 'ਤੇ ਗੋਲੀਬਾਰੀ ਕੀਤੀ। ਇਸ ਘਟਨਾ ਵਿੱਚ ਇੱਕ ਪੁਲਿਸ ਮੁਲਾਜ਼ਮ ਜ਼ਖ਼ਮੀ ਹੋ ਗਿਆ। ਜੰਮੂ-ਕਸ਼ਮੀਰ ਪੁਲਿਸ ਨੇ ਇਹ ਜਾਣਕਾਰੀ ਦਿੱਤੀ ਹੈ। ਜੰਮੂ-ਕਸ਼ਮੀਰ ਦੇ ਅਨੰਤਨਾਗ ਦੇ ਬਿਜਬੇਹਰਾ ਇਲਾਕੇ ਦੇ ਕਿਰ ਕਦਲ ਇਲਾਕੇ 'ਚ ਸੀਆਰਪੀਐਫ ਅਤੇ ਪੁਲਿਸ ਦੀ ਸਾਂਝੀ ਨਾਕਾ ਪਾਰਟੀ 'ਤੇ ਅੱਤਵਾਦੀਆਂ ਨੇ ਗੋਲੀਬਾਰੀ ਕੀਤੀ। ਇਸ ਗੋਲੀਬਾਰੀ ਵਿੱਚ ਇੱਕ ਪੁਲਿਸ ਮੁਲਾਜ਼ਮ ਜ਼ਖ਼ਮੀ ਹੋ ਗਿਆ ਹੈ।
ਜਾਣਕਾਰੀ ਮੁਤਾਬਕ ਘਟਨਾ ਦੇ ਤੁਰੰਤ ਬਾਅਦ ਜ਼ਖਮੀ ਪੁਲਿਸ ਕਰਮਚਾਰੀ ਨੂੰ ਨਜ਼ਦੀਕੀ ਹਸਪਤਾਲ ਲਿਜਾਇਆ ਗਿਆ, ਜਿੱਥੇ ਉਸ ਦੀ ਹਾਲਤ ਨਾਜ਼ੁਕ ਦੱਸੀ ਜਾ ਰਹੀ ਹੈ। ਦੱਸਿਆ ਜਾ ਰਿਹਾ ਹੈ ਕਿ ਇਹ ਘਟਨਾ ਉਦੋਂ ਵਾਪਰੀ ਜਦੋਂ ਸੀਆਰਪੀਐਫ ਅਤੇ ਜੰਮੂ-ਕਸ਼ਮੀਰ ਪੁਲਿਸ ਦੇ ਜਵਾਨ ਗਸ਼ਤ ਕਰ ਰਹੇ ਸਨ। ਫਿਲਹਾਲ ਪੂਰੇ ਇਲਾਕੇ ਦੀ ਘੇਰਾਬੰਦੀ ਕਰ ਦਿੱਤੀ ਗਈ ਹੈ। ਅੱਤਵਾਦੀਆਂ ਦੀ ਭਾਲ 'ਚ ਆਸਪਾਸ ਦੇ ਇਲਾਕਿਆਂ 'ਚ ਸਰਚ ਆਪਰੇਸ਼ਨ ਚਲਾਇਆ ਜਾ ਰਿਹਾ ਹੈ। ਬਾਕੀ ਹੋਰ ਜਾਣਕਾਰੀ ਦੀ ਉਡੀਕ ਹੈ।
ਇਸ ਤੋਂ ਪਹਿਲਾਂ ਬਾਂਦੀਪੋਰਾ ਜ਼ਿਲੇ 'ਚ ਅੱਤਵਾਦੀਆਂ ਨੇ ਬਿਹਾਰ ਦੇ ਇਕ ਪ੍ਰਵਾਸੀ ਮਜ਼ਦੂਰ ਦੀ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਸੀ। ਇਸ 'ਤੇ ਕਸ਼ਮੀਰ ਜ਼ੋਨ ਦੀ ਪੁਲਿਸ ਨੇ ਟਵੀਟ ਕਰ ਕੇ ਕਿਹਾ, 'ਅੱਧੀ ਰਾਤ ਨੂੰ ਅੱਤਵਾਦੀਆਂ ਨੇ ਬਾਂਦੀਪੋਰਾ ਦੇ ਸੋਡਨਾਰਾ ਸੰਬਲ 'ਚ ਬਿਹਾਰ ਦੇ ਮਧੇਪੁਰਾ ਦੇ ਬੇਸਾਦ ਨਿਵਾਸੀ ਮੁਹੰਮਦ ਅਮਰੇਜ ਪੁੱਤਰ ਮੁਹੰਮਦ ਜਲੀਲ 'ਤੇ ਗੋਲੀਬਾਰੀ ਕੀਤੀ ਅਤੇ ਉਸ ਨੂੰ ਜ਼ਖਮੀ ਕਰ ਦਿੱਤਾ। ਪੁਲਿਸ ਨੇ ਦੱਸਿਆ ਕਿ ਅਮਰੇਜ਼ ਨੂੰ ਇਲਾਜ ਲਈ ਹਸਪਤਾਲ ਲਿਜਾਇਆ ਗਿਆ ਜਿੱਥੇ ਇਲਾਜ ਦੌਰਾਨ ਉਸ ਦੀ ਮੌਤ ਹੋ ਗਈ। ਵੀਰਵਾਰ ਨੂੰ ਰਾਜੌਰੀ ਜ਼ਿਲੇ 'ਚ ਫੌਜ ਦੇ ਕੈਂਪ 'ਤੇ ਅੱਤਵਾਦੀਆਂ ਨੇ ਆਤਮਘਾਤੀ ਹਮਲਾ ਕੀਤਾ, ਜਿਸ 'ਚ ਚਾਰ ਜਵਾਨ ਸ਼ਹੀਦ ਹੋ ਗਏ। ਇਸ ਦੇ ਨਾਲ ਹੀ ਸੁਰੱਖਿਆ ਬਲਾਂ ਦੀ ਜਵਾਬੀ ਕਾਰਵਾਈ 'ਚ ਦੋ ਅੱਤਵਾਦੀ ਵੀ ਮਾਰੇ ਗਏ।
ਇਹ ਵੀ ਪੜ੍ਹੋ:- ਭਾਰਤ ਦੀਆਂ 8 ਮਸ਼ਹੂਰ ਕਵੀਤਰੀਆਂ ਜਿਨ੍ਹਾਂ ਦੀਆਂ ਰਚਨਾਵਾਂ ਨੇ ਸਾਡੇ ਸੱਭਿਆਚਾਰ ਨੂੰ ਕੀਤਾ ਰੌਸ਼ਨ