ਜੰਮੂ: ਜੰਮੂ-ਕਸ਼ਮੀਰ ਦੇ ਡੋਡਾ ਜ਼ਿਲੇ 'ਚ ਐਤਵਾਰ ਨੂੰ ਇਕ ਅੱਤਵਾਦੀ ਨੂੰ ਗ੍ਰਿਫਤਾਰ ਕੀਤਾ ਗਿਆ। ਇਕ ਪੁਲਸ ਅਧਿਕਾਰੀ ਨੇ ਇਹ ਜਾਣਕਾਰੀ ਦਿੱਤੀ। ਅਧਿਕਾਰੀ ਨੇ ਦੱਸਿਆ ਕਿ ਅੱਤਵਾਦੀ ਕੋਲੋਂ ਇਕ ਪਿਸਤੌਲ, ਇਕ ਮੈਗਜ਼ੀਨ ਅਤੇ ਕੁਝ ਗੋਲੀਆਂ ਬਰਾਮਦ ਹੋਈਆਂ ਹਨ।
ਉਨ੍ਹਾਂ ਦੱਸਿਆ ਕਿ ਸੂਚਨਾ ਦੇ ਆਧਾਰ 'ਤੇ ਪੁਲਿਸ ਅਤੇ ਸੁਰੱਖਿਆ ਬਲਾਂ ਦੀ ਇੱਕ ਸਾਂਝੀ ਤਲਾਸ਼ੀ ਟੀਮ ਨੇ ਡੋਡਾ ਸ਼ਹਿਰ ਦੇ ਬਾਹਰੀ ਹਿੱਸੇ ਤੋਂ ਅੱਤਵਾਦੀ ਨੂੰ ਕਾਬੂ ਕੀਤਾ।
ਪੀਟੀਆਈ- ਭਾਸ਼ਾ
ਇਹ ਵੀ ਪੜ੍ਹੋ : ਗ੍ਰਿਫਤਾਰ ਅੱਤਵਾਦੀ ਨੂੰ ਮਾਰਨ 'ਤੇ ਮਹਿਬੂਬਾ ਦੇ ਬਿਆਨ 'ਤੇ ਪੁਲਿਸ ਨੇ ਦਿੱਤੀ ਪ੍ਰਤੀਕਿਰਿਆ, ਪੜ੍ਹੋ ਕੀ ਕਿਹਾ...