ਚੱਕਸੂ (ਜੈਪੁਰ): ਰਾਜਸਥਾਨ ਦੀ ਰਾਜਧਾਨੀ ਜੈਪੁਰ 'ਚ ਸਥਿਤ ਚੱਕਸੂ ਦੇ ਕੋਟਖਵਾੜਾ ਥਾਣਾ ਖੇਤਰ 'ਚ ਐਤਵਾਰ ਨੂੰ ਇਕ ਤੇਜ਼ ਰਫਤਾਰ ਥਾਰ ਜੀਪ ਨੇ ਸੜਕ ਕਿਨਾਰੇ ਬੈਠੇ ਕਈ ਲੋਕਾਂ ਨੂੰ ਕੁਚਲ ਦਿੱਤਾ। ਹਾਦਸੇ ਵਿੱਚ ਮਰਨ ਵਾਲਿਆਂ ਦੀ ਗਿਣਤੀ 4 ਹੋ ਗਈ ਹੈ। ਇਸ ਹਾਦਸੇ 'ਚ ਇਕ ਔਰਤ ਸਮੇਤ ਤਿੰਨ ਲੋਕਾਂ ਦੀ ਮੌਕੇ 'ਤੇ ਹੀ ਮੌਤ ਹੋ ਗਈ। ਤਿੰਨਾਂ ਨੂੰ ਗੰਭੀਰ ਦੇ ਹਸਪਤਾਲ 'ਚ ਦਾਖਲ ਕਰਵਾਇਆ ਗਿਆ, ਜਿੱਥੇ ਇਲਾਜ ਦੌਰਾਨ ਇਕ ਹੋਰ ਔਰਤ ਦੀ ਮੌਤ ਹੋ ਗਈ। ਘਟਨਾ ਤੋਂ ਬਾਅਦ ਗੁੱਸੇ 'ਚ ਆਏ ਪਿੰਡ ਵਾਸੀ ਲਾਸ਼ ਨੂੰ ਲੈ ਕੇ ਸੜਕ 'ਤੇ ਧਰਨੇ 'ਤੇ ਬੈਠ ਗਏ ਹਨ।
ਚੱਕਸੂ ਸਟੇਸ਼ਨ ਇੰਚਾਰਜ ਵਿਜੇ ਸਿੰਘ ਦੇ ਮੁਤਾਬਕ ਇਸ ਹਾਦਸੇ 'ਚ ਇਕ ਔਰਤ ਸਮੇਤ 3 ਲੋਕਾਂ ਦੀ ਦਰਦਨਾਕ ਮੌਤ ਹੋ ਗਈ, ਜਦਕਿ 3 ਲੋਕ ਗੰਭੀਰ ਜ਼ਖਮੀ ਹੋ ਗਏ। ਜ਼ਖਮੀਆਂ ਨੂੰ ਕੋਟਖਵਾੜਾ ਸੀ.ਐੱਚ.ਸੀ. ਤੋਂ ਜ਼ਿਲਾ ਹਸਪਤਾਲ ਰੈਫਰ ਕਰ ਦਿੱਤਾ ਗਿਆ, ਜਿੱਥੇ ਇਲਾਜ ਦੌਰਾਨ ਜ਼ਖਮੀ ਅਨੀਤਾ ਦੀ ਵੀ ਮੌਤ ਹੋ ਗਈ। ਪੁਲੀਸ ਨੇ ਮ੍ਰਿਤਕਾਂ ਦੀਆਂ ਲਾਸ਼ਾਂ ਨੂੰ ਮੋਰਚਰੀ ਵਿੱਚ ਰਖਵਾ ਦਿੱਤਾ ਹੈ। ਉਸ ਨੇ ਦੱਸਿਆ ਕਿ ਸਾਰੇ ਲੋਕ ਘਟਨਾ ਸਥਾਨ ਦੇ ਨਜ਼ਦੀਕ ਦੋਈਆਂ ਦੀ ਢਾਣੀ ਦੇ ਵਸਨੀਕ ਹਨ। ਇੱਕੋ ਪਰਿਵਾਰ ਦੇ 4 ਲੋਕਾਂ ਦੀ ਮੌਤ ਹੋ ਗਈ ਹੈ। ਇਨ੍ਹਾਂ ਦੀ ਪਛਾਣ 27 ਸਾਲਾ ਸੁਨੀਤਾ, 15 ਸਾਲਾ ਗੋਲੂ, 41 ਸਾਲਾ ਸੀਤਾਰਾਮ ਅਤੇ ਅਨੀਤਾ ਵਜੋਂ ਹੋਈ ਹੈ।
ਉਸ ਨੇ ਦੱਸਿਆ ਕਿ ਪਰਿਵਾਰ ਅਸਥੀਆਂ ਦਾ ਹਰਿਦੁਆਰ ਵਿੱਚ ਵਿਸਰਜਨ ਕਰਕੇ ਵਾਪਸ ਪਰਤ ਰਿਹਾ ਸੀ। ਇਹ ਲੋਕ ਰਾਮਨਗਰ ਰੋਡ, ਬਾਲਾਜੀ ਮੋੜ 'ਤੇ ਸੜਕ ਕਿਨਾਰੇ ਦਰੱਖਤ ਹੇਠਾਂ ਬੈਠੇ ਹੋਰ ਪਰਿਵਾਰਕ ਮੈਂਬਰਾਂ ਦੀ ਉਡੀਕ ਕਰ ਰਹੇ ਸਨ। ਇਸ ਦੌਰਾਨ ਅਚਾਨਕ ਗਲਤ ਸਾਈਡ ਤੋਂ ਆ ਰਹੀ ਇੱਕ ਬੇਕਾਬੂ ਜੀਪ ਨੇ ਉਨ੍ਹਾਂ ਨੂੰ ਕੁਚਲ ਦਿੱਤਾ। ਪੁਲਿਸ ਨੇ ਮੌਕੇ ਤੋਂ ਥਾਰ ਜੀਪ ਨੂੰ ਕਬਜ਼ੇ ਵਿੱਚ ਲੈ ਲਿਆ ਹੈ। ਹਾਲਾਂਕਿ ਹਾਦਸੇ ਤੋਂ ਬਾਅਦ ਡਰਾਈਵਰ ਮੌਕੇ ਤੋਂ ਫਰਾਰ ਹੋ ਗਿਆ। ਪੁਲਿਸ ਨੇ ਮਾਮਲਾ ਦਰਜ ਕਰਕੇ ਘਟਨਾ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ।
- Anti-Terrorism Day 2023 : ਇਕ ਧਮਾਕੇ ਨਾਲ ਦਹਿਲ ਗਿਆ ਸੀ ਪੂਰਾ ਦੇਸ਼, ਫਿਰ ਉੱਠੀ ਅੱਤਵਾਦ ਦੇ ਖਿਲਾਫ਼ ਆਵਾਜ਼, ਪੜ੍ਹੋ ਕਿਉਂ ਮਨਾਉਣਾ ਪਿਆ ਇਹ ਦਿਨ...
- ਜਿਮਨੀ ਚੋਣ 'ਚ ਆਪ ਦੀ ਜਿੱਤ, ਦਲ-ਬਦਲੀਆਂ ਸ਼ੁਰੂ, ਸਾਬਕਾ ਕੌਂਸਲਰਾਂ ਦਾ ਵਧਿਆ ਪਾਰਟੀ 'ਤੇ ਵਿਸ਼ਵਾਸ਼ ਜਾਂ ਟਿਕਟ ਦੀ ਲਾਲਸਾ !
- ਜੇਲ੍ਹਾਂ 'ਚ ਬੰਦ ਗੈਂਗਸਟਰਾਂ ਦੇ ਇਸ਼ਾਰੇ 'ਤੇ ਅਸਲੇ ਦੀ ਸਪਲਾਈ ਕਰਨ ਵਾਲੇ ਅੰਤਰਰਾਜੀ ਗਿਰੋਹ ਦੇ 4 ਮੈਂਬਰ ਗ੍ਰਿਫ਼ਤਾਰ
ਸੜਕ 'ਤੇ ਧਰਨਾ: ਹਾਦਸੇ ਤੋਂ ਬਾਅਦ ਗੁੱਸੇ 'ਚ ਆਏ ਪਿੰਡ ਵਾਸੀਆਂ ਨੇ ਹੰਗਾਮਾ ਕੀਤਾ। ਗੁੱਸੇ 'ਚ ਆਏ ਪਿੰਡ ਵਾਸੀਆਂ ਨੇ ਸੜਕ 'ਤੇ ਹੀ ਧਰਨਾ ਦੇਣਾ ਸ਼ੁਰੂ ਕਰ ਦਿੱਤਾ। ਘਟਨਾ ਤੋਂ ਬਾਅਦ ਕਸਬੇ ਦੇ ਮੁੱਖ ਬਾਜ਼ਾਰ ਦੀਆਂ ਦੁਕਾਨਾਂ ਵੀ ਬੰਦ ਹੋ ਗਈਆਂ। ਉਨ੍ਹਾਂ ਮ੍ਰਿਤਕ ਦੇਹ ਨੂੰ ਲੈ ਕੇ ਪੁਲੀਸ ਪ੍ਰਸ਼ਾਸਨ ਖ਼ਿਲਾਫ਼ ਨਾਅਰੇਬਾਜ਼ੀ ਕੀਤੀ ਅਤੇ ਸੜਕ ’ਤੇ ਟਾਇਰ ਸਾੜ ਕੇ ਰੋਸ ਪ੍ਰਦਰਸ਼ਨ ਕੀਤਾ। ਪਿੰਡ ਵਾਸੀ ਮੌਕੇ 'ਤੇ ਜ਼ਿਲ੍ਹਾ ਕੁਲੈਕਟਰ ਨੂੰ ਬੁਲਾ ਕੇ ਪੀੜਤ ਪਰਿਵਾਰ ਨੂੰ ਮੁਆਵਜ਼ੇ ਦੀ ਮੰਗ ਕਰ ਰਹੇ ਹਨ। ਸੂਚਨਾ ਮਿਲਣ ’ਤੇ ਏਸੀਪੀ ਸੰਧਿਆ ਯਾਦਵ ਅਤੇ ਐਸਡੀਐਮ ਅਸ਼ੋਕ ਰਿਣਵਾ ਨੇ ਮੌਕੇ ’ਤੇ ਪਹੁੰਚ ਕੇ ਪਿੰਡ ਵਾਸੀਆਂ ਨਾਲ ਗੱਲਬਾਤ ਕੀਤੀ ਪਰ ਪਿੰਡ ਵਾਸੀ ਆਪਣੀ ਮੰਗ ’ਤੇ ਅੜੇ ਹੋਏ ਹਨ।