ETV Bharat / bharat

Delhi Excise policy: ਸੀਬੀਆਈ ਅਦਾਲਤ ਨੇ ਸਮੀਰ ਮਹਿੰਦਰੂ ਸਣੇ ਪੰਜ ਮੁਲਜ਼ਮਾਂ ਨੂੰ ਦਿੱਤੀ ਜ਼ਮਾਨਤ

ਵਿਸ਼ੇਸ਼ ਜੱਜ ਐੱਨ ਕੇ ਨਾਗਪਾਲ, ਰਾਉਜ਼ ਐਵੇਨਿਊ ਨੇ ਮੰਗਲਵਾਰ ਨੂੰ ਦਿੱਲੀ ਆਬਕਾਰੀ ਨੀਤੀ ਮਾਮਲੇ 'ਚ ਇਕ ਅਰਜ਼ੀ 'ਤੇ ਸੁਣਵਾਈ ਕਰਦੇ ਹੋਏ ਸਮੀਰ ਮਹਿੰਦਰੂ ਸਮੇਤ ਪੰਜ ਦੋਸ਼ੀਆਂ ਨੂੰ ਇਕ ਲੱਖ ਰੁਪਏ ਦੇ ਨਿੱਜੀ ਮੁਚਲਕੇ 'ਤੇ ਜ਼ਮਾਨਤ ਦੇ ਦਿੱਤੀ ਹੈ।

The CBI court granted bail to five accused including Sameer Mahindru
ਸੀਬੀਆਈ ਅਦਾਲਤ ਨੇ ਸਮੀਰ ਮਹਿੰਦਰੂ ਸਣੇ ਪੰਜ ਮੁਲਜ਼ਮਾਂ ਨੂੰ ਦਿੱਤੀ ਜ਼ਮਾਨਤ
author img

By

Published : Mar 1, 2023, 8:51 AM IST

ਨਵੀਂ ਦਿੱਲੀ : ਦਿੱਲੀ ਐਕਸਾਈਜ਼ ਪਾਲਿਸੀ ਮਾਮਲੇ 'ਚ ਮੰਗਲਵਾਰ ਨੂੰ ਨਵੀਂ ਅਰਜ਼ੀ 'ਤੇ ਸੁਣਵਾਈ ਕਰਦੇ ਹੋਏ ਰਾਉਜ਼ ਐਵੇਨਿਊ ਕੋਰਟ ਨੇ ਸਮੀਰ ਮਹਿੰਦਰੂ ਸਮੇਤ 5 ਲੋਕਾਂ ਦੀ ਜ਼ਮਾਨਤ ਪਟੀਸ਼ਨ ਮਨਜ਼ੂਰ ਕਰ ਲਈ। ਸੀਬੀਆਈ ਦੀ ਵਿਸ਼ੇਸ਼ ਅਦਾਲਤ ਨੇ ਆਬਕਾਰੀ ਨੀਤੀ ਮਾਮਲੇ ਵਿੱਚ ਸਮੀਰ ਮਹਿੰਦਰੂ, ਕੁਲਦੀਪ ਸਿੰਘ, ਨਰਿੰਦਰ ਸਿੰਘ, ਅਰੁਣ ਰਾਮਚੰਦਰ ਪਿੱਲੈ ਅਤੇ ਮੁਥਾ ਗੌਤਮ ਦੀ ਜ਼ਮਾਨਤ ਪਟੀਸ਼ਨਾਂ ਨੂੰ ਸਵੀਕਾਰ ਕਰ ਲਿਆ ਹੈ। ਇਨ੍ਹਾਂ ਸਾਰੇ ਮੁਲਜ਼ਮਾਂ ਦੇ ਨਾਂ ਸੀਬੀਆਈ ਵੱਲੋਂ ਦਾਖ਼ਲ ਚਾਰਜਸ਼ੀਟ ਵਿੱਚ ਦਰਜ ਹਨ ਪਰ ਸੀਬੀਆਈ ਨੇ ਅੱਜ ਤੱਕ ਇਨ੍ਹਾਂ ਪੰਜਾਂ ਨੂੰ ਗ੍ਰਿਫ਼ਤਾਰ ਨਹੀਂ ਕੀਤਾ ਸੀ।

ਦੋਸ਼ੀਆਂ ਨੂੰ ਇੱਕ ਲੱਖ ਰੁਪਏ ਦੇ ਨਿੱਜੀ ਮੁਚੱਲਕੇ 'ਤੇ ਦਿੱਤੀ ਗਈ ਜ਼ਮਾਨਤ : ਰਾਉਜ਼ ਐਵੇਨਿਊ ਦੇ ਵਿਸ਼ੇਸ਼ ਜੱਜ ਐਨਕੇ ਨਾਗਪਾਲ ਨੇ ਮੰਗਲਵਾਰ ਨੂੰ ਇੱਕ ਅਰਜ਼ੀ 'ਤੇ ਸੁਣਵਾਈ ਕਰਦਿਆਂ ਇਨ੍ਹਾਂ ਸਾਰੇ ਦੋਸ਼ੀਆਂ ਨੂੰ ਇੱਕ ਲੱਖ ਰੁਪਏ ਦੇ ਨਿੱਜੀ ਮੁਚੱਲਕੇ 'ਤੇ ਜ਼ਮਾਨਤ ਦੇ ਦਿੱਤੀ। ਇਸ ਦੌਰਾਨ ਅਦਾਲਤ ਨੇ ਸਾਰੇ ਮੁਲਜ਼ਮਾਂ ਨੂੰ ਬਿਨਾਂ ਇਜਾਜ਼ਤ ਸ਼ਹਿਰ ਨਾ ਛੱਡਣ, ਜਾਂਚ ਅਧਿਕਾਰੀ ਨੂੰ ਆਪਣਾ ਟਿਕਾਣਾ ਨਾ ਦੱਸਣ ਅਤੇ ਸਬੂਤਾਂ ਨੂੰ ਪ੍ਰਭਾਵਿਤ ਨਾ ਕਰਨ ਅਤੇ ਇਸ ਤਰ੍ਹਾਂ ਦੇ ਹੋਰ ਕਿਸੇ ਵੀ ਅਪਰਾਧ ਨੂੰ ਅੰਜਾਮ ਦੇਣ ਦੇ ਨਿਰਦੇਸ਼ ਦਿੱਤੇ ਹਨ। ਅਦਾਲਤ ਨੇ ਆਪਣੇ ਹੁਕਮਾਂ ਵਿੱਚ ਕਿਹਾ ਕਿ ਜਦੋਂ ਇਨ੍ਹਾਂ ਮੁਲਜ਼ਮਾਂ ਨੂੰ ਚਾਰਜਸ਼ੀਟ ਦਾਖ਼ਲ ਕਰਨ ਤੋਂ ਪਹਿਲਾਂ ਗ੍ਰਿਫ਼ਤਾਰ ਨਹੀਂ ਕੀਤਾ ਗਿਆ ਤਾਂ ਉਨ੍ਹਾਂ ਨੂੰ ਮੁੜ ਗ੍ਰਿਫ਼ਤਾਰ ਕਰਨ ਜਾਂ ਹਿਰਾਸਤ ਵਿੱਚ ਲੈਣ ਦਾ ਕੋਈ ਆਧਾਰ ਨਹੀਂ ਹੈ। ਅਜਿਹੇ 'ਚ ਸਾਰੇ ਦੋਸ਼ੀਆਂ ਦੀ ਜ਼ਮਾਨਤ ਪਟੀਸ਼ਨ ਮਨਜ਼ੂਰ ਹੋ ਗਈ ਹੈ।

ਇਹ ਵੀ ਪੜ੍ਹੋ : Puja For Elon Musk Video: ਸੋਸ਼ਲ ਮੀਡੀਆ 'ਤੇ ਗੂੰਜੇ ਐਲਨ ਮਸਕ ਦੇ ਜੈਕਾਰੇ, ਲੋਕਾਂ ਨੇ ਅਡਾਨੀ-ਅੰਬਾਨੀ ਨੂੰ ਵੀ ਦਿੱਤੀ ਸਲਾਹ!

ਦਿੱਲੀ ਆਬਕਾਰੀ ਨੀਤੀ ਕੇਸ ਨਾਲ ਸਬੰਧਤ ਮਨੀ ਲਾਂਡਰਿੰਗ ਮਾਮਲੇ ਵਿੱਚ ਸੀ ਗ੍ਰਿਫ਼ਤਾਰ ਮੁਲਜ਼ਮ : ਇਨ੍ਹਾਂ ਸਾਰੇ ਮੁਲਜ਼ਮਾਂ ਨੂੰ ਈਡੀ ਨੇ ਦਿੱਲੀ ਆਬਕਾਰੀ ਨੀਤੀ ਕੇਸ ਨਾਲ ਸਬੰਧਤ ਮਨੀ ਲਾਂਡਰਿੰਗ ਮਾਮਲੇ ਵਿੱਚ ਗ੍ਰਿਫ਼ਤਾਰ ਕੀਤਾ ਹੈ। ਈਡੀ ਵੱਲੋਂ ਗ੍ਰਿਫ਼ਤਾਰ ਕੀਤੇ ਜਾਣ ਦੇ ਮਾਮਲੇ ਵਿੱਚ ਮੁਲਜ਼ਮ ਨੇ ਰੌਜ਼ ਐਵੇਨਿਊ ਅਦਾਲਤ ਵਿੱਚ ਹੀ ਜ਼ਮਾਨਤ ਦੀ ਅਰਜ਼ੀ ਦਾਖ਼ਲ ਕੀਤੀ ਸੀ, ਜਿਸ ਨੂੰ ਅਦਾਲਤ ਨੇ ਪਿਛਲੇ ਹਫ਼ਤੇ ਰੱਦ ਕਰ ਦਿੱਤਾ ਸੀ। ਹਾਲਾਂਕਿ ਮੁਲਜ਼ਮਾਂ ਵਿੱਚੋਂ ਇੱਕ ਸਮੀਰ ਮਹਿੰਦਰੂ ਨੇ ਆਪਣੀ ਪਤਨੀ ਦੀ ਸਿਹਤ ਨੂੰ ਲੈ ਕੇ ਅਦਾਲਤ ਵਿੱਚ ਆਪਣੀ ਅੰਤਰਿਮ ਜ਼ਮਾਨਤ ਲਈ ਅਰਜ਼ੀ ਦਿੱਤੀ ਹੈ, ਜਿਸ ’ਤੇ ਅਦਾਲਤ 6 ਮਾਰਚ ਨੂੰ ਆਪਣਾ ਫੈਸਲਾ ਸੁਣਾ ਸਕਦੀ ਹੈ। ਮੰਗਲਵਾਰ ਨੂੰ ਇਨਫੋਰਸਮੈਂਟ ਡਾਇਰੈਕਟੋਰੇਟ ਨੇ ਇਸ ਮਾਮਲੇ 'ਚ ਆਪਣਾ ਪੱਖ ਪੇਸ਼ ਕੀਤਾ ਅਤੇ ਅਦਾਲਤ ਨੂੰ ਜ਼ਮਾਨਤ ਨਾ ਦੇਣ ਦੀ ਬੇਨਤੀ ਕੀਤੀ।

ਇਹ ਵੀ ਪੜ੍ਹੋ : MANISH SISODIA: ਦਿੱਲੀ ਸਰਕਾਰ ਤੋਂ ਮਨੀਸ਼ ਸਿਸੋਦੀਆ ਅਤੇ ਸਤੇਂਦਰ ਜੈਨ ਨੇ ਦਿੱਤਾ ਅਸਤੀਫਾ, ਕੇਜਰੀਵਾਲ ਨੇ ਅਸਤੀਫਾ ਕੀਤਾ ਸਵੀਕਾਰ

ETV Bharat Logo

Copyright © 2024 Ushodaya Enterprises Pvt. Ltd., All Rights Reserved.