ਚੰਡੀਗੜ੍ਹ: ਸਿੱਧੀ ਅਦਾਇਗੀ ਸਬੰਧੀ ਪੰਜਾਬ ਦੇ ਮੰਤਰੀਆਂ ਨੇ ਕੇਂਦਰੀਆਂ ਮੰਤਰੀਆਂ ਨਾਲ ਬੈਠਕ ਕੀਤੀ। ਮੀਟਿੰਗ ਤੋਂ ਬਾਅਦ ਖਜਾਨਾ ਮੰਤਰੀ ਮਨਪ੍ਰੀਤ ਬਾਦਲ ਨੇ ਕਿਹਾ ਕਿ ਕੇਂਦਰ ਸਰਕਾਰ ਨੇ ਪੰਜਾਬ 'ਚ ਨਵੇਂ ਪ੍ਰੋਕਿਊਰਮੈਂਟ ਸੀਜ਼ਨ ਦੌਰਾਨ ਆੜ੍ਹਤੀਆਂ ਜ਼ਰੀਏ ਕਿਸਾਨਾਂ ਨੂੰ ਸਿੱਧੀ ਅਦਾਇਗੀ ਕਰਨ ਦੀ ਮੰਗ ਠੁਕਰਾ ਦਿੱਤੀ ਹੈ। ਹੁਣ ਮੋਦੀ ਸਰਕਾਰ ਸਿੱਧੀ ਅਦਾਇਗੀ ਦੇ ਆਪਣੇ ਫੈਸਲੇ ਤੋਂ ਪਿੱਛੇ ਨਹੀਂ ਹਟੇਗੀ। ਕੇਂਦਰ ਸਰਕਾਰ ਨੇ ਕਿਹਾ ਕਿ ਪ੍ਰੋਕਿਊਰਮੈਂਟ ਸੀਜ਼ਨ 'ਚ ਪੰਜਾਬ ਨੂੰ ਕਿਸਾਨਾਂ ਨੂੰ ਸਿੱਧੀ ਅਦਾਇਗੀ ਕਰਨੀ ਹੀ ਹੋਵੇਗੀ।
ਇਹ ਵੀ ਪੜੋ: ਪ੍ਰਾਈਵੇਟ ਸਕੂਲਾਂ ਨੂੰ ਸਕੂਲ ਬੰਦ ਹੋਣ ਕਾਰਨ ਨਹੀਂ ਫ਼ੀਸਾਂ ਨਾਲ ਮਤਲਬ: ਸਿੰਗਲਾ
ਅਜਿਹੇ 'ਚ ਸ਼ੁੱਕਰਵਾਰ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਆੜ੍ਹਤੀਆਂ ਦੇ ਨਾਲ ਇੱਕ ਮਹੱਤਵਪੂਰਨ ਬੈਠਕ ਸੱਦੀ ਹੈ। ਮਨਪ੍ਰੀਤ ਬਾਦਲ ਨੇ ਕਿਹਾ ਕਿ ਅਸੀਂ ਯਕੀਨੀ ਬਣਾਵਾਂਗੇ ਕਿ ਕਣਕ ਦੀ ਖਰੀਦ ਦੌਰਾਨ ਆੜ੍ਹਤੀਆਂ ਦੇ ਹਿੱਤਾਂ ਨੂੰ ਵੀ ਧਿਆਨ 'ਚ ਰੱਖਿਆ ਜਾਵੇ। ਦੱਸ ਦੇਈਏ ਕਿ ਪੰਜਾਬ 'ਚ 10 ਅਪ੍ਰੈਲ ਤੋਂ ਕਣਕ ਦੀ ਖਰੀਦ ਸ਼ੁਰੂ ਹੋ ਰਹੀ ਹੈ।
ਫਸਲ ਦੀ ਸਿੱਧੀ ਅਦਾਇਗੀ ਦੇ ਮਸਲੇ 'ਤੇ ਕੇਂਦਰ ਤੇ ਪੰਜਾਬ ਵਿਚਾਲੇ ਰੇੜਕਾ ਲੰਮੇ ਸਮੇਂ ਤੋਂ ਚੱਲਿਆ ਆ ਰਿਹਾ। ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਇਸ ਬਾਬਤ ਪ੍ਰਧਾਨ ਮੰਤਰੀ ਨਰੇਂਦਰ ਮੋਦੀ ਨੂੰ ਵਾਰ-ਵਾਰ ਅਪੀਲ ਵੀ ਕੀਤੀ ਗਈ ਪਰ ਕੇਂਦਰ ਨੇ ਪੰਜਾਬ ਦੀ ਇੱਕ ਨਹੀਂ ਮੰਨੀ ਤੇ ਸਿੱਧੀ ਅਦਾਇਗੀ ਕਰਨ ਦਾ ਫਰਮਾਨ ਜਾਰੀ ਕਰ ਦਿੱਤਾ ਹੈ।
ਇਹ ਵੀ ਪੜੋ: ਬੁਢਲਾਡਾ ਨੇੜੇ ਨਹਿਰ ’ਚ ਪਾੜ ਪੈਣ ਨਾਲ ਲਗਪਗ 100 ਏਕੜ ਦੀ ਫ਼ਸਲ ਹੋਈ ਬਰਬਾਦ