ਨਵੀਂ ਦਿੱਲੀ: 1984 ਦੇ ਸਿੱਖ ਵਿਰੋਧੀ ਦੰਗਿਆਂ ਦੇ ਮਾਮਲੇ ਦੇ ਦੋਸ਼ੀ ਕਾਂਗਰਸੀ ਆਗੂ ਜਗਦੀਸ਼ ਟਾਈਟਲਰ ਦੀ ਅਗਾਊਂ ਜ਼ਮਾਨਤ ਪਟੀਸ਼ਨ 'ਤੇ ਰਾਉਸ ਐਵੇਨਿਊ ਸਥਿਤ ਸੈਸ਼ਨ ਕੋਰਟ ਨੇ ਫੈਸਲਾ 4 ਅਗਸਤ ਤੱਕ ਸੁਰੱਖਿਅਤ ਰੱਖ ਲਿਆ ਹੈ। ਮੈਜਿਸਟ੍ਰੇਟ ਅਦਾਲਤ ਵੱਲੋਂ ਜਾਰੀ ਸੰਮਨ ਅਨੁਸਾਰ ਟਾਈਟਲਰ ਨੇ 5 ਅਗਸਤ ਨੂੰ ਪੇਸ਼ ਹੋਣਾ ਹੈ। ਸੀਬੀਆਈ ਦੇ ਵਿਸ਼ੇਸ਼ ਜੱਜ ਦੀ ਅਦਾਲਤ ਵਿੱਚ ਸੁਣਵਾਈ ਦੌਰਾਨ ਸੀਬੀਆਈ ਨੇ ਜਗਦੀਸ਼ ਟਾਈਟਲਰ ਦੀ ਅਗਾਊਂ ਜ਼ਮਾਨਤ ਦਾ ਵਿਰੋਧ ਕਰਦਿਆਂ ਕਿਹਾ ਕਿ ਗਵਾਹ ਵੱਡੀ ਹਿੰਮਤ ਦਿਖਾਉਂਦੇ ਹੋਏ ਅੱਗੇ ਆਏ ਹਨ ਅਤੇ ਉਨ੍ਹਾਂ ਨੂੰ ਪ੍ਰਭਾਵਿਤ ਕਰਨ ਦੀ ਸੰਭਾਵਨਾ ਤੋਂ ਇਨਕਾਰ ਨਹੀਂ ਕੀਤਾ ਜਾ ਸਕਦਾ।
ਸੀਬੀਆਈ ਦਾ ਕਹਿਣਾ ਹੈ ਕਿ ਨਵੇਂ ਗਵਾਹਾਂ ਦੇ ਬਿਆਨਾਂ ਮੁਤਾਬਕ ਇਸ ਕੇਸ ਵਿੱਚ ਜਗਦੀਸ਼ ਟਾਈਟਲਰ ਦੀ ਭੂਮਿਕਾ ਸਾਹਮਣੇ ਆਉਂਦੀ ਹੈ। ਇਸ ਦੇ ਨਾਲ ਹੀ ਟਾਈਟਲਰ ਵੱਲੋਂ ਪੇਸ਼ ਹੋਏ ਵਕੀਲ ਨੇ ਕਿਹਾ ਕਿ ਹੁਣ ਤੱਕ ਟਾਈਟਲਰ ਨੇ ਕਦੇ ਵੀ ਕਿਸੇ ਜਾਂਚ ਏਜੰਸੀ ਅਤੇ ਕਮਿਸ਼ਨ ਨੂੰ ਪ੍ਰਭਾਵਿਤ ਕਰਨ ਦੀ ਕੋਸ਼ਿਸ਼ ਨਹੀਂ ਕੀਤੀ। ਉਸ ਨੂੰ ਕਈ ਸਿਹਤ ਸਮੱਸਿਆਵਾਂ ਹਨ। ਇਸ ਲਈ ਜ਼ਮਾਨਤ ਦਿੱਤੀ ਜਾਵੇ।
- ਲੋੜਵੰਦਾਂ ਨੂੰ ਘਰ ਬਣਾਉਣ ਲਈ ਸੀਐੱਮ ਮਾਨ ਨੇ ਵੰਡੀ 101 ਕਰੋੜ ਰੁਪਏ ਦੀ ਰਾਸ਼ੀ, ਕਿਹਾ- ਨਹੀਂ ਕੀਤਾ ਕੋਈ ਅਹਿਸਾਨ ਇਹ ਸਰਕਾਰ ਦੀ ਡਿਊਟੀ
- ਜਗਤਾਰ ਸਿੰਘ ਹਵਾਰਾ ਨੂੰ ਵਿਅਕਤੀਗਤ ਤੌਰ 'ਤੇ ਅਦਾਲਤ 'ਚ ਪੇਸ਼ ਕਰਨ ਦੇ ਹੁਕਮ, ਹੁਣ ਤੱਕ ਹੁੰਦੀ ਰਹੀ ਵੀਡੀਓ ਕਾਨਫਰੰਸਿੰਗ ਰਾਹੀਂ ਪੇਸ਼ੀ, ਜਾਣੋਂ ਕਿਉਂ
- Faridkot central Jail: SSP ਫਰੀਦਕੋਟ ਦੀ ਅਗਵਾਈ ਵਿੱਚ 250 ਮੁਲਾਜ਼ਮਾਂ ਨੇ ਫਰੀਦਕੋਟ ਮਾਡਰਨ ਜੇਲ੍ਹ ਦੀ ਕੀਤੀ ਚੈਕਿੰਗ
ਦੱਸ ਦੇਈਏ ਕਿ ਮੰਗਲਵਾਰ ਨੂੰ ਸੈਸ਼ਨ ਕੋਰਟ ਨੇ ਟਾਈਟਲਰ ਦੀ ਅਗਾਊਂ ਜ਼ਮਾਨਤ ਪਟੀਸ਼ਨ 'ਤੇ ਸੀਬੀਆਈ ਨੂੰ ਨੋਟਿਸ ਜਾਰੀ ਕਰ ਕੇ ਜਵਾਬ ਮੰਗਿਆ ਸੀ। ਨਾਲ ਹੀ, ਮਾਮਲੇ ਦੀ ਸੁਣਵਾਈ ਬੁੱਧਵਾਰ ਲਈ ਸੂਚੀਬੱਧ ਕੀਤੀ ਗਈ ਸੀ। ਪਿਛਲੇ ਹਫ਼ਤੇ ਅਦਾਲਤ ਨੇ ਟਾਈਟਲਰ ਨੂੰ ਸੰਮਨ ਜਾਰੀ ਕਰਦਿਆਂ ਉਸ ਨੂੰ ਸਿੱਖ ਵਿਰੋਧੀ ਦੰਗਿਆਂ ਨਾਲ ਸਬੰਧਤ ਪੁਲ ਬੰਗਸ਼ ਇਲਾਕੇ ਵਿਚ ਕਥਿਤ ਕਤਲਾਂ ਦੇ ਮਾਮਲੇ ਵਿਚ 5 ਅਗਸਤ ਨੂੰ ਪੇਸ਼ ਹੋਣ ਦਾ ਹੁਕਮ ਦਿੱਤਾ ਸੀ। ਦਰਅਸਲ, 26 ਜੁਲਾਈ ਨੂੰ ਐਡੀਸ਼ਨਲ ਚੀਫ਼ ਮੈਟਰੋਪੋਲੀਟਨ ਮੈਜਿਸਟਰੇਟ ਵਿਧੀ ਗੁਪਤਾ ਆਨੰਦ ਨੇ ਸੀਬੀਆਈ ਵੱਲੋਂ ਜਗਦੀਸ਼ ਟਾਈਟਲਰ ਖ਼ਿਲਾਫ਼ ਦਾਇਰ ਕੀਤੀ ਸਪਲੀਮੈਂਟਰੀ ਚਾਰਜਸ਼ੀਟ ਦਾ ਨੋਟਿਸ ਲੈਂਦਿਆਂ ਟਾਈਟਲਰ ਨੂੰ ਸੰਮਨ ਜਾਰੀ ਕੀਤੇ ਸਨ। ਅਦਾਲਤ ਨੇ ਟਾਈਟਲਰ ਨੂੰ 5 ਅਗਸਤ ਨੂੰ ਨਿੱਜੀ ਤੌਰ 'ਤੇ ਪੇਸ਼ ਹੋਣ ਦੇ ਹੁਕਮ ਦਿੱਤੇ ਸਨ। ਹੁਣ ਸੰਮਨ ਦੇ ਖਿਲਾਫ ਟਾਈਟਲਰ ਨੇ ਸੈਸ਼ਨ ਕੋਰਟ 'ਚ ਅਗਾਊਂ ਜ਼ਮਾਨਤ ਪਟੀਸ਼ਨ ਦਾਇਰ ਕੀਤੀ ਹੈ।
ਇਹ ਹੈ ਮਾਮਲਾ : ਦੱਸ ਦੇਈਏ ਕਿ ਸੀਬੀਆਈ ਨੇ 1984 ਦੇ ਸਿੱਖ ਦੰਗਿਆਂ ਦੇ ਮਾਮਲੇ ਵਿੱਚ ਟਾਈਟਲਰ ਖ਼ਿਲਾਫ਼ 20 ਮਈ 2023 ਨੂੰ ਚਾਰਜਸ਼ੀਟ ਦਾਖ਼ਲ ਕੀਤੀ ਸੀ। 1 ਨਵੰਬਰ 1984 ਨੂੰ ਤਤਕਾਲੀ ਪ੍ਰਧਾਨ ਮੰਤਰੀ ਇੰਦਰਾ ਗਾਂਧੀ ਦੇ ਕਤਲ ਤੋਂ ਇਕ ਦਿਨ ਬਾਅਦ ਪੁਲ ਬੰਗਸ਼ ਇਲਾਕੇ ਵਿਚ ਤਿੰਨ ਵਿਅਕਤੀ ਮਾਰੇ ਗਏ ਸਨ ਅਤੇ ਇਕ ਗੁਰਦੁਆਰੇ ਨੂੰ ਅੱਗ ਲਗਾ ਦਿੱਤੀ ਗਈ ਸੀ। ਇੱਥੇ ਇੱਕ ਵਿਸ਼ੇਸ਼ ਅਦਾਲਤ ਵਿੱਚ ਦਾਇਰ ਆਪਣੀ ਚਾਰਜਸ਼ੀਟ ਵਿੱਚ, ਸੀਬੀਆਈ ਨੇ ਕਿਹਾ ਕਿ ਟਾਈਟਲਰ ਨੇ 1 ਨਵੰਬਰ 1984 ਨੂੰ ਪੁਲ ਬੰਗਸ਼ ਗੁਰਦੁਆਰਾ ਆਜ਼ਾਦ ਮਾਰਕੀਟ ਵਿੱਚ ਇਕੱਠੀ ਹੋਈ ਭੀੜ ਨੂੰ ਭੜਕਾਇਆ, ਜਿਸ ਦੇ ਨਤੀਜੇ ਵਜੋਂ ਗੁਰਦੁਆਰੇ ਨੂੰ ਸਾੜ ਦਿੱਤਾ ਗਿਆ ਅਤੇ ਤਿੰਨ ਸਿੱਖ ਠਾਕੁਰ ਸਿੰਘ, ਬਾਦਲ ਸਿੰਘ ਅਤੇ ਗੁਰੂ ਚਰਨ ਸਿੰਘ ਸ਼ਹੀਦ ਹੋ ਗਏ। ਸੀਬੀਆਈ ਨੇ ਕਿਹਾ ਕਿ ਏਜੰਸੀ ਨੇ ਟਾਈਟਲਰ 'ਤੇ ਭਾਰਤੀ ਦੰਡਾਵਲੀ (ਆਈਪੀਸੀ) ਦੀ ਧਾਰਾ 147 (ਦੰਗੇ), 109 (ਉਕਸਾਉਣਾ) ਅਤੇ 302 (ਕਤਲ) ਦੇ ਦੋਸ਼ ਲਾਏ ਹਨ।