ਚੰਡੀਗੜ੍ਹ:ਆਂਗਣਵਾੜੀ ਇੰਪਲਾਈਜ਼ ਫੈਡਰੇਸ਼ਨ ਆਫ ਇੰਡੀਆ ਦੇ ਸੱਦੇ ਤੇ ਆਲ ਪੰਜਾਬ ਆਂਗਣਵਾੜੀ ਮੁਲਾਜ਼ਮ ਯੂਨੀਅਨ ਵੱਲੋਂ 31 ਮਈ ਨੂੰ ਪੰਜਾਬ ਭਰ ਵਿੱਚ ਬਲਾਕ ਪੱਧਰ ਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਤੋਂ ਇਲਾਵਾ ਵਿਭਾਗ ਨਾਲ ਸਬੰਧਿਤ ਕੇਂਦਰੀ ਮੰਤਰੀ ਅਤੇ ਸੂਬੇ ਦੇ ਮੰਤਰੀ ਦੇ ਨਾਮ ਪ੍ਰਸ਼ਾਸਨ ਦੇ ਉੱਚ ਅਧਿਕਾਰੀਆਂ ਰਾਹੀਂ ਮੰਗ ਪੱਤਰ ਭੇਜੇ ਜਾਣਗੇ । ਉਪਰੋਕਤ ਜਾਣਕਾਰੀ ਫੈਡਰੇਸ਼ਨ ਦੇ ਕੌਮੀ ਪ੍ਰਧਾਨ ਹਰਗੋਬਿੰਦ ਕੌਰ ਨੇ ਦਿੱਤੀ । ਉਹਨਾਂ ਕਿਹਾ ਕਿ 31 ਮਈ ਦਾ ਦਿਨ ਕਰੋਨਾ ਯੋਧਿਆਂ ਦੀ ਯਾਦ ਵਿੱਚ ਮਨਾਇਆ ਜਾ ਰਿਹਾ ਹੈ ਤੇ ਜਿਹੜੇ ਮੁਲਾਜ਼ਮ ਫਰੰਟ ਲਾਈਨ ਵਰਕਰ ਵਜੋਂ ਕੰਮ ਕਰਦੇ ਇਸ ਮਹਾਂਮਾਰੀ ਦੌਰਾਨ ਆਪਣੀਆਂ ਜਾਨਾਂ ਗੁਆ ਚੁੱਕੇ ਹਨ , ਉਹਨਾਂ ਨੂੰ ਸਰਧਾਂ ਦੇ ਫੁੱਲ ਭੇਟ ਕੀਤੇ ਜਾਣਗੇ ।
ਉਹਨਾਂ ਕਿਹਾ ਕਿ ਮੰਗ ਪੱਤਰ ਰਾਹੀ ਮੰਗ ਕੀਤੀ ਜਾਵੇਗੀ ਕਿ ਆਂਗਣਵਾੜੀ ਵਰਕਰਾਂ ਤੇ ਹੈਲਪਰਾਂ ਨੂੰ ਫਰੰਟ ਲਾਈਨ ਵਰਕਰ ਦੇ ਤੌਰ ਤੇ ਕੰਮ ਕਰਨ ਲਈ 50 ਲੱਖ ਰੁਪਏ ਬੀਮੇ ਵਜੋਂ ਦਿੱਤੇ ਜਾਣ । ਉਹਨਾਂ ਕਿਹਾ ਕਿ ਆਂਗਣਵਾੜੀ ਵਰਕਰਾਂ ਤੇ ਹੈਲਪਰਾਂ ਨੇ ਇਸ ਮਹਾਂਮਾਰੀ ਦੌਰਾਨ ਮਹੱਤਵਪੂਰਨ ਰੋਲ ਅਦਾ ਕੀਤਾ ਹੈ , ਜਿਸ ਨੂੰ ਦੇਖਦਿਆਂ ਵਰਕਰਾਂ ਤੇ ਹੈਲਪਰਾਂ ਨੂੰ ਸਰਕਾਰੀ ਮੁਲਾਜ਼ਮ ਦਾ ਦਰਜ਼ਾ ਦਿੱਤਾ ਜਾਵੇ ।
ਇਹ ਵੀ ਪੜੋ:corona virus:ਟੀਟੂ ਬਾਣੀਏ ਦਾ ਅਨੋਖ ਪ੍ਨੇਰਦਰਸ਼ਨ, DC ਦਫਤਰ ਬਾਹਰ ਲਾਇਆ ਅਖਾੜਾ
ਵਰਕਰਾਂ ਤੇ ਹੈਲਪਰਾਂ ਨੂੰ ਸੇਵਾ ਮੁਕਤੀ ਸਮੇਂ ਪੈਨਸ਼ਨਰੀ ਅਤੇ ਹੋਰ ਬਣਦੇ ਲਾਭ ਦਿੱਤੇ ਜਾਣ । ਐਨ ਜੀ ਓ ਅਧੀਨ ਚੱਲ ਰਹੇ ਬਲਾਕਾਂ ਨੂੰ ਵਾਪਸ ਮੁੱਖ ਵਿਭਾਗ ਵਿੱਚ ਲਿਆਂਦਾ ਜਾਵੇ । ਮਿੰਨੀ ਆਂਗਣਵਾੜੀ ਵਰਕਰਾਂ ਨੂੰ ਪੂਰੇ ਦਾ ਦਰਜ਼ਾ ਦਿੱਤਾ ਜਾਵੇ ਅਤੇ ਆਂਗਣਵਾੜੀ ਸੈਂਟਰਾਂ ਵਿੱਚ ਗਰਮੀਆਂ ਅਤੇ ਸਰਦੀਆਂ ਦੀਆਂ ਛੁੱਟੀਆਂ ਕੀਤੀਆਂ ਜਾਣ ।