ETV Bharat / bharat

ਨਵੀਂ ਸੰਸਦ ਭਵਨ ਦੇ ਉਦਘਾਟਨ ਨੂੰ ਲੈ ਕੇ ਵਿਵਾਦ ਪਹੁੰਚਿਆ ਸੁਪਰੀਮ ਕੋਰਟ, ਪਟੀਸ਼ਨ ਦਾਇਰ - ਜਨਹਿੱਤ ਪਟੀਸ਼ਨ

ਸੁਪਰੀਮ ਕੋਰਟ ਵਿੱਚ ਇੱਕ ਜਨਹਿੱਤ ਪਟੀਸ਼ਨ ਦਾਇਰ ਕਰਕੇ ਇਹ ਨਿਰਦੇਸ਼ ਦੇਣ ਦੀ ਮੰਗ ਕੀਤੀ ਗਈ ਹੈ ਕਿ ਨਵੀਂ ਸੰਸਦ ਭਵਨ ਦਾ ਉਦਘਾਟਨ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਨਹੀਂ, ਬਲਕਿ ਭਾਰਤ ਦੇ ਰਾਸ਼ਟਰਪਤੀ ਦੁਆਰਾ ਕੀਤਾ ਜਾਣਾ ਚਾਹੀਦਾ ਹੈ।

inauguration of the new parliament building

author img

By

Published : May 25, 2023, 1:57 PM IST

ਨਵੀਂ ਦਿੱਲੀ: ਨਵੇਂ ਸੰਸਦ ਭਵਨ ਦੇ ਉਦਘਾਟਨ ਨੂੰ ਲੈ ਕੇ ਵਿਵਾਦ ਸੁਪਰੀਮ ਕੋਰਟ ਤੱਕ ਪਹੁੰਚ ਗਿਆ ਹੈ। 20 ਸਿਆਸੀ ਪਾਰਟੀਆਂ ਦੇ ਬਾਈਕਾਟ ਤੋਂ ਬਾਅਦ ਹੁਣ ਸੁਪਰੀਮ ਕੋਰਟ 'ਚ ਜਨਹਿੱਤ ਪਟੀਸ਼ਨ ਦਾਇਰ ਕੀਤੀ ਗਈ ਹੈ। ਪਟੀਸ਼ਨ ਵਿੱਚ ਕਿਹਾ ਗਿਆ ਹੈ ਕਿ ਨਵੇਂ ਸੰਸਦ ਭਵਨ ਦਾ ਉਦਘਾਟਨ ਰਾਸ਼ਟਰਪਤੀ ਵੱਲੋਂ ਕੀਤਾ ਜਾਣਾ ਚਾਹੀਦਾ ਹੈ। ਸੁਪਰੀਮ ਕੋਰਟ ਵਿੱਚ ਦਾਇਰ ਇੱਕ ਜਨਹਿੱਤ ਪਟੀਸ਼ਨ ਵਿੱਚ ਦੋਸ਼ ਲਾਇਆ ਗਿਆ ਹੈ ਕਿ ਲੋਕ ਸਭਾ ਸਕੱਤਰੇਤ ਨੇ ਰਾਸ਼ਟਰਪਤੀ ਨੂੰ ਉਦਘਾਟਨ ਲਈ ਸੱਦਾ ਨਾ ਦੇ ਕੇ ਸੰਵਿਧਾਨ ਦੀ ਉਲੰਘਣਾ ਕੀਤੀ ਹੈ। ਮੀਡੀਆ ਰਿਪੋਰਟਾਂ ਮੁਤਾਬਕ ਸੁਪਰੀਮ ਕੋਰਟ ਦੇ ਵਕੀਲ ਨੇ ਹੀ ਇਹ ਪਟੀਸ਼ਨ ਦਾਇਰ ਕੀਤੀ ਹੈ।

ਇਸ ਤੋਂ ਪਹਿਲਾਂ ਵੀਰਵਾਰ ਨੂੰ ਕਾਂਗਰਸ ਦੇ ਜਨਰਲ ਸਕੱਤਰ ਅਤੇ ਪਾਰਟੀ ਦੇ ਮੀਡੀਆ ਇੰਚਾਰਜ ਜੈਰਾਮ ਰਮੇਸ਼ ਨੇ ਇਸ ਸਬੰਧ 'ਚ ਇਕ ਹੋਰ ਟਵੀਟ ਕੀਤਾ। ਉਨ੍ਹਾਂ ਕਿਹਾ ਕਿ ਕੱਲ੍ਹ (ਬੁੱਧਵਾਰ) ਰਾਸ਼ਟਰਪਤੀ ਦ੍ਰੋਪਦੀ ਮੁਰਮੂ ਨੇ ਰਾਂਚੀ ਵਿੱਚ ਝਾਰਖੰਡ ਹਾਈ ਕੋਰਟ ਕੰਪਲੈਕਸ ਵਿੱਚ ਦੇਸ਼ ਦੇ ਸਭ ਤੋਂ ਵੱਡੇ ਨਿਆਂਇਕ ਕੰਪਲੈਕਸ ਦਾ ਉਦਘਾਟਨ ਕੀਤਾ। ਇਹ ਇੱਕ ਆਦਮੀ ਦਾ ਹੰਕਾਰ ਅਤੇ ਸਵੈ-ਤਰੱਕੀ ਦੀ ਇੱਛਾ ਹੈ ਜਿਸ ਨੇ ਪਹਿਲੀ ਕਬਾਇਲੀ ਮਹਿਲਾ ਰਾਸ਼ਟਰਪਤੀ ਨੂੰ 28 ਮਈ ਨੂੰ ਨਵੀਂ ਦਿੱਲੀ ਵਿੱਚ ਨਵੇਂ ਸੰਸਦ ਭਵਨ ਦਾ ਉਦਘਾਟਨ ਕਰਨ ਦੇ ਸੰਵਿਧਾਨਕ ਵਿਸ਼ੇਸ਼ ਅਧਿਕਾਰ ਤੋਂ ਇਨਕਾਰ ਕਰ ਦਿੱਤਾ ਹੈ। ਅੰਗਰੇਜ਼ੀ ਵਿੱਚ ਵਰਡਪਲੇਅ ਦੀ ਵਰਤੋਂ ਕਰਦਿਆਂ, ਉਨ੍ਹਾਂ ਨੇ ਇਹ ਲਿਖਿਆ 'Ashoka the Great, Akbar the Great, Modi the Inaugrate'.

  1. PSEB 12th result 2023: ਸਰਕਾਰ ਵੱਲੋਂ ਟੌਪਰਾਂ ਨੂੰ 51-51 ਹਜ਼ਾਰ ਦੇ ਐਲਾਨ ’ਤੇ ਦਲਜੀਤ ਚੀਮਾ ਦੀ ਟਿੱਪਣੀ, ਕਿਹਾ- "ਥੋੜੀ ਜਿਹੀ ਸੇਵਾ ਹੋਰ ਕਰੋ"
  2. Weather Update: ਉੱਤਰੀ ਭਾਰਤ ਵਿੱਚ ਬਦਲਿਆ ਮੌਸਮ ਦਾ ਮਿਜਾਜ਼, ਪੰਜਾਬ ਦੇ ਵੀ ਕਈ ਹਿੱਸਿਆ 'ਚ ਮੀਂਹ
  3. Hemkund Sahib Yatra: ਹੇਮਕੁੰਟ ਸਾਹਿਬ ਦੀ ਯਾਤਰਾ ਰੋਕੀ, ਉਤਰਾਖੰਡ ਪੁਲਿਸ ਨੇ ਕੀਤੀ ਇਹ ਅਪੀਲ

ਦੱਸ ਦੇਈਏ ਕਿ ਨਵੇਂ ਸੰਸਦ ਭਵਨ ਦਾ ਉਦਘਾਟਨ ਪ੍ਰਧਾਨ ਮੰਤਰੀ ਨਰਿੰਦਰ ਮੋਦੀ 29 ਮਈ ਨੂੰ ਕਰਨਗੇ। ਲੋਕ ਸਭਾ ਸਕੱਤਰੇਤ ਨੇ ਇਸ ਉਦਘਾਟਨੀ ਸਮਾਰੋਹ ਵਿੱਚ ਰਾਸ਼ਟਰਪਤੀ ਅਤੇ ਉਪ ਰਾਸ਼ਟਰਪਤੀ ਨੂੰ ਸੱਦਾ ਨਹੀਂ ਦਿੱਤਾ ਹੈ। ਇਸ ਨੂੰ ਲੈ ਕੇ ਵਿਰੋਧੀ ਧਿਰ ਭਾਰਤੀ ਜਨਤਾ ਪਾਰਟੀ ਅਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਵਾਲੀ ਕੇਂਦਰ ਸਰਕਾਰ 'ਤੇ ਹਮਲੇ ਕਰ ਰਹੀ ਹੈ। ਬੁੱਧਵਾਰ ਨੂੰ ਹੀ 19 ਵਿਰੋਧੀ ਪਾਰਟੀਆਂ ਨੇ ਨਵੀਂ ਸੰਸਦ ਦੇ ਉਦਘਾਟਨ ਸਮਾਰੋਹ ਦਾ ਬਾਈਕਾਟ ਕੀਤਾ ਹੈ।

ਦਸੰਬਰ 2020 ਵਿੱਚ, ਜਦੋਂ ਪੀਐਮ ਮੋਦੀ ਨੇ ਨਵੇਂ ਸੰਸਦ ਭਵਨ ਦਾ ਨੀਂਹ ਪੱਥਰ ਰੱਖਿਆ, ਤਾਂ ਕਾਂਗਰਸ ਨੇ ਸਮਾਗਮ ਦਾ ਬਾਈਕਾਟ ਕੀਤਾ। ਸੀਪੀਆਈ ਅਤੇ ਅਸਦੁਦੀਨ ਓਵੈਸੀ ਦੀ ਏਆਈਐਮਆਈਐਮ ਸਮੇਤ ਕਈ ਵਿਰੋਧੀ ਪਾਰਟੀਆਂ ਨੇ ਵੀ ਸਰਕਾਰ ਦੇ ਇਸ ਕਦਮ ਦੀ ਆਲੋਚਨਾ ਕੀਤੀ ਹੈ। ਇਸ ਦੇ ਨਾਲ ਹੀ ਵਿਰੋਧੀ ਪਾਰਟੀਆਂ ਦੇ ਇਲਜ਼ਾਮਾਂ ਦਾ ਜਵਾਬ ਦਿੰਦੇ ਹੋਏ ਕੇਂਦਰੀ ਮੰਤਰੀ ਹਰਦੀਪ ਸਿੰਘ ਪੁਰੀ ਨੇ ਟਵੀਟ ਕੀਤਾ ਕਿ ਕਾਂਗਰਸ ਨੂੰ ਵਿਵਾਦ ਪੈਦਾ ਕਰਨ ਦੀ ਆਦਤ ਹੈ।

ETV Bharat Logo

Copyright © 2025 Ushodaya Enterprises Pvt. Ltd., All Rights Reserved.