ETV Bharat / bharat

ਸਰਕਾਰ ਨੇ 2022-23 ਲਈ ਝੋਨੇ ਦੇ ਘੱਟੋ-ਘੱਟ ਸਮਰਥਨ ਮੁੱਲ 'ਚ ਕੀਤਾ 100 ਰੁਪਏ ਵਾਧਾ

author img

By

Published : Jun 8, 2022, 6:26 PM IST

ਕਿਸਾਨਾਂ ਨੂੰ ਰਾਹਤ ਦੇਣ ਦੀ ਦਿਸ਼ਾ ਵਿੱਚ ਸਰਕਾਰ ਨੇ ਇੱਕ ਹੋਰ ਵੱਡਾ ਫੈਸਲਾ ਲਿਆ ਹੈ। ਕੇਂਦਰੀ ਮੰਤਰੀ ਮੰਡਲ ਨੇ ਸਾਉਣੀ ਦੀਆਂ ਫ਼ਸਲਾਂ ਲਈ ਘੱਟੋ-ਘੱਟ ਸਮਰਥਨ ਮੁੱਲ ਨੂੰ ਮਨਜ਼ੂਰੀ ਦੇ ਦਿੱਤੀ ਹੈ। ਇਸ ਵਿੱਚ ਝੋਨੇ ਦਾ ਘੱਟੋ-ਘੱਟ ਸਮਰਥਨ ਮੁੱਲ 100 ਰੁਪਏ ਵਧਾ ਕੇ 2040 ਰੁਪਏ ਪ੍ਰਤੀ ਕੁਇੰਟਲ ਕਰ ਦਿੱਤਾ ਗਿਆ ਹੈ।

The government has increased the MSP of paddy by Rs 100 for 2022-23

ਨਵੀਂ ਦਿੱਲੀ: ਸਰਕਾਰ ਨੇ ਬੁੱਧਵਾਰ ਨੂੰ ਫਸਲੀ ਸਾਲ 2022-23 ਲਈ ਝੋਨੇ ਦੇ ਘੱਟੋ-ਘੱਟ ਸਮਰਥਨ ਮੁੱਲ (ਐੱਮਐੱਸਪੀ) ਵਿੱਚ 100 ਰੁਪਏ ਦਾ ਵਾਧਾ ਕਰਕੇ 2,040 ਰੁਪਏ ਪ੍ਰਤੀ ਕੁਇੰਟਲ ਕਰ ਦਿੱਤਾ ਹੈ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਪ੍ਰਧਾਨਗੀ ਵਾਲੀ ਆਰਥਿਕ ਮਾਮਲਿਆਂ ਦੀ ਕੈਬਨਿਟ ਕਮੇਟੀ (CCEA) ਨੇ ਫਸਲੀ ਸਾਲ 2022-23 ਲਈ ਸਾਰੀਆਂ ਅਨੁਸੂਚਿਤ ਸਾਉਣੀ (ਗਰਮੀਆਂ) ਫਸਲਾਂ ਲਈ ਘੱਟੋ-ਘੱਟ ਸਮਰਥਨ ਮੁੱਲ ਵਿੱਚ ਵਾਧੇ ਨੂੰ ਮਨਜ਼ੂਰੀ ਦੇ ਦਿੱਤੀ ਹੈ।

ਸੂਚਨਾ ਅਤੇ ਪ੍ਰਸਾਰਣ ਮੰਤਰੀ ਅਨੁਰਾਗ ਠਾਕੁਰ ਨੇ ਪੱਤਰਕਾਰਾਂ ਨੂੰ ਦੱਸਿਆ, "ਅੱਜ ਦੀ ਕੈਬਨਿਟ ਮੀਟਿੰਗ ਵਿੱਚ 14 ਸਾਉਣੀ ਦੀਆਂ ਫਸਲਾਂ ਦੇ ਘੱਟੋ-ਘੱਟ ਸਮਰਥਨ ਮੁੱਲ ਨੂੰ ਮਨਜ਼ੂਰੀ ਦਿੱਤੀ ਗਈ।" ਝੋਨੇ ਦੀ ਆਮ ਕਿਸਮ ਦਾ ਘੱਟੋ-ਘੱਟ ਸਮਰਥਨ ਮੁੱਲ ਪਿਛਲੇ ਸਾਲ 1,940 ਰੁਪਏ ਤੋਂ ਵਧਾ ਕੇ ਫਸਲੀ ਸਾਲ 2022-23 ਲਈ 2,040 ਰੁਪਏ ਪ੍ਰਤੀ ਕੁਇੰਟਲ ਕਰ ਦਿੱਤਾ ਗਿਆ ਹੈ। 'ਏ' ਗ੍ਰੇਡ ਕਿਸਮ ਦੇ ਝੋਨੇ ਦਾ ਸਮਰਥਨ ਮੁੱਲ 1,960 ਰੁਪਏ ਤੋਂ ਵਧਾ ਕੇ 2,060 ਰੁਪਏ ਪ੍ਰਤੀ ਕੁਇੰਟਲ ਕਰ ਦਿੱਤਾ ਗਿਆ ਹੈ।

  • #Cabinet approves MSP s for Kharif Marketing Season 2022-23

    The approved rates are in line with the principle of fixing the MSPs at a level of at least 1.5 times of the all India weighted average cost of production#CabinetDecisions pic.twitter.com/nXEnqrMlHo

    — Office of Mr. Anurag Thakur (@Anurag_Office) June 8, 2022 " class="align-text-top noRightClick twitterSection" data=" ">

ਝੋਨਾ ਸਾਉਣੀ ਦੀ ਮੁੱਖ ਫ਼ਸਲ ਹੈ, ਜਿਸ ਦੀ ਬਿਜਾਈ ਸ਼ੁਰੂ ਹੋ ਚੁੱਕੀ ਹੈ। ਮੌਸਮ ਵਿਭਾਗ ਨੇ ਜੂਨ-ਸਤੰਬਰ ਦੀ ਮਿਆਦ ਲਈ ਆਮ ਮਾਨਸੂਨ ਦੀ ਭਵਿੱਖਬਾਣੀ ਕੀਤੀ ਹੈ। ਮੰਤਰੀ ਨੇ ਕਿਸਾਨਾਂ ਦੀ ਆਮਦਨ ਵਧਾਉਣ ਅਤੇ ਖੇਤੀ ਖੇਤਰ ਦੇ ਵਿਆਪਕ ਵਿਕਾਸ ਨੂੰ ਯਕੀਨੀ ਬਣਾਉਣ ਲਈ ਪਿਛਲੇ ਅੱਠ ਸਾਲਾਂ ਦੌਰਾਨ ਮੋਦੀ ਸਰਕਾਰ ਵੱਲੋਂ ਸ਼ੁਰੂ ਕੀਤੇ ਗਏ ਕਈ ਪ੍ਰੋਗਰਾਮਾਂ ਬਾਰੇ ਵੀ ਚਾਨਣਾ ਪਾਇਆ।

  • "बुवाई के समय एमएसपी की जानकारी हो जाने से किसानों का मनोबल भी बढ़ता है और उन्हें फसल के दाम भी अच्छे मिलते हैं ।

    इसी दिशा में इस बार खरीफ की सभी 14 फसलों और उनकी वैरायटीज सहित 17 फसलों के न्यूनतम समर्थन मूल्य में वृद्धि की गई है"

    - श्री @ianuragthakur #CabinetDecisions pic.twitter.com/0obuV5Ue97

ਕੇਂਦਰੀ ਮੰਤਰੀ ਨੇ ਕਿਹਾ ਕਿ ਫਸਲੀ ਵਿਭਿੰਨਤਾ ਨੂੰ ਉਤਸ਼ਾਹਿਤ ਕਰਦੇ ਹੋਏ ਸਰਕਾਰ ਨੇ ਘੱਟੋ-ਘੱਟ ਸਮਰਥਨ ਮੁੱਲ ਦੀਆਂ ਦਰਾਂ ਵਿੱਚ ਇਤਿਹਾਸਕ ਵਾਧਾ ਕੀਤਾ ਹੈ, ਜਿਸ ਨਾਲ ਕਿਸਾਨਾਂ ਦੀ ਆਮਦਨ ਵਿੱਚ ਵਾਧਾ ਹੋਇਆ ਹੈ ਅਤੇ ਉਨ੍ਹਾਂ ਦੀ ਵਿਕਰੀ ਵੀ ਵਧੀ ਹੈ। ਉਨ੍ਹਾਂ ਕਿਹਾ ਕਿ 2014 ਤੋਂ ਪਹਿਲਾਂ 1-2 ਫਸਲਾਂ ਦੀ ਖਰੀਦ ਕੀਤੀ ਜਾਂਦੀ ਸੀ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਸਰਕਾਰ ਆਉਣ ਤੋਂ ਬਾਅਦ ਬਾਕੀ ਫ਼ਸਲਾਂ ਨੂੰ ਵੀ ਇਸ ਵਿੱਚ ਜੋੜ ਦਿੱਤਾ ਗਿਆ ਅਤੇ ਕਿਸਾਨਾਂ ਦੀ ਆਮਦਨ ਵਿੱਚ ਵੀ ਵਾਧਾ ਹੋਇਆ। ਉਨ੍ਹਾਂ ਦੱਸਿਆ ਕਿ ਕੈਬਨਿਟ ਮੀਟਿੰਗ ਵਿੱਚ ਤਿਲਾਂ ਦੀ ਕੀਮਤ ਵਿੱਚ 523 ਰੁਪਏ ਦਾ ਵਾਧਾ ਕਰਨ ਦਾ ਫੈਸਲਾ ਕੀਤਾ ਗਿਆ ਹੈ। ਮੂੰਗੀ 'ਤੇ 480 ਰੁਪਏ ਪ੍ਰਤੀ ਕੁਇੰਟਲ ਦਾ ਵਾਧਾ ਹੋਵੇਗਾ। ਸੂਰਜਮੁਖੀ 'ਤੇ 358 ਰੁਪਏ ਪ੍ਰਤੀ ਕੁਇੰਟਲ। ਮੂੰਗਫਲੀ 'ਤੇ 300 ਰੁਪਏ ਦਾ ਵਾਧਾ ਕੀਤਾ ਗਿਆ ਹੈ।

ਇਹ ਵੀ ਪੜ੍ਹੋ : ਸਿੱਧੂ ਮੂਸੇਵਾਲ ਕਤਲਕਾਂਡ: ਭਗੌੜੇ ਮੁਲਜ਼ਮ ਸੌਰਭ ਮਹਾਕਾਲ ਨੂੰ ਪੁਣੇ ਪੁਲਿਸ ਨੇ ਕੀਤਾ ਗ੍ਰਿਫ਼ਤਾਰ

ETV Bharat Logo

Copyright © 2024 Ushodaya Enterprises Pvt. Ltd., All Rights Reserved.