ETV Bharat / bharat

'ਸਰਕਾਰ ਨੇ ਤੇਲ ਕੀਮਤਾਂ ‘ਤੇ ਨਹੀਂ ਵਧਾਇਆ ਟੈਕਸ' ਇਸ ਵਜ੍ਹਾ ਨਾਲ ਵਧੀਆਂ ਕੀਮਤਾਂ - ਅੰਤਰਰਾਸ਼ਟਰੀ ਪੱਧਰ

ਪੈਟਰੋਲੀਅਮ ਅਤੇ ਕੁਦਰਤੀ ਗੈਸ ਮੰਤਰੀ ਹਰਦੀਪ ਸਿੰਘ ਪੁਰੀ ਨੇ ਰਾਜ ਸਭਾ ਨੂੰ ਇੱਕ ਸਵਾਲ ਦੇ ਲਿਖਤੀ ਜਵਾਬ ਵਿੱਚ ਇਹ ਜਾਣਕਾਰੀ ਦਿੱਤੀ। ਉਨ੍ਹਾਂ ਕਿਹਾ ਕਿ ਪਿਛਲੇ ਇਕ ਸਾਲ ਵਿਚ ਪੈਟਰੋਲ ਅਤੇ ਡੀਜ਼ਲ ‘ਤੇ ਕੇਂਦਰੀ ਟੈਕਸਾਂ ਵਿਚ ਕੋਈ ਵਾਧਾ ਨਹੀਂ ਹੋਇਆ ਹੈ।

'ਸਰਕਾਰ ਨੇ ਤੇਲ ਕੀਮਤਾਂ ‘ਤੇ ਨਹੀਂ ਵਧਾਇਆ ਟੈਕਸ'

author img

By

Published : Jul 29, 2021, 6:53 AM IST

ਨਵੀਂ ਦਿੱਲੀ: ਵੱਖ-ਵੱਖ ਪੈਟਰੋਲੀਅਮ ਉਤਪਾਦਾਂ ਦੀਆਂ ਕੀਮਤਾਂ ਵਿਚ ਵਾਧੇ ਨੂੰ ਲੈ ਕੇ ਵਿਰੋਧੀ ਧਿਰ ਦੇ ਨਿਸ਼ਾਨੇ ‘ਤੇ ਆਈ ਸਰਕਾਰ ਨੇ ਕਿਹਾ, ਪਿਛਲੇ ਇਕ ਸਾਲ ਵਿਚ ਪੈਟਰੋਲ ਅਤੇ ਡੀਜ਼ਲ 'ਤੇ ਕੇਂਦਰੀ ਟੈਕਸਾਂ ਵਿਚ ਕੋਈ ਵਾਧਾ ਨਹੀਂ ਹੋਇਆ ਹੈ।

ਪੈਟਰੋਲੀਅਮ ਅਤੇ ਕੁਦਰਤੀ ਗੈਸ ਮੰਤਰੀ ਹਰਦੀਪ ਸਿੰਘ ਪੁਰੀ ਨੇ ਰਾਜ ਸਭਾ ਨੂੰ ਇੱਕ ਸਵਾਲ ਦੇ ਲਿਖਤੀ ਜਵਾਬ ਵਿੱਚ ਇਹ ਜਾਣਕਾਰੀ ਦਿੱਤੀ। ਉਨ੍ਹਾਂ ਕਿਹਾ ਕਿ ਪਿਛਲੇ ਇਕ ਸਾਲ ਵਿਚ ਪੈਟਰੋਲ ਅਤੇ ਡੀਜ਼ਲ ‘ਤੇ ਕੇਂਦਰੀ ਟੈਕਸਾਂ ਵਿਚ ਕੋਈ ਵਾਧਾ ਨਹੀਂ ਹੋਇਆ ਹੈ।

ਉਨ੍ਹਾਂ ਕਿਹਾ ਕਿ ਪੈਟਰੋਲ ਅਤੇ ਡੀਜ਼ਲ ਦੀਆਂ ਵਿਸ਼ਵ ਬਾਜ਼ਾਰ ਉੱਤੇ ਨਿਰਧਾਰਤ ਕੀਤੀਆਂ ਜਾਂਦੀਆਂ ਹਨ। ਨਾਲ ਹੀ ਉਨ੍ਹਾਂ ਕਿਹਾ ਹੈ ਕਿ ਵੱਖ ਵੱਖ ਰਾਜਾਂ ਦੇ ਵੱਲੋਂ ਲਗਾਏ ਗਏ ਟੈਕਸ ਦੇ ਕਾਰਨ ਵੀ ਆਧਾਰ ਮੁੱਲ ਵਿੱਚ ਵਾਧਾ ਹੋਇਆ ਹੈ। ਉਨ੍ਹਾਂ ਕਿਹਾ ਕਿ ਸਰਕਾਰ ਵੱਖ-ਵੱਖ ਅੰਤਰਰਾਸ਼ਟਰੀ ਪੱਧਰ 'ਤੇ ਕੱਚੇ ਤੇਲ, ਪੈਟਰੋਲ ਅਤੇ ਡੀਜ਼ਲ ਦੀ ਕੌਮਾਂਤਰੀ ਕੀਮਤ ਵਿਚ ਅਸਥਿਰਤਾ ਨਾਲ ਜੁੜੇ ਮੁੱਦੇ ਨੂੰ ਉਠਾ ਰਹੀ ਹੈ।

ਪੁਰੀ ਨੇ ਦੱਸਿਆ ਕਿ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਕ੍ਰਮਵਾਰ 26 ਜੂਨ, 2010 ਅਤੇ 19 ਅਕਤੂਬਰ, 2014 ਤੋਂ ਬਾਜ਼ਾਰ ਨਿਰਧਾਰਤ ਕੀਤੀਆਂ ਗਈਆਂ ਹਨ। ਉਸ ਸਮੇਂ ਤੋਂ, ਜਨਤਕ ਖੇਤਰ ਦੀਆਂ ਤੇਲ ਮਾਰਕੀਟਿੰਗ ਕੰਪਨੀਆਂ ਅੰਤਰਰਾਸ਼ਟਰੀ ਉਤਪਾਦਾਂ ਦੀਆਂ ਕੀਮਤਾਂ ਅਤੇ ਬਾਜ਼ਾਰ ਦੀਆਂ ਹੋਰ ਸਥਿਤੀਆਂ ਦੇ ਅਧਾਰ ‘ਤੇ ਪੈਟਰੋਲ ਅਤੇ ਡੀਜ਼ਲ ਦੀ ਕੀਮਤ ਦੇ ਸੰਬੰਧ ਵਿੱਚ ਫੈਸਲੇ ਲੈਂਦੀਆਂ ਹਨ।

ਉਨ੍ਹਾਂ ਕਿਹਾ ਕਿ ਤੇਲ ਮਾਰਕੀਟਿੰਗ ਕੰਪਨੀਆਂ ਨੇ ਅੰਤਰਰਾਸ਼ਟਰੀ ਕੀਮਤਾਂ ਅਤੇ ਰੁਪਿਆ-ਡਾਲਰ ਦੀ ਐਕਸਚੇਂਜ ਰੇਟ ਵਿੱਚ ਹੋਏ ਬਦਲਾਅ ਦੇ ਮੱਦੇਨਜ਼ਰ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਵਿੱਚ ਵਾਧਾ ਅਤੇ ਕਮੀ ਕੀਤੀ ਹੈ।

ਇਹ ਵੀ ਪੜ੍ਹੋ: ਕੀ 2022 ਤੋਂ ਪਹਿਲਾਂ ਰੱਦ ਹੋਣਗੇ ਬਿਜਲੀ ਖਰੀਦ ਸਮਝੌਤੇ ?

ETV Bharat Logo

Copyright © 2024 Ushodaya Enterprises Pvt. Ltd., All Rights Reserved.