ETV Bharat / bharat

ਪੰਜਾਬ ਦੀ ਸਿਆਸਤ 'ਚ ਤੀਸਰੇ ਮੋਰਚੇ ਦਾ ਅਹਿਮ ਰੋਲ

author img

By

Published : Oct 22, 2021, 8:24 PM IST

ਸ਼੍ਰੋਮਣੀ ਅਕਾਲੀ ਦਲ ਬਾਦਲ ਤੋਂ ਵੱਖ ਹੋਏ ਸੁਖਦੇਵ ਸਿੰਘ ਢੀਂਡਸਾ ਵੱਲੋਂ ਵੀ ਸਿਆਸੀ ਪਾਰਟੀ ਬਣਾਈ ਗਈ ਹੈ, ਜਿਸ ਦਾ ਨਾਮ ਸ਼੍ਰੋਮਣੀ ਅਕਾਲੀ ਦਲ ਟਕਸਾਲੀ ਰੱਖਿਆ ਗਿਆ ਹੈ ਅਤੇ ਉਨ੍ਹਾਂ ਵੱਲੋਂ ਵੀ ਆਪਣੇ ਆਪ ਨੂੰ ਤੀਸਰੇ ਬਦਲ ਵਜੋਂ ਪੇਸ਼ ਕੀਤਾ ਜਾ ਰਿਹਾ ਹੈ।

ਪੰਜਾਬ ਦੀ ਸਿਆਸਤ ਵਿਚ ਤੀਸਰੇ ਮੋਰਚੇ ਦਾ ਅਹਿਮ ਰੋਲ

ਬਠਿੰਡਾ: ਪੰਜਾਬ ਦੀ ਸਿਆਸਤ ਦੀ ਗੱਲ ਕਰੀਏ ਤਾਂ ਤੀਸਰੇ ਮੋਰਚੇ ਦਾ ਬਹੁਤ ਵੱਡਾ ਰੋਲ ਰਹਿੰਦਾ ਹੈ, ਪਰ ਕੀ ਉਹ ਸਿਆਸੀ ਧਿਰ ਉਸ ਰੋਲ ਨੂੰ ਚੰਗੀ ਤਰ੍ਹਾਂ ਨਿਬਾਹ ਪਾਉਂਦੀ ਹੈ। ਆਪਣੇ ਆਪ ਨੂੰ ਤੀਸਰੇ ਬਦਲ ਦੇ ਰੂਪ ਵਿੱਚ ਪੇਸ਼ ਕਰਨ ਵਾਲੇ ਕਿੰਨੇ ਕੁ ਸੀਰੀਅਸ ਹਨ। ਇਸ ਦੀ ਸਫ਼ਲਤਾ ਇਸ ਤੇ ਨਿਰਭਰ ਕਰਦੀ ਹੈ, ਕਿ ਕਹਿਣ ਨੂੰ ਤਾਂ ਕੈਪਟਨ ਅਮਰਿੰਦਰ ਸਿੰਘ ਆਪਣੇ ਆਪ ਨੂੰ ਤੀਸਰੇ ਬਦਲ ਵਜੋਂ ਪੇਸ਼ ਕਰ ਰਹੇ ਹਨ, ਪਰ ਲੋਕਾਂ ਦਾ ਕੀ ਨਜ਼ਰੀਆ ਹੈ। ਇਹ ਦੇਖਣਾ ਹੋਵੇਗਾ।

ਕੈਪਟਨ ਅਮਰਿੰਦਰ ਸਿੰਘ ਪਹਿਲੀ ਵਾਰ ਕੋਈ ਸਿਆਸੀ ਪਾਰਟੀ ਨਹੀਂ ਬਣਾ ਰਹੇ, ਇਸ ਤੋਂ ਪਹਿਲਾਂ ਵੀ ਉਨ੍ਹਾਂ ਵੱਲੋਂ ਸ਼੍ਰੋਮਣੀ ਅਕਾਲੀ ਦਲ ਕਾਬਲ ਨਾਮ ਦੀ ਪਾਰਟੀ ਬਣਾਈ ਗਈ ਸੀ, ਪਰ ਪੰਜਾਬ ਦੇ ਲੋਕਾਂ ਨੇ ਕੋਈ ਬਹੁਤੀ ਤਵੱਜੋਂ ਇਸ ਪਾਰਟੀ ਨੂੰ ਨਹੀਂ ਦਿੱਤੀ ਸੀ।

ਪਰ ਫਿਲਹਾਲ ਇਨ੍ਹਾਂ ਦੀ ਸਿਆਸੀ ਪਾਰਟੀ ਦਾ ਕੋਈ ਬਹੁਤਾ ਅਸਰ ਰਸੂਖ਼ ਲੋਕਾਂ ਵਿੱਚ ਵੇਖਣ ਨੂੰ ਨਹੀਂ ਮਿਲ ਰਿਹਾ। ਭਾਵੇਂ ਉਨ੍ਹਾਂ ਵੱਲੋਂ ਵਿਧਾਨ ਸਭਾ ਚੋਣਾਂ ਦੌਰਾਨ ਉਮੀਦਵਾਰ ਖੜ੍ਹੇ ਕਰਨ ਦਾ ਐਲਾਨ ਕੀਤਾ ਗਿਆ ਹੈ।

ਇਸ ਤੋਂ ਪਹਿਲਾਂ ਮਨਪ੍ਰੀਤ ਸਿੰਘ ਬਾਦਲ ਵੱਲੋਂ ਸ਼੍ਰੋਮਣੀ ਅਕਾਲੀ ਦਲ ਨੂੰ ਅਲਵਿਦਾ ਆਖ ਪੰਜਾਬ ਪੀਪਲਜ਼ ਪਾਰਟੀ ਦਾ ਗਠਨ ਕੀਤਾ ਗਿਆ ਸੀ ਅਤੇ 2012 ਦੇ ਵਿਧਾਨ ਸਭਾ ਚੋਣਾਂ ਵਿੱਚ ਚੋਣ ਲੜੀ ਗਈ ਸੀ, ਪਰ ਇਸਦਾ ਫ਼ਾਇਦਾ ਸ਼੍ਰੋਮਣੀ ਅਕਾਲੀ ਦਲ ਬਾਦਲ ਨੂੰ ਮਿਲਿਆ ਅਤੇ ਉਨ੍ਹਾਂ ਨੇ ਬਹੁਮਤ ਨਾਲ ਸਰਕਾਰ ਬਣਾਈ। ਫਿਰ ਮਨਪ੍ਰੀਤ ਸਿੰਘ ਬਾਦਲ ਨੇ ਪੰਜਾਬ ਪੀਪਲਜ਼ ਪਾਰਟੀ ਨੂੰ ਭੰਗ ਕਰ ਕੇ ਕਾਂਗਰਸ ਦਾ ਪੱਲਾ ਫੜ ਲਿਆ। 2017 ਵਿਧਾਨ ਸਭਾ ਚੋਣਾਂ ਵਿੱਚ ਆਮ ਆਦਮੀ ਪਾਰਟੀ ਨੇ ਤੀਸਰੀ ਧਿਰ ਵਜੋਂ ਚੋਣਾਂ ਲੜੀਆਂ ਅਤੇ ਵਿਰੋਧੀ ਧਿਰ ਦਾ ਰੁਤਬਾ ਹਾਸਲ ਕੀਤਾ।

ਕੈਪਟਨ ਅਮਰਿੰਦਰ ਸਿੰਘ ਵੱਲੋਂ ਨਵੀਂ ਸਿਆਸੀ ਪਾਰਟੀ ਬਣਾਉਣ ਅਤੇ ਭਾਜਪਾ ਨਾਲ ਵਿਧਾਨ ਸਭਾ ਚੋਣਾਂ ਲੜਨ ਦੇ ਕੀਤੇ ਗਏ ਐਲਾਨ ਤੋਂ ਬਾਅਦ ਪੰਜਾਬ ਵਿੱਚ ਸਿਆਸੀ ਸਮੀਕਰਨ ਬਦਲਦੇ ਨਜ਼ਰ ਆ ਰਹੇ ਹਨ।

ਕੈਪਟਨ ਅਮਰਿੰਦਰ ਸਿੰਘ ਦੇ ਪੁਰਾਣੇ ਸਾਥੀ ਰਹੇ, ਪੰਜਾਬ ਦੇ ਮੌਜੂਦਾ ਡਿਪਟੀ ਸੀਐਮ ਸੁਖਜਿੰਦਰ ਸਿੰਘ ਰੰਧਾਵਾ ਨੇ ਕਿਹਾ ਹੈ ਕਿ ਕੈਪਟਨ ਅਮਰਿੰਦਰ ਸਿੰਘ ਵੱਲੋਂ ਕਾਂਗਰਸ ਪਾਰਟੀ ਦੀ ਪਿੱਠ ਵਿੱਚ ਛੁਰਾ ਮਾਰਿਆ ਗਿਆ ਹੈ।

ਇਸੇ ਤਰ੍ਹਾਂ ਬਠਿੰਡਾ ਤੋਂ ਮੈਂਬਰ ਪਾਰਲੀਮੈਂਟ ਬੀਬਾ ਹਰਸਿਮਰਤ ਕੌਰ ਬਾਦਲ ਨੇ ਕਿਹਾ ਕਿ ਪੰਜਾਬ ਵਿਚਲੀ ਕਾਂਗਰਸ ਸਰਕਾਰ ਦਾ ਰਿਮੋਟ ਕੇਂਦਰ ਦੀ ਭਾਜਪਾ ਸਰਕਾਰ ਦੇ ਹੱਥ ਵਿੱਚ ਰਿਹਾ ਹੈ। ਇਸ ਤੋਂ ਪਹਿਲਾਂ ਵੀ ਕੈਪਟਨ ਅਮਰਿੰਦਰ ਸਿੰਘ ਕਈ ਵਾਰ ਭਾਜਪਾ ਦੇ ਸੀਨੀਅਰ ਲੀਡਰਸ਼ਿਪ ਨਾਲ ਮੁਲਾਕਾਤਾਂ ਕਰਦੇ ਰਹੇ ਹਨ।

ਆਮ ਆਦਮੀ ਪਾਰਟੀ ਦੇ ਪੰਜਾਬ ਇੰਚਾਰਜ ਸਹਿ ਇੰਚਾਰਜ ਰਾਘਵ ਚੱਢਾ ਨੇ ਕੈਪਟਨ ਅਮਰਿੰਦਰ ਸਿੰਘ ਤੇ ਨਿਸ਼ਾਨਾ ਸਾਧਦਿਆਂ ਕਿਹਾ ਸੀ ਕਿ ਇਸ ਤੇ ਆਪ ਆਮ ਆਦਮੀ ਪਾਰਟੀ ਨੂੰ ਪੰਜਾਬ ਵਿੱਚ ਰੋਕਣ ਲਈ ਪਹਿਲਾਂ ਹੀ ਤਿੰਨ ਸਿਆਸੀ ਪਾਰਟੀਆਂ ਸਰਗਰਮ ਹਨ, ਜੇਕਰ ਕੈਪਟਨ ਅਮਰਿੰਦਰ ਸਿੰਘ ਚੌਥੀ ਪਾਰਟੀ ਬਣਾਉਂਦੇ ਹਨ ਤਾਂ ਵੀ ਪੰਜਾਬ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਆਉਣ ਤੋਂ ਨਹੀਂ ਰੋਕ ਸਕਦੇ।

ਭਾਜਪਾ ਵੱਲੋਂ ਕੈਪਟਨ ਅਮਰਿੰਦਰ ਸਿੰਘ ਦੀ ਨਵੀਂ ਸਿਆਸੀ ਪਾਰਟੀ ਬਣਾਉਣ ਤੇ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਰਾਸ਼ਟਰਵਾਦੀ ਆਗੂ ਹਨ, ਜੇਕਰ ਉਹ ਭਾਜਪਾ ਨਾਲ ਗੱਠਜੋੜ ਕਰ ਕੇ ਪੰਜਾਬ ਦੇ ਵਿਕਾਸ ਕਰਨਾ ਚਾਹੁੰਦੇ ਹਨ ਅਤੇ ਉਹ ਪੰਜਾਬ ਦੀ ਤਰੱਕੀ ਚਾਹੁੰਦੇ ਹਨ।

ਪਰ ਤਿੰਨ ਖੇਤੀਬਾੜੀ ਬਿੱਲਾਂ ਦੇ ਵਿਰੋਧ ਵਿੱਚ ਜਿੱਥੇ ਦੇਸ਼ ਭਰ ਦੀਆਂ ਕਿਸਾਨ ਜਥੇਬੰਦੀਆਂ ਕਿਸਾਨ ਅੰਦੋਲਨ ਕਰ ਰਹੀਆਂ ਹਨ। ਉਥੇ ਹੀ ਇਸ ਕਿਸਾਨ ਅੰਦੋਲਨ ਦਾ ਅਸਰ ਚੋਣਾਂ ਤੇ ਵੀ ਦੇਖਣ ਨੂੰ ਮਿਲ ਰਿਹਾ ਹੈ, ਕਿਉਂਕਿ ਕਿਸਾਨ ਜਥੇਬੰਦੀਆਂ ਵੱਲੋਂ ਲਗਾਤਾਰ ਭਾਜਪਾ ਦਾ ਵਿਰੋਧ ਕੀਤਾ ਜਾ ਰਿਹਾ ਹੈ।

ਪੱਛਮੀ ਬੰਗਾਲ ਵਿੱਚ ਹੋਈਆਂ ਵਿਧਾਨ ਸਭਾ ਚੋਣਾਂ ਵਿੱਚ ਕਿਸਾਨ ਜਥੇਬੰਦੀਆਂ ਵੱਲੋਂ ਭਾਜਪਾ ਵਿਰੁੱਧ ਪ੍ਰਚਾਰ ਕੀਤਾ ਗਿਆ। ਜਿਸ ਕਾਰਨ ਭਾਜਪਾ ਨੂੰ ਹਾਰ ਦਾ ਮੂੰਹ ਦੇਖਣਾ ਪਿਆ ਅਤੇ ਹੁਣ ਕਿਸਾਨਾਂ ਵੱਲੋਂ ਪੰਜਾਬ ਅਤੇ ਯੂਪੀ ਦੀਆਂ ਚੋਣਾਂ ਵਿਚ ਵੀ ਭਾਜਪਾ ਵਿਰੁੱਧ ਪ੍ਰਚਾਰ ਕਰਨ ਦਾ ਐਲਾਨ ਕੀਤਾ ਗਿਆ ਹੈ, ਅਤੇ ਲਗਾਤਾਰ ਮਹਾਪੰਚਾਇਤਾਂ ਕੀਤੀਆਂ ਜਾ ਰਹੀਆਂ ਹਨ। ਪੰਜਾਬ ਵਿਚਲੀਆਂ ਸਿਆਸੀ ਪਾਰਟੀਆਂ ਵੱਲੋਂ ਕੀਤੀਆਂ ਜਾ ਰਹੀਆਂ ਸਿਆਸੀ ਕਾਨਫ਼ਰੰਸਾਂ ਦਾ ਵੀ ਕਿਸਾਨਾਂ ਵੱਲੋਂ ਸਮੇਂ ਸਮੇਂ ਸਿਰ ਵਿਰੋਧ ਕੀਤਾ ਜਾਂਦਾ ਰਿਹਾ ਹੈ।

ਜੇਕਰ 2017 ਪੰਜਾਬ ਵਿਧਾਨ ਸਭਾ ਚੋਣਾਂ ਦੀ ਗੱਲ ਕਰੀਏ ਤਾਂ ਕਾਂਗਰਸ ਨੂੰ 38.64 ਪ੍ਰਤੀਸ਼ਤ ਵੋਟ ਪੋਲ ਹੋਏ ਸੀ। ਆਮ ਆਦਮੀ ਪਾਰਟੀ ਅਤੇ ਲੋਕ ਇਨਸਾਫ਼ ਪਾਰਟੀ ਦੇ ਗੱਠਜੋੜ ਨੂੰ 25.03 ਪ੍ਰਤੀਸ਼ਤ ਅਤੇ ਸ਼੍ਰੋਮਣੀ ਅਕਾਲੀ ਦਲ ਅਤੇ ਭਾਜਪਾ ਗੱਠਜੋੜ ਨੂੰ 30.74 ਪ੍ਰਤੀਸ਼ਤ ਵੋਟ ਪੋਲ ਹੋਈ ਸੀ।

ਇਹ ਵੀ ਪੜ੍ਹੋ: ਪੰਜਾਬੀ ਮੁੱਖ ਵਿਸ਼ਿਆਂ ਤੋਂ ਬਾਹਰ, ਸੀਐਮ ਵੱਲੋਂ ਸੀਬੀਐਸਸੀ ਦੀ ਨਿੰਦਾ

ETV Bharat Logo

Copyright © 2024 Ushodaya Enterprises Pvt. Ltd., All Rights Reserved.