ETV Bharat / bharat

Women Trafficking In Gulf Countries: ਖਾੜੀ ਦੇਸ਼ਾਂ ਵਿੱਚ ਔਰਤਾਂ ਨੂੰ ਵੇਚਣ ਦਾ ਮੁੱਦਾ ਰਾਜ ਸਭਾ ਵਿੱਚ ਗੂੰਜਿਆ, ਸੰਤ ਸੀਚੇਵਾਲ ਨੇ ਦੱਸਿਆ ਕਿਵੇਂ ਹੋ ਰਹੀ ਤਸਕਰੀ - Women Trafficking In Gulf Countries

Women Trafficking: ਰਾਜ ਸਭਾ ਮੈਂਬਰ ਸੰਤ ਬਲਬੀਰ ਸਿੰਘ ਸੀਚੇਵਾਲ ਪੰਜਾਬ ਸਣੇ ਹੋਰ ਸੂਬਿਆਂ ਤੇ ਦੇਸ਼ਾਂ ਵਿੱਚੋਂ ਲਗਾਤਾਰ ਕੁੜੀਆਂ/ਔਰਤਾਂ ਦੀ ਖਾੜੀ ਦੇਸ਼ਾਂ ਵਿੱਚ ਤਸਕਰੀ ਦੇ ਮੁੱਦੇ ਨੂੰ ਜ਼ੋਰ ਦੇ ਕੇ ਸੰਸਦ ਵਿੱਚ ਚੁੱਕਿਆ ਹੈ। ਉਨ੍ਹਾਂ ਨੇ ਦੱਸਿਆ ਕਿ ਕਿਵੇਂ ਕੁੜੀਆਂ ਨੂੰ ਟਰੈਵਲ ਏਜੰਟਾਂ ਵਲੋਂ ਆਪਣਾ ਨਿਸ਼ਾਨਾ ਬਣਾਇਆ ਜਾ ਰਿਹਾ ਹੈ।

issue of selling women in Gulf countries

author img

By ETV Bharat Punjabi Team

Published : Dec 7, 2023, 8:54 AM IST

Updated : Dec 7, 2023, 9:11 AM IST

ਸੰਤ ਸੀਚੇਵਾਲ ਨੇ ਦੱਸਿਆ ਕਿਵੇਂ ਹੋ ਰਹੀ ਔਰਤਾਂ/ਕੁੜੀਆਂ ਦੀ ਤਸਕਰੀ

ਪੰਜਾਬ/ਨਵੀਂ ਦਿੱਲੀ: ਰਾਜ ਸਭਾ ਮੈਂਬਰ ਸੰਤ ਬਲਬੀਰ ਸਿੰਘ ਸੀਚੇਵਾਲ ਨੇ ਪੰਜਾਬ ਤੋਂ ਔਰਤਾਂ ਦੀ ਖਾੜੀ ਦੇਸ਼ਾਂ ਵਿੱਚ ਤਸਕਰੀ ਦੇ ਮੁੱਦੇ ਨੂੰ ਗੰਭੀਰਤਾ ਨਾਲ ਚੁੱਕਿਆ। ਉਨ੍ਹਾਂ ਨੇ ਸਦਨ ਨੂੰ ਦੱਸਿਆ ਕਿ ਟਰੈਵਲ ਏਜੰਟ ਔਰਤਾਂ ਨੂੰ ਪੰਜਾਬ ਤੋਂ ਖਾੜੀ ਦੇਸ਼ਾਂ ਵਿੱਚ ਲਿਜਾ ਕੇ ਉੱਥੇ ਵੇਚ ਰਹੇ ਹਨ। ਸੰਤ ਸੀਚੇਵਾਲ ਨੇ ਦੱਸਿਆ ਕਿ ਉਨ੍ਹਾਂ ਨੇ ਭਾਰਤੀ ਦੂਤਾਵਾਸ ਦੀ ਮਦਦ ਨਾਲ ਆਪਣੇ ਯਤਨਾਂ ਸਦਕਾ ਖਾੜੀ ਦੇਸ਼ਾਂ ਦੀਆਂ 60 ਦੇ ਕਰੀਬ ਔਰਤਾਂ ਨੂੰ ਭਾਰਤ ਵਾਪਸ ਲਿਆਂਦਾ ਹੈ, ਜਿਨ੍ਹਾਂ ਦੀ ਤਸਕਰੀ ਕੀਤੀ ਗਈ ਸੀ।

ਇੰਝ ਗਰੀਬ ਘਰ ਦੀਆਂ ਕੁੜੀਆਂ ਨੂੰ ਬਣਾਇਆ ਜਾ ਰਿਹਾ ਨਿਸ਼ਾਨਾ : ਟਰੈਵਲ ਏਜੰਟ ਗਰੀਬ ਘਰਾਂ ਦੀਆਂ ਬਹੁਤ ਸਾਰੀਆਂ ਕੁੜੀਆਂ ਨੂੰ ਫਸਾ ਕੇ ਵਿਜ਼ੀਟਰ ਵੀਜ਼ੇ 'ਤੇ ਖਾੜੀ ਦੇਸ਼ਾਂ 'ਚ ਵੇਚ ਰਹੇ ਹਨ, ਜਿੱਥੇ ਉਨ੍ਹਾਂ ਦਾ ਸ਼ੋਸ਼ਣ ਕੀਤਾ ਜਾ ਰਿਹਾ ਹੈ। ਉਨ੍ਹਾਂ ਨੂੰ ਘਰ ਜਾਂ ਰੈਸਟੋਰੈਂਟ ਵਿੱਚ ਕੰਮ ਕਰਨ ਦਾ ਝਾਂਸਾ ਦਿੱਤਾ ਜਾਂਦਾ ਹੈ ਅਤੇ 35 ਤੋਂ 40 ਹਜ਼ਾਰ ਰੁਪਏ ਤਨਖਾਹ ਦਾ ਝੂਠਾ ਭਰੋਸਾ ਦਿੱਤਾ ਜਾਂਦਾ ਹੈ। ਫਿਰ ਔਰਤਾਂ ਨੂੰ ਅਰਬੀ ਵਿਚ ਲਿਖੇ ਇਕਰਾਰਨਾਮੇ 'ਤੇ ਦਸਤਖ਼ਤ ਕਰਨ ਲਈ ਕਿਹਾ ਜਾਂਦਾ ਹੈ ਜਿਸ ਦਾ ਉਹ ਨਾਜਾਇਜ਼ ਫਾਇਦਾ ਉਠਾ ਰਹੇ ਹਨ। ਇਹ ਟਰੈਵਲ ਏਜੰਟਾਂ ਦਾ ਇੱਕ ਵੱਡਾ ਸਮੂਹ ਹੈ, ਜਿਨ੍ਹਾਂ ਦਾ ਨੈੱਟਵਰਕ ਦੇਸ਼ ਦੇ ਵੱਖ-ਵੱਖ ਰਾਜਾਂ ਵਿੱਚ ਫੈਲਿਆ ਹੋਇਆ ਹੈ।

ਇਹ ਇੱਕ ਅੰਤਰ-ਰਾਸ਼ਟਰੀ ਗਿਰੋਹ: ਵਾਪਸ ਆਈਆਂ ਲੜਕੀਆਂ ਨੇ ਦੱਸਿਆ ਕਿ ਇਨ੍ਹਾਂ ਵਿੱਚ ਨੇਪਾਲ ਅਤੇ ਹੋਰ ਦੇਸ਼ਾਂ ਦੀਆਂ ਔਰਤਾਂ/ਕੁੜੀਆਂ ਵੀ ਸ਼ਾਮਲ ਹਨ, ਜਿਸ ਤੋਂ ਸਾਬਤ ਹੁੰਦਾ ਹੈ ਕਿ ਇਹ ਗਿਰੋਹ ਅੰਤਰਰਾਸ਼ਟਰੀ ਹੈ। ਹੈਰਾਨੀ ਦੀ ਗੱਲ ਇਹ ਹੈ ਕਿ ਇਨ੍ਹਾਂ ਔਰਤਾਂ ਨੂੰ ਇਰਾਕ ਵਰਗੇ ਦੇਸ਼ਾਂ ਵਿੱਚ ਵੀ ਭੇਜਿਆ ਜਾ ਰਿਹਾ ਹੈ, ਜਿੱਥੇ ਜਾਣਾ ਬਹੁਤ ਮੁਸ਼ਕਲ ਹੈ। ਸੰਤ ਸੀਚੇਵਾਲ ਨੇ ਦੁਖੀ ਭਾਰਤੀ ਨਾਗਰਿਕਾਂ ਨੂੰ ਵਾਪਸ ਲਿਆਉਣ ਵਿੱਚ ਮਦਦ ਕਰਨ ਲਈ ਖਾੜੀ ਦੇਸ਼ਾਂ ਵਿੱਚ ਭਾਰਤੀ ਦੂਤਾਵਾਸਾਂ ਦਾ ਵਿਸ਼ੇਸ਼ ਤੌਰ 'ਤੇ ਧੰਨਵਾਦ ਕੀਤਾ।

ਉਨ੍ਹਾਂ ਨੇ ਸਦਨ ਰਾਹੀਂ ਵਿਦੇਸ਼ ਮੰਤਰਾਲੇ ਨੂੰ ਇਸ ਰੈਕੇਟ ਵਿਚ ਸ਼ਾਮਲ ਟਰੈਵਲ ਏਜੰਟਾਂ ਦੀਆਂ ਗਤੀਵਿਧੀਆਂ 'ਤੇ ਨਜ਼ਰ ਰੱਖਣ ਅਤੇ ਦੇਸ਼ ਦੀਆਂ ਔਰਤਾਂ/ਲੜਕੀਆਂ ਨੂੰ ਵਿਦੇਸ਼ਾਂ ਵਿਚ ਵੇਚਣ ਵਾਲਿਆਂ ਨੂੰ ਸਖ਼ਤ ਸਜ਼ਾ ਦੇਣ ਦੀ ਬੇਨਤੀ ਵੀ ਕੀਤੀ। ਜ਼ਿਕਰਯੋਗ ਹੈ ਕਿ ਸੰਤ ਸੀਚੇਵਾਲ ਵਲੋਂ ਹੁਣ ਤੱਕ ਤਸਕਰੀ ਦੀਆਂ ਸ਼ਿਕਾਰ ਹੋਈਆਂ ਕਈ ਪੀੜਤ ਕੁੜੀਆਂ/ਔਰਤਾਂ ਨੂੰ ਅਰਬ ਦੇਸ਼ਾਂ ਚੋਂ ਸਹੀ ਸਲਾਮਤ ਵਾਪਸ ਅਪਣੇ ਮੁਲਕਾਂ ਉਨ੍ਹਾਂ ਦੇ ਪਰਿਵਾਰਾਂ ਤੱਕ ਪਹੁੰਚਾਇਆ ਹੈ।

Last Updated : Dec 7, 2023, 9:11 AM IST
ETV Bharat Logo

Copyright © 2024 Ushodaya Enterprises Pvt. Ltd., All Rights Reserved.