ਚੰਡੀਗੜ੍ਹ: 17 ਨਵੰਬਰ ਨੂੰ ਖੁੱਲ੍ਹੇਗਾ ਕਰਤਾਰਪੁਰ ਸਾਹਿਬ ਦਾ ਲਾਂਘਾ (Kartarpur Corridor), ਪੰਜਾਬ ਭਾਜਪਾ ਆਗੂ ਹਰਜੀਤ ਗਰੇਵਾਲ ਨੇ ਈਟੀਵੀ ਭਾਰਤ ਨਾਲ ਗੱਲਬਾਤ ਦੌਰਾਨ ਇਹ ਜਾਣਕਾਰੀ ਦਿੱਤੀ ਹੈ ਕਿ 17 ਨਵੰਬਰ ਨੂੰ ਲਾਂਘਾ ਖੁੱਲ੍ਹੇਗਾ। ਗਰੇਵਾਲ ਨੇ ਕਿਹਾ ਕਿ ਉਹਨਾਂ ਦੀ ਗ੍ਰਹਿ ਮੰਤਰੀ ਨਾਲ ਗੱਲਬਾਤ ਹੋਈ ਹੈ।
ਪਿਛਲੇ ਦਿਨ੍ਹੀਂ ਪੰਜਾਬ ਭਾਜਪਾ ਵਫਦ ਦੇ ਵੱਲੋਂ ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਨਾਲ ਮੁਲਾਕਾਤ ਕੀਤੀ ਗਈ ਸੀ ਜਿਸ ਵਿੱਚ ਉਨ੍ਹਾਂ ਨੇ ਸ੍ਰੀ ਗੁਰੂ ਨਾਨਕ ਦੇਵ ਜੀ ਪ੍ਰਕਾਸ਼ ਪੁਰਬ ਤੋਂ ਪਹਿਲਾਂ ਲਾਂਘਾ ਖੋਲ੍ਹਣ ਦੀ ਮੰਗ ਕੀਤੀ ਸੀ ਤਾਂ ਕਿ ਗੁਰੂ ਨਾਨਕ ਨਾਮ ਲੇਵਾ ਸੰਗਤ ਦਰਬਾਰ ਸਾਹਿਬ ਦੇ ਖੁੱਲ੍ਹੇ ਦਰਸ਼ਨ ਦਿਦਾਰੇ ਕਰ ਸਕੇ।
ਪੰਜਾਬ ਭਾਜਪਾ ਲੀਡਰਸ਼ਿਪ (Punjab BJP leadership) ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ (PM Narendra Modi) ਤੋਂ ਇਲਾਵਾ ਦੇਸ਼ ਦੇ ਰਾਸ਼ਟਰਪਤੀ ਰਾਮਨਾਥ ਕੋਵਿੰਦ (President Ramnath Kovind), ਗ੍ਰਹਿ ਮੰਤਰੀ ਅਮਿਤ ਸ਼ਾਹ (Home Minister Amit Shah) ਨਾਲ ਵੀ ਮੁਲਾਕਾਤ ਕੀਤੀ ਹੈ ਅਤੇ ਲਾਂਘਾ ਖੋਲ੍ਹਣ ਦੀ ਮੰਗ ਕੀਤੀ ਸੀ। ਇੰਨ੍ਹਾਂ ਮੁਲਾਕਾਤਾਂ ਤੋਂ ਬਾਅਦ ਭਾਜਪਾ ਲੀਡਰਸ਼ਿੱਪ ਲਗਾਤਾਰ ਇਹ ਦਾਅਵਾ ਕਰ ਰਹੀ ਸੀ ਕਿ ਸਰਕਾਰ ਵੱਲੋਂ ਉਨ੍ਹਾਂ ਨੂੰ ਲਾਂਘਾ ਖੋਲ੍ਹਣ ਦਾ ਭਰੋਸਾ ਦਿੱਤਾ ਹੈ ਅਤੇ ਗੁਰਪੁਰਬ ਤੋਂ ਪਹਿਲਾਂ ਕਰਤਾਰਪੁਰ ਲਾਂਘਾ (Kartarpur Corridor) ਖੁੱਲ੍ਹ ਸਕਦਾ ਹੈ।
ਸਿੱਖ ਸੰਗਤ ਅਤੇ ਧਾਰਮਿਕ ਸੰਸਥਾਵਾਂ ਦੇ ਵੱਲੋਂ ਕੇਂਦਰ ਸਰਕਾਰ ਤੋਂ ਕਰਤਾਰਪੁਰ ਸਾਹਿਬ ਦਾ ਲਾਂਘਾ (Kartarpur Corridor) ਮੁੜ ਖੋਲ੍ਹਣ ਦੀ ਲੰਮੇ ਤੋਂ ਮੰਗ ਕੀਤੀ ਜਾ ਰਹੀ ਸੀ। ਇਸਦੇ ਨਾਲ ਹੀ ਪਿਛਲੇ ਕਈ ਦਿਨ੍ਹਾਂ ਤੋਂ ਸੂਬੇ ਦੀਆਂ ਸਾਰੀਆਂ ਹੀ ਸਿਆਸੀ ਪਾਰਟੀਆਂ ਦੇ ਵੱਲੋਂ ਕੇਂਦਰ ਸਰਕਾਰ ਨੂੰ ਕਰਤਾਰਪੁਰ ਸਾਹਿਬ ਦਾ ਲਾਂਘਾ ਖੋਲ੍ਹਣ ਦੀ ਮੰਗ ਕੀਤੀ ਜਾ ਰਹੀ ਸੀ।
ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ (Charanjit Singh Channi) ਦੇ ਵੱਲੋਂ ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਤੋਂ ਕਰਤਾਰਪੁਰ ਸਾਹਿਬ ਦਾ ਲਾਂਘਾ (Kartarpur Corridor) ਖੋਲ੍ਹਣ ਦੀ ਮੰਗ ਕੀਤੀ ਗਈ ਸੀ। ਇਸਦੇ ਨਾਲ ਹੀ ਕਾਂਗਰਸ ਪ੍ਰਧਾਨ ਨਵਜੋਤ ਸਿੰਘ ਸਿੱਧੂ (Navjot Singh Sidhu) ਵੱਲੋਂ ਲਾਂਘਾ ਖੁੱਲ੍ਹਵਾਉਣ ਦੀ ਮੰਗ ਨੂੰ ਲੈ ਕੇ ਕੇਂਦਰ ਸਰਕਾਰ ਨੂੰ ਲਗਾਤਾਰ ਅਪੀਲ ਕੀਤੀ ਜਾ ਰਹੀ ਹੈ। ਸਿੱਧੂ ਪਿਛਲੇ ਦਿਨ੍ਹਾਂ ਦੇ ਵਿੱਚ ਡੇਰਾ ਬਾਬਾ ਨਾਨਕ ਜਾ ਕੇ ਕਰਤਾਰਪੁਰ ਸਾਹਿਬ ਦੇ ਦਰਸ਼ਨ ਕਰ ਚੁੱਕੇ ਹਨ। ਸਿੱਧੂ ਨੇ ਪੀਐਮ ਮੋਦੀ ਤੋਂ ਮੰਗ ਕੀਤੀ ਹੈ ਕਿ ਲਾਂਘਾ ਖੋਲ੍ਹਿਆ ਜਾਵੇ ਤਾਂ ਕਿ ਸੰਗਤ ਗੁਰੂ ਘਰ ਦੇ ਖੁੱਲ੍ਹੇ ਦਰਸ਼ਨ ਦਿਦਾਰੇ ਕਰ ਸਕੇ। ਇਸਦੇ ਨਾਲ ਹੀ ਸਿੱਧੂ ਨੇ ਗੁਰਪੁਰਬ ਮੌਕੇ ਕੇਂਦਰ ਨੂੰ ਤਿੰਨ ਖੇਤੀ ਕਾਨੂੰਨ ਵੀ ਰੱਦ ਕਰਨ ਦੀ ਮੰਗ ਕੀਤੀ ਹੈ।
ਇਸਦੇ ਨਾਲ ਹੀ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਵੱਲੋਂ ਵੀ ਪ੍ਰਧਾਨ ਮੰਤਰੀ ਨਰਿੰਦਰ ਮੋਦੀ (PM Narendra Modi) ਨੂੰ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਤੋਂ ਪਹਿਲਾਂ ਲਾਂਘਾ ਖੋਲ੍ਹਣ ਦੀ ਮੰਗ ਕੀਤੀ ਗਈ ਹੈ। ਇਸ ਤੋਂ ਪਹਿਲਾਂ ਸਾਬਕਾ ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਵੀ ਮੋਦੀ ਸਰਕਾਰ ਨੂੰ ਕਰਤਾਰਪੁਰ ਸਾਹਿਬ ਦਾ ਲਾਂਘਾ ਖੋਲ੍ਹਣ ਦੀ ਮੰਗ ਕਰ ਚੁੱਕੇ ਹਨ।
ਜਿਕਰਯੋਗ ਹੈ ਕਿ ਕੋਰੋਨਾ ਦੇ ਵਧੇ ਪ੍ਰਕੋਪ ਦੇ ਕਾਰਨ ਕਰਤਾਰਪੁਰ ਸਾਹਿਬ ਦਾ ਲਾਂਘਾ ((Kartarpur Corridor) ) ਬੰਦ ਕੀਤਾ ਗਿਆ ਸੀ ਤਾਂ ਕਿ ਕੋਰੋਨਾ ਨੂੰ ਫੈਲਣ ਤੋਂ ਰੋਕਿਆ ਜਾ ਸਕੇ। ਉਸ ਤੋਂ ਬਾਅਦ ਹੁਣ ਕਰਤਾਰਪੁਰ ਸਾਹਿਬ ਦਾ ਲਾਂਘਾ ਮੁੜ ਖੁੱਲ੍ਹਣ ਦੀ ਉਮੀਦ ਸਿੱਖ ਸੰਗਤ ਨੂੰ ਹੋਈ ਹੈ। ਇਸ ਤੋਂ ਪਹਿਲਾਂ ਸਿੱਖ ਸੰਗਤ ਲਗਾਤਾਰ ਕੇਂਦਰ ਸਰਕਾਰ ਤੋਂ ਲਾਂਘਾ ਖੋਲ੍ਹਣ ਦੀ ਮੰਗ ਕਰਦੀ ਆ ਰਹੀ ਸੀ।
ਇਹ ਵੀ ਪੜ੍ਹੋ: ਗੁਰੂ ਨਾਨਕ ਗੁਰਪੁਰਬ 2021: ਗੁਰਦੁਆਰਾ ਸਾਹਿਬ ਗੁਰੂ ਕਾ ਬਾਗ ਜੀ ਦਾ ਇਤਿਹਾਸ