ਨਵੀਂ ਦਿੱਲੀ: ਡੀਜੀਐੱਸਜੀਐਮਸੀ ਦੇ ਪ੍ਰਧਾਨ ਮਨਜਿੰਦਰ ਸਿੰਘ ਸਿਰਸਾ ਨੇ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਕਿਹਾ ਕਿ ਕੰਗਨਾ ਰਣੌਤ ਨੂੰ ਬਹੁਤ ਸਮਝਾਇਆ ਸੀ, ਪਰ ਉਹ ਸਮਝੀ ਨਹੀਂ। ਉਨ੍ਹਾਂ ਕਿਹਾ ਕਿ ਕੰਗਣਾ ਰਣੌਤ ਜੋ ਹੇਟ ਸਪੀਚ ਕਰਦੀ ਪਈ ਸੀ। ਉਨ੍ਹਾਂ ਕਿਹਾ ਕਿ ਉਹ ਕਦੀ ਕਿਸਾਨਾਂ ਨੂੰ ਅੱਤਵਾਦੀ ਕਹਿ ਰਹੀ ਹੈ, ਕਦੀ ਸਾਡੀਆਂ ਬਜ਼ੁਰਗ ਮਾਂਵਾਂ-ਭੈਣਾਂ ਨੂੰ ਵਿਕਾਊ ਕਹਿ ਰਹੀ ਹੈ।
ਉਨ੍ਹਾਂ ਕਿਹਾ ਕਿ ਪੁਲਿਸ ਸਟੇਸ਼ਨ ਵਿੱਚ ਮਾਮਲਾ ਦਰਜ ਕਰਵਾਉਣ ਲਈ ਕਿਹਾ ਸੀ, ਪਰ ਪੁਲਿਸ ਨੇ ਕੋਈ ਕਰਵਾਈ ਨਹੀਂ ਕੀਤੀ ਸੀ। ਉਨ੍ਹਾਂ ਕਿਹਾ ਕਿ ਇਸ ਲਈ ਅਸੀਂ ਕੇਸ ਕੋਰਟ ਵਿੱਚ ਦਾਖਲ ਕਰਵਾਇਆ ਸੀ। ਉਨ੍ਹਾਂ ਕਿਹਾ ਕਿ ਅੱਜ ਸਾਨੂੰ ਬਹੁਤ ਵੱਡੀ ਰਾਹਤ ਮਿਲੀ ਹੈ ਕਿ ਮੈਟਰੋਪੋਲੀਟਨ ਮੈਜਿਸਟਰੇਟ ਕੋਰਟ ਨੇ ਕੰਗਨਾ ਰਣੌਤ ਦੇ ਖਿਲਾਫ਼ ਕੀ ਕਾਰਵਾਈ ਕੀਤੀ ਹੈ, ਉਸ ਦਾ ਜਵਾਬ ਦਿੱਲੀ ਪੁਲਿਸ ਤੋਂ ਮੰਗਿਆ ਹੈ।
ਇਹ ਵੀ ਪੜ੍ਹੋ: ਨਿੱਜੀ ਹਸਪਤਾਲਾਂ ਵੱਲੋਂ ਆਯੁਸ਼ਮਾਨ ਭਾਰਤ ਯੋਜਨਾ ਹੇਠ ਬੀਮਾ ਕਲੇਮ ਲੈਣ ਦਾ ਪਰਦਾਫ਼ਾਸ਼