ETV Bharat / bharat

ਲਾਲ ਕਿਲ੍ਹੇ ਦੀ ਹਿੰਸਕ ਝੜਪ ਨਾਲ ਖ਼ਤਮ ਹੋ ਜਾਵੇਗਾ ਕਿਸਾਨ ਅੰਦੋਲਨ!

author img

By

Published : Jan 27, 2021, 9:58 PM IST

ਨਵੇਂ ਖੇਤੀ ਕਾਨੂੰਨਾਂ ਦੇ ਵਿਰੋਧ ਵਿੱਚ 2 ਮਹੀਨੇ ਤੋਂ ਹੱਡ ਚੀਰਵੀਂ ਠੰਢ ਵਿੱਚ 30 ਕਿਸਾਨ ਸੰਗਠਨ ਦਿੱਲੀ ਦੇ ਸਿੰਘੂ, ਟਿਕਰੀ ਅਤੇ ਗਾਜ਼ੀਪੁਰ ਬਾਰਡਰ ਉੱਤੇ ਸ਼ਾਤਮਈ ਧਰਨਾ ਦੇ ਰਹੇ ਸੀ। ਇਸ ਧਰਨੇ ਦੌਰਾਨ ਉਨ੍ਹਾਂ ਦਾ ਕੇਂਦਰ ਦੀ ਸਰਕਾਰ ਨਾਲ ਗੱਲਬਾਤ ਦਾ ਦੌਰ ਵੀ ਚੱਲ ਰਿਹਾ ਸੀ। ਕਿਸਾਨਾਂ ਨੇ ਕੇਂਦਰ ਸਰਕਾਰ ਦੇ ਰੋਸ ਵਜੋਂ 26 ਜਨਵਰੀ ਮੌਕੇ ਦਿੱਲੀ ਵਿੱਚ ਟਰੈਕਟਰ ਪਰੇਡ ਕੀਤੀ।

ਫ਼ੋਟੋ
ਫ਼ੋਟੋ

ਨਵੀਂ ਦਿੱਲੀ: ਨਵੇਂ ਖੇਤੀ ਕਾਨੂੰਨਾਂ ਵਿਰੁੱਧ ਕਿਸਾਨਾਂ ਨੇ ਕੇਂਦਰ ਸਰਕਾਰ ਦੇ ਰੋਸ ਵਜੋਂ 26 ਜਨਵਰੀ ਮੌਕੇ ਦਿੱਲੀ ਵਿੱਚ ਟਰੈਕਟਰ ਪਰੇਡ ਕੀਤੀ। ਕੱਲ ਸੰਯੁਕਤ ਕਿਸਾਨ ਮੋਰਚੇ ਨੇ ਟਰੈਕਟਰ ਪਰੇਡ ਤੈਅ ਸਮੇਂ ਅਤੇ ਤੈਅ ਰੂਟ ਉੱਤੇ ਕੀਤੀ, ਪਰ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਅੰਮ੍ਰਿਤਸਰ ਸੰਗਠਨ ਦੇ ਆਗੂ ਸਤਨਾਮ ਸਿੰਘ ਪੰਨੂੰ ਦੀ ਅਗਵਾਈ ਵਿੱਚ ਕਿਸਾਨਾਂ ਨੇ ਪੁਲਿਸ ਦੇ ਬੈਰੀਕੇਡ ਤੋੜਦੇ ਹੋਏ ਦਿੱਲੀ ਵੱਲ ਕੂਚ ਕੀਤੀ। ਦਿੱਲੀ ਵੱਲ ਵਧਦੇ ਪ੍ਰਦਰਸ਼ਨਕਾਰੀਆਂ ਦੇ ਕਾਫਲੇ ਨੂੰ ਰੋਕਣ ਲਈ ਪੁਲਿਸ ਨੇ ਦਿੱਲੀ ਵੱਲ ਵਧ ਰਹੇ ਪ੍ਰਦਰਸ਼ਨਕਾਰੀਆਂ ਨੂੰ ਰੋਕਣ ਲਈ ਹੰਝੂ ਗੈੱਸ ਦੇ ਗੋਲੇ ਛੱਡੇ। ਇਸ ਮਗਰੋਂ ਇਹ ਮਾਰਚ ਦੇਖਦੇ ਹੀ ਦੇਖਦੇ ਹਿੰਸਕ ਝੜਪ ਵਿੱਚ ਤਬਦੀਲ ਹੋ ਗਿਆ। ਇਸ ਹਿੰਸਾ ਵਿੱਚ ਪ੍ਰਦਰਸ਼ਨਕਾਰੀਆਂ ਨੇ ਦਿੱਲੀ ਦੇ ਲਾਲ ਕਿਲ੍ਹੇ ਉੱਤੇ ਖਾਲਸਾ ਝੰਡਾ ਅਤੇ ਕਿਸਾਨੀ ਝੰਡਾ ਲਹਿਰਾਇਆ ਜਿਸ ਤੋਂ ਬਾਅਦ ਸਿਆਸਤ ਭਖਣੀ ਸ਼ੁਰੂ ਹੋ ਗਈ।

ਗ੍ਰਹਿ ਮੰਤਰਾਲਾ ਹਿੰਸਕ ਘਟਨਾ ਉੱਤੇ ਸਖ਼ਤ

ਲਾਲ ਕਿਲ੍ਹੇ ਦੀ ਹਿੰਸਕ ਘਟਨਾ ਵਿੱਚ ਕਈ ਪੁਲਿਸ ਮੁਲਾਜ਼ਮ ਜ਼ਖ਼ਮੀ ਹੋ ਗਏ ਤੇ ਕਈਆਂ ਦੀ ਹਾਲਾਤ ਗੰਭੀਰ ਹੋ ਗਈ। ਉੱਥੇ ਹੀ ਗ੍ਰਹਿ ਮੰਤਰਾਲਾ ਨੇ ਪ੍ਰਮੁੱਖ ਸਕੱਤਰ ਦੀ ਅਗਵਾਈ ਵਿੱਚ ਹੋਈ ਉਚ ਪੱਧਰੀ ਬੈਠਕ ਦੇ ਬਾਅਦ ਸੀਸੀਟੀਵੀ ਜ਼ਰੀਏ ਪ੍ਰਦਰਸ਼ਨਕਾਰੀਆਂ ਦੀ ਪਛਾਣ ਕਰਕੇ ਕਾਰਵਾਈ ਕਰਨ ਦੀ ਹਦਾਇਤ ਜਾਰੀ ਕਰ ਦਿੱਤੀ ਹੈ ਅਤੇ ਅਜੇ ਤੱਕ 200 ਤੋਂ ਵੱਧ ਲੋਕਾਂ ਨੂੰ ਹਿਰਾਸਤ ਵਿੱਚ ਲੈ ਕੇ ਪੁੱਛਗਿੱਛ ਕੀਤੀ ਜਾ ਰਹੀ ਹੈ। ਉੱਥੇ ਹੀ ਲੱਖਾ ਸਿਧਾਣਾ ਸਮੇਤ ਕਈ ਲੋਕਾਂ ਉੱਤੇ ਮਾਮਲਾ ਦਰਜ ਹੋ ਚੁੱਕਿਆ ਹੈ।

ਕਿਸਾਨ ਮਜ਼ਦੂਰ ਏਕਤਾ ਸੰਘਰਸ਼ ਕਮੇਟੀ ਅੰਮ੍ਰਿਤਸਰ ਦੇ ਝਾੜਿਆ ਪੱਲਾ

ਕਿਸਾਨ ਮਜ਼ਦੂਰ ਏਕਤਾ ਸੰਘਰਸ਼ ਕਮੇਟੀ ਅੰਮ੍ਰਿਤਸਰ ਦੇ ਆਗੂ ਸਵਰਣ ਸਿੰਘ ਪੰਧੇਰ ਨੇ ਕਿਹਾ ਕਿ ਉਨ੍ਹਾਂ ਦਾ ਸੰਗਠਨ ਦਾ ਲਾਲ ਕਿਲ੍ਹੇ ਦੀ ਹਿੰਸਾ ਨਾਲ ਕੋਈ ਲੈਣਾ ਦੇਣਾ ਨਹੀਂ ਹੈ। ਇਸ ਦੇ ਨਾਲ ਉਨ੍ਹਾਂ ਨੇ ਦਿੱਲੀ ਵਿੱਚ ਹੋਈ ਹਿੰਸਾ ਨਿੰਦਾ ਕੀਤੀ ਤੇ ਦੀਪ ਸਿੱਧੂ ਅਤੇ ਗੈਂਗਸਟਰ ਲੱਖਾ ਸਿਧਾਣਾ ਉੱਤੇ ਨਿਸ਼ਾਨਾ ਸਾਧਿਆ।

ਬੀਕੇਯੂ ਰਾਜੇਵਾਲ ਨੇ ਦਿੱਲੀ ਪੁਲਿਸ, ਭਾਜਪਾ ਆਗੂ 'ਤੇ ਸਾਧਿਆ ਨਿਸ਼ਾਨਾ

ਬੀਕੇਯੂ ਰਾਜੇਵਾਲ ਦੇ ਪ੍ਰਧਾਨ ਬਲਬੀਰ ਸਿੰਘ ਰਾਜੇਵਾਲ ਦੇ ਨਜ਼ਦੀਕੀ ਓਕਾਂਰ ਸਿੰਘ ਨੇ ਕਿਹਾ ਕਿ ਦਿੱਲੀ ਪੁਲਿਸ ਨੇ ਸਾਜ਼ਿਸ਼ ਤਹਿਤ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਅੰਮ੍ਰਿਤਸਰ ਨੂੰ ਦਿੱਲੀ ਵਿੱਚ ਆਉਣ ਦੀ ਇਜਾਜ਼ਤ ਦਿੱਤੀ, ਜਦਕਿ ਦੂਜੇ ਸੰਗਠਨ ਬਾਰਡਰ ਪਾਰ ਬੈਠੇ ਹਨ। ਇਸ ਦੇ ਨਾਲ ਹੀ ਉਨ੍ਹਾਂ ਕਿਹਾ ਕਿ ਉਨ੍ਹਾਂ ਦਾ ਸੰਗਠਨ ਦੀਪ ਸਿੱਧੂ ਅਤੇ ਲੱਖਾ ਸਿਧਾਣਾ ਉੱਤੇ ਪਹਿਲਾਂ ਹੀ ਸਰਕਾਰੀ ਏਜੰਸੀਆਂ ਦੇ ਨਾਲ ਮਿਲ ਕੇ ਕੰਮ ਕਰਨ ਦਾ ਖੁਲਾਸਾ ਕਰ ਚੁੱਕਿਆ ਹੈ। ਦੀਪ ਸਿੱਧੂ ਦੇ ਭਾਜਪਾ ਆਗੂਆਂ ਨਾਲ ਚੰਗੇ ਸਬੰਧ ਹਨ ਤਾਂ ਹੀ ਉੱਥੇ ਕਿਸਾਨ ਟਰੈਕਟਰ ਪਰੇਡ ਦੀ ਇਜ਼ਾਜਤ ਦੇ ਬਾਵਜੂਦ ਦਿੱਲੀ ਪੁਲਿਸ ਵੱਲੋਂ ਕਈ ਥਾਵਾਂ ਉੱਤੇ ਬੈਰੀਕੇਡ ਕਰਕੇ ਕਿਸਾਨਾਂ ਨੂੰ ਗੁੰਮਰਾਹ ਕੀਤਾ ਗਿਆ।

ਦਿੱਲੀ ਹਿੰਸਾ ਤੋਂ ਬਾਅਦ ਦੋ ਜਥੇਬੰਦੀਆਂ ਨੇ ਅੰਦੋਲਨ ਤੋਂ ਕੀਤੀ ਵਾਪਸੀ

ਰਾਸ਼ਟਰੀ ਕਿਸਾਨ ਮਜ਼ਦੂਰ ਸੰਗਠਨ ਦੇ ਆਗੂ ਵੀ.ਐਮ. ਸਿੰਘ ਨੇ ਕਿਹਾ ਕਿ ਮੈਂ ਉਸ ਵਿਅਕਤੀ ਨਾਲ ਵਿਰੋਧ ਪ੍ਰਦਰਸ਼ਨ ਨਹੀਂ ਕਰ ਸਕਦਾ, ਜਿਸ ਦੀ ਦਿਸ਼ਾ ਵੱਖਰੀ ਹੈ। ਮੈਂ ਉਨ੍ਹਾਂ ਨੂੰ ਸ਼ੁੱਭਕਾਮਨਾਵਾਂ ਦਿੰਦਾ ਹਾਂ ਪਰ ਮੈਂ ਅਤੇ ਰਾਸ਼ਟਰੀ ਕਿਸਾਨ ਮਜ਼ਦੂਰ ਸੰਗਠਨ ਵਿਰੋਧ ਪ੍ਰਦਰਸ਼ਨ ਤੋਂ ਪਿੱਛੇ ਹੱਟ ਰਿਹਾ ਹੈ। ਇਸ ਦੇ ਨਾਲ ਬੀਕੇਯੂ ਭਾਨੂੰ ਦੇ ਪ੍ਰਧਾਨ ਭਾਨੂੰ ਪ੍ਰਤਾਪ ਸਿੰਘ ਨੇ ਕਿਹਾ ਕਿ ਕੱਲ੍ਹ ਜੋ ਵੀ ਦਿੱਲੀ ਵਿੱਚ ਵਾਪਰਿਆ ਸੀ ਅਤੇ ਸਾਡੇ 58 ਦਿਨਾਂ ਵਿਰੋਧ ਪ੍ਰਦਰਸ਼ਨ ਨੂੰ ਖ਼ਤਮ ਕਰਦਿਆਂ ਮੈਂ ਬਹੁਤ ਦੁਖੀ ਹਾਂ।

ETV Bharat Logo

Copyright © 2024 Ushodaya Enterprises Pvt. Ltd., All Rights Reserved.