ਨਵੀਂ ਦਿੱਲੀ: ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅਰੁਣਾਚਲ ਪ੍ਰਦੇਸ਼ ਅਤੇ ਮਿਜ਼ੋਰਮ ਦੇ ਲੋਕਾਂ ਨੂੰ ਇਸਦੇ ਸਥਾਪਨਾ ਦਿਵਸ 'ਤੇ ਵਧਾਈ ਦਿੱਤੀ ਅਤੇ ਦੋਵਾਂ ਸੂਬਿਆਂ ਦੇ ਸਭਿੱਆਚਾਰ ਅਤੇ ਪਰੰਪਰਾ ਦੀ ਸ਼ਲਾਘਾ ਕੀਤੀ। ਦੋਵੇਂ ਸੂਬਿਆਂ ਦਾ ਗਠਨ 20 ਫਰਵਰੀ 1987 ਨੂੰ ਹੋਇਆ ਸੀ।
ਪ੍ਰਧਾਨ ਮੰਤਰੀ ਮੋਦੀ ਨੇ ਟਵੀਟ ਕਰਕੇ ਅਰੁਣਾਚਲ ਪ੍ਰਦੇਸ਼ ਦੇ ਲੋਕਾਂ ਨੂੰ ਸੂਬੇ ਦੇ ਸਥਾਪਨਾ ਦਿਵਸ ਮੌਕੇ ਵਧਾਈ ਦਿੱਤੀ। ਉਨ੍ਹਾਂ ਲਿਖਿਆ ਕਿ ਇਸ ਸੂਬੇ ਦੇ ਲੋਕ ਆਪਣੇ ਸਭਿੱਆਚਾਰ, ਹਿੰਮਤ ਅਤੇ ਭਾਰਤ ਦੇ ਵਿਕਾਸ ਪ੍ਰਤੀ ਦ੍ਰਿੜ ਵਚਨਬੱਧਤਾ ਲਈ ਜਾਣੇ ਜਾਂਦੇ ਹਨ। ਅਰੁਣਾਚਲ ਪ੍ਰਦੇਸ਼ ਤਰੱਕੀ ਦੀਆਂ ਨਵੀਆਂ ਉੱਚਾਈਆਂ ਨੂੰ ਪ੍ਰਾਪਤ ਕਰੇ ਉਹ ਇਸ ਦੀ ਕਾਮਨਾ ਕਰਦੇ ਹਨ।
ਇਕ ਹੋਰ ਟਵੀਟ ‘ਚ ਉਨ੍ਹਾਂ ਕਿਹਾ ਕਿ ਮਿਜ਼ੋਰਮ ਦੇ ਸਥਾਪਨਾ ਦਿਵਸ 'ਤੇ ਉੱਥੇ ਰਹਿਣ ਵਾਲੀਆਂ ਭੈਣਾਂ ਅਤੇ ਭਰਾਵਾਂ ਨੂੰ ਮੇਰੀਆਂ ਸ਼ੁੱਭਕਾਮਨਾਵਾਂ। ਸਮੁੱਚੇ ਦੇਸ਼ ਵਾਸੀਆਂ ਨੂੰ ਵਿਲੱਖਣ ਮਿਜ਼ੋ ਸਭਿੱਆਚਾਰ ’ਤੇ ਮਾਣ ਹੈ। ਮਿਜ਼ੋਰਮ ਦੇ ਲੋਕ ਆਪਣੀ ਦਿਆਲਤਾ ਅਤੇ ਨਿਮਰ ਸੁਭਾਅ ਲਈ ਜਾਣੇ ਜਾਂਦੇ ਹਨ। ਮੈਂ ਸੂਬੇ ਦੇ ਨਿਰੰਤਰ ਵਿਕਾਸ ਦੀ ਕਾਮਨਾ ਕਰਦਾ ਹਾਂ।