ਅਰੁਣਾਚਲ ਪ੍ਰਦੇਸ਼: ਦੇਸ਼ ਦੇ ਵੱਖ ਵੱਖ ਹਿੱਸਿਆਂ ਚ ਪਿਛਲੇ ਦਿਨਾਂ ਤੋਂ ਭਾਰੀ ਮੀਂਹ ਪੈਣ ਦੀਆਂ ਖਬਰਾਂ ਸਾਹਮਣੇ ਆ ਰਹੀਆਂ ਹਨ।ਇਸ ਭਾਰੀ ਦੇ ਕਾਰਨ ਹੀ ਕਈ ਥਾਵਾਂ ਤੇ ਜਾਨੀ ਤੇ ਮਾਲੀ ਨੁਕਸਾਨ ਦੀਆਂ ਖਬਰਾਂ ਵੀ ਮੀਡੀਆਂ ਦੀਆਂ ਸੁਰਖੀਆਂ ਬਣ ਰਹੀਆਂ ਹਨ।ਇਸੇ ਤਰ੍ਹਾਂ ਦੀ ਖ਼ਬਰ ਅਰੁਣਾਚਲ ਪ੍ਰਦੇਸ਼ ਤੋਂ ਸਾਹਮਣੇ ਆਈ ਹੈ ਜਿੱਥੇ ਪੈ ਰਹੇ ਭਾਰੀ ਮੀਂਹ ਦੇ ਕਾਰਨ ਸੜਕ ਖਿਸਕ ਗਈ।ਇਹ ਖੌਫਨਾਕ ਤਸਵੀਰਾਂ ਮੋਬਾਇਲ ਦੇ ਕੈਮਰਿਆਂ ਦੇ ਵਿੱਚ ਵੀ ਕੈਦ ਹੋ ਗਈਆਂ ਹਨ ਹਾਲਾਂਕਿ ਇਸ ਘਟਨਾ ਦੇ ਵਿੱਚ ਵੀ ਕੋਈ ਵੀ ਜਾਨੀ ਨੁਕਸਾਨ ਨਹੀਂ ਹੋਇਆ ਪਰ ਇਹ ਤਸਵੀਰਾਂ ਹਰ ਇੱਕ ਨੂੰ ਹੈਰਾਨ ਕਰ ਦੇਣ ਵਾਲੀਆਂ ਹਨ।ਸਥਾਨਕ ਲੋਕਾਂ ਨੇ ਦੱਸਿਆ ਕਿ ਇਹ ਘਟਨਾ ਰਾਜ ਦੀ ਰਾਜਧਾਨੀ ਈਟਾਨਗਰ ਨੇੜੇ ਪਾਪੁਨਾਲਾਹ ਵਿਖੇ ਵਾਪਰੀ ਹੈ।
ਇਸ ਹਾਦਸੇ ਦੌਰਾਨ ਉਸੇ ਸੜਕ ਤੇ ਆਵਾਜਾਈ ਵੀ ਚੱਲਦੀ ਦਿਖਾਈ ਦੇ ਰਹੀ ਸੀ ਵੱਡੀ ਗਿਣਤੀ ਦੇ ਵਿੱਚ ਗੱਡੀਆਂ ਸੜਕ ਤੇ ਚੱਲਦੀਆਂ ਦਿਖਾਈ ਦੇ ਰਹੀਆਂ ਸਨ ਜਦੋਂ ਕਾਫੀ ਉਚਾਈ ਵਾਲੀ ਥਾਂ ਤੋਂ ਸੜਕ ਥੱਲੇ ਨੂੰ ਧਸ ਗਈ।ਸੋਸ਼ਲ ਮੀਡੀਆ ਤੇ ਵੀ ਇਹ ਵੀ ਕਾਫੀ ਵਾਇਰਲ ਹੋ ਰਹੀ ਹੈ ਤੇ ਹਰ ਇੱਕ ਨੂੰ ਹੈਰਾਨ ਕਰ ਰਹੀ ਹੈ।
ਜਿਕਰਯੋਗ ਹੈ ਕਿ ਪਿਛਲੇ ਕਈ ਦਿਨਾਂ ਤੋਂ ਮੀਂਹ ਪੈ ਰਿਹਾ ਹੈ ਜਿਸ ਕਾਰਨ ਦੇਸ਼ ਦੇ ਕਈ ਹਿੱਸਿਆਂ ਦੇ ਵਿੱਚ ਕਾਫੀ ਨੁਕਸਾਨ ਹੋ ਰਿਹਾ ਹੈ।ਪੰਜਾਬ ਚ ਵੀ ਪਿਛਲੇ ਦਿਨਾਂ ਤੋਂ ਮੌਸਮ ਦੇ ਵਿੱਚ ਲਗਾਤਾਰ ਤਬਦੀਲੀ ਆਉਂਦੀ ਦਿਖਾਈ ਦੇ ਰਹੀ ਹੈ ਜਿੱਥੇ ਕਈ ਜ਼ਿਲ੍ਹਿਆਂ ਦੇ ਵਿੱਚ ਮੀਂਹ ਪੈ ਰਿਹਾ ਹੈ ਉੱਥੇ ਹੀ ਕਈ ਹਿੱਸਿਆਂ ਦੇ ਵਿੱਚ ਤੇਜ਼ ਝੱਖੜ ਦੀਆਂ ਤਸਵੀਰਾਂ ਵੀ ਸਾਹਮਣੇ ਆਈਆਂ ਹਨ ਜਿਸ ਕਾਰਨ ਲੋਕਾਂ ਦਾ ਭਾਰੀ ਨੁਕਸਾਨ ਹੋਇਆ ਇਸਦੇ ਨਾਲ ਵੱਡੀ ਗਿਣਤੀ ਦੇ ਵਿੱਚ ਦਰੱਖਤਾਂ ਦੇ ਟੁੱਟਣ ਦੀਆਂ ਖਬਰਾਂ ਵੀ ਸਾਹਮਣੇ ਆਈਆਂ ਜਿਸ ਕਾਰਨ ਆਵਾਜਾਈ ਤੇ ਕਾਫੀ ਪ੍ਰਭਾਅ ਪਿਆ।ਅਜੇ ਵੀ ਪੰਜਾਬ, ਚੰਡੀਗੜ੍ਹ ਸਮੇਤ ਹੋਰ ਹਿੱਸਿਆਂ ਦੇ ਵਿੱਚ ਮੌਸਮ ਚ ਵਿਗਾੜ ਆਉਂਦਾ ਦਿਖਾਈ ਦੇ ਰਿਹਾ ਹੈ।
ਇਹ ਵੀ ਪੜੋ:KISSAN PROEST:ਕਿਸਾਨਾਂ ਨੇ ਭੰਨੀ ਜੇਜੇਪੀ ਵਿਧਾਇਕ ਦੀ ਗੱਡੀ