ETV Bharat / bharat

ਜੰਮੂ-ਕਸ਼ਮੀਰ ਦੇ ਕੁਲਗਾਮ 'ਚ ਫੌਜ ਦੇ ਤਿੰਨ ਜਵਾਨ ਸ਼ਹੀਦ, ਮੁਕਾਬਲਾ ਜਾਰੀ - Army and Kulgam Police

ਜੰਮੂ-ਕਸ਼ਮੀਰ ਦੇ ਕੁਲਗਾਮ ਜ਼ਿਲ੍ਹੇ 'ਚ ਸ਼ੁੱਕਰਵਾਰ ਨੂੰ ਅੱਤਵਾਦੀਆਂ ਨਾਲ ਮੁਕਾਬਲੇ ਦੌਰਾਨ ਫੌਜ ਦੇ ਤਿੰਨ ਜਵਾਨ ਸ਼ਹੀਦ ਹੋ ਗਏ। ਇਲਾਕੇ ਵਿੱਚ ਵਾਧੂ ਫੋਰਸ ਭੇਜੀ ਗਈ ਹੈ, ਫਿਲਹਾਲ ਫੌਜ ਅਤੇ ਅੱਤਵਾਦੀਆਂ ਵਿਚਾਲੇ ਮੁਕਾਬਲਾ ਚੱਲ ਰਿਹਾ ਹੈ। ਇਸ ਦੇ ਨਾਲ ਹੀ ਪੁਲਿਸ ਦੀ ਇੱਕ ਹੋਰ ਟੀਮ ਵੀ ਇਲਾਕੇ ਵਿੱਚ ਤਲਾਸ਼ੀ ਮੁਹਿੰਮ ਚਲਾ ਰਹੀ ਹੈ।

THREE ARMY PERSONNEL KILLED IN ENCOUNTER IN J KS KULGAM
ਜੰਮੂ-ਕਸ਼ਮੀਰ ਦੇ ਕੁਲਗਾਮ 'ਚ ਫੌਜ ਦੇ ਤਿੰਨ ਜਵਾਨ ਸ਼ਹੀਦ, ਮੁਕਾਬਲਾ ਜਾਰੀ
author img

By

Published : Aug 5, 2023, 8:06 AM IST

ਸ਼੍ਰੀਨਗਰ: ਜੰਮੂ-ਕਸ਼ਮੀਰ ਦੇ ਕੁਲਗਾਮ ਜ਼ਿਲ੍ਹੇ ਵਿੱਚ ਅੱਤਵਾਦੀਆਂ ਨਾਲ ਮੁਕਾਬਲੇ 'ਚ ਫੌਜ ਦੇ ਤਿੰਨ ਜਵਾਨ ਸ਼ਹੀਦ ਹੋ ਗਏ। ਅਧਿਕਾਰੀਆਂ ਨੇ ਇਹ ਜਾਣਕਾਰੀ ਦਿੱਤੀ। ਇਕ ਪੁਲਿਸ ਅਧਿਕਾਰੀ ਨੇ ਦੱਸਿਆ ਕਿ ਸੁਰੱਖਿਆ ਬਲਾਂ ਨੇ ਅੱਤਵਾਦੀਆਂ ਦੀ ਮੌਜੂਦਗੀ ਦੀ ਸੂਚਨਾ ਮਿਲਣ ਤੋਂ ਬਾਅਦ ਦੱਖਣੀ ਕਸ਼ਮੀਰ ਦੇ ਕੁਲਗਾਮ ਜ਼ਿਲ੍ਹੇ ਦੇ ਹਲਾਨ ਜੰਗਲੀ ਖੇਤਰ ਦੇ ਉੱਚੇ ਇਲਾਕਿਆਂ 'ਚ ਘੇਰਾਬੰਦੀ ਕਰਕੇ ਤਲਾਸ਼ੀ ਮੁਹਿੰਮ ਸ਼ੁਰੂ ਕੀਤੀ ਸੀ।

ਤਲਾਸ਼ੀ ਮੁਹਿੰਮ ਮੁਕਾਬਲੇ 'ਚ ਬਦਲ ਗਈ: ਉਨ੍ਹਾਂ ਕਿਹਾ ਕਿ ਅੱਤਵਾਦੀਆਂ ਵੱਲੋਂ ਸੁਰੱਖਿਆ ਬਲਾਂ ਉੱਤੇ ਫਾਇਰਿੰਗ ਕੀਤੀ ਗਈ ਜਿਸ ਕਾਰਣ ਤਲਾਸ਼ੀ ਮੁਹਿੰਮ ਮੁਕਾਬਲੇ 'ਚ ਬਦਲ ਗਈ। ਜਵਾਨਾਂ 'ਤੇ ਫਾਇਰਿੰਦ ਦਾ ਮੋੜਵਾਂ ਜਵਾਬ ਫੌਜ ਵੱਲੋਂ ਵੀ ਜਵਾਬ ਦਿੱਤਾ ਗਿਆ। ਅਧਿਕਾਰੀ ਨੇ ਦੱਸਿਆ ਕਿ ਗੋਲੀਬਾਰੀ 'ਚ ਸੁਰੱਖਿਆ ਬਲਾਂ ਦੇ ਤਿੰਨ ਜਵਾਨ ਜ਼ਖਮੀ ਹੋ ਗਏ ਅਤੇ ਇਲਾਜ ਦੌਰਾਨ ਉਨ੍ਹਾਂ ਦੀ ਮੌਤ ਹੋ ਗਈ। ਫੌਜ ਵੱਲੋਂ ਦਿੱਤੀ ਗਈ ਜਾਣਕਾਰੀ ਮੁਤਾਬਿਕ ਫਿਲਹਾਲ ਕੁਲਗਾਮ ਦੀ ਹਲਾਨ ਘਾਟੀ 'ਚ ਆਪਰੇਸ਼ਨ ਹਾਲਨ ਚੱਲ ਰਿਹਾ ਹੈ।

ਇਲਾਕੇ 'ਚ ਵਾਧੂ ਫੋਰਸ ਭੇਜ ਦਿੱਤੀ: ਸ਼੍ਰੀਨਗਰ ਸਥਿਤ ਫੌਜ ਦੀ ਚਿਨਾਰ ਕੋਰ ਨੇ ਇੱਕ ਟਵੀਟ ਵਿੱਚ ਕਿਹਾ, ਆਪਰੇਸ਼ਨ ਹਾਲਨ, ਕੁਲਗਾਮ। 4 ਅਗਸਤ, 2023 ਨੂੰ, ਸੁਰੱਖਿਆ ਬਲਾਂ ਦੁਆਰਾ ਕੁਲਗਾਮ ਵਿੱਚ ਹਾਲਾਨ ਦੀਆਂ ਉੱਚੀਆਂ ਚੋਟੀਆਂ 'ਤੇ ਅੱਤਵਾਦੀਆਂ ਦੀ ਮੌਜੂਦਗੀ ਬਾਰੇ ਖਾਸ ਸੂਚਨਾ 'ਤੇ ਮੁਹਿੰਮ ਚਲਾਈ ਗਈ ਸੀ। ਅੱਤਵਾਦੀਆਂ ਨਾਲ ਗੋਲੀਬਾਰੀ 'ਚ ਤਿੰਨ ਜਵਾਨ ਜ਼ਖਮੀ ਹੋ ਗਏ ਅਤੇ ਬਾਅਦ 'ਚ ਸ਼ਹੀਦ ਹੋ ਗਏ। ਤਲਾਸ਼ੀ ਮੁਹਿੰਮ ਜਾਰੀ ਹੈ। ਅਧਿਕਾਰੀ ਨੇ ਦੱਸਿਆ ਕਿ ਇਲਾਕੇ 'ਚ ਵਾਧੂ ਫੋਰਸ ਭੇਜ ਦਿੱਤੀ ਗਈ ਹੈ ਅਤੇ ਤਲਾਸ਼ੀ ਮੁਹਿੰਮ ਤੇਜ਼ ਕਰ ਦਿੱਤੀ ਗਈ ਹੈ।

  • Operation Halan #Kulgam

    On specific inputs regarding presence of terrorists on higher reaches of Halan in Kulgam, operations launched by Security Forces on 04 Aug 23. In exchange of firing with terrorists, three personnel sustained injuries and later succumbed.
    Search operations… pic.twitter.com/NJ3DZa2OpK

    — Chinar Corps🍁 - Indian Army (@ChinarcorpsIA) August 4, 2023 " class="align-text-top noRightClick twitterSection" data=" ">

ਦੱਸ ਦਈਏ ਕਿ ਹਾਲ ਹੀ ਦੇ ਦਿਨਾਂ 'ਚ ਜੰਮੂ-ਕਸ਼ਮੀਰ ਪੁਲਿਸ ਅਤੇ ਫੌਜ ਨੇ ਅੱਤਵਾਦੀ ਸੰਗਠਨਾਂ ਦੇ ਓਵਰ ਗਰਾਊਂਡ ਵਰਕਰਾਂ ਅਤੇ ਅੱਤਵਾਦੀਆਂ ਖਿਲਾਫ ਸਾਂਝੀ ਮੁਹਿੰਮ ਚਲਾਈ ਹੈ। ਜਿਸ ਕਾਰਨ ਘਾਟੀ 'ਚ ਸਰਗਰਮ ਅੱਤਵਾਦੀ ਸੰਗਠਨਾਂ ਦੀ ਕਮਰ ਟੁੱਟ ਗਈ ਹੈ। ਹਾਲਾਂਕਿ ਅਜੇ ਵੀ ਘਾਟੀ ਪੂਰੀ ਤਰ੍ਹਾਂ ਅੱਤਵਾਦ ਮੁਕਤ ਨਹੀਂ ਹੋਈ ਹੈ।

ETV Bharat Logo

Copyright © 2025 Ushodaya Enterprises Pvt. Ltd., All Rights Reserved.