ਮਥੁਰਾ/ਉੱਤਰ ਪ੍ਰਦੇਸ਼ : ਮਥੁਰਾ ਜ਼ਿਲ੍ਹੇ ਦੇ ਸੁਰੀਰ ਥਾਣਾ ਖੇਤਰ ਦੇ ਅਧੀਨ ਯਮੁਨਾ ਐਕਸਪ੍ਰੈਸ ਵੇਅ 'ਤੇ ਐਤਵਾਰ ਦੇਰ ਰਾਤ ਉਸ ਸਮੇਂ ਹਫੜਾ-ਦਫੜੀ ਮਚ ਗਈ, ਜਦੋਂ ਦਿੱਲੀ ਤੋਂ ਬਿਹਾਰ ਜਾ ਰਹੀ ਇਕ ਤੇਜ਼ ਰਫ਼ਤਾਰ ਬੱਸ ਪਲਟ ਗਈ। ਬੱਸ ਪਲਟਣ ਨਾਲ 3 ਲੋਕਾਂ ਦੀ ਮੌਤ ਹੋ ਗਈ, ਜਦਕਿ ਬੱਸ 'ਚ ਸਵਾਰ 22 ਲੋਕ ਗੰਭੀਰ ਜ਼ਖਮੀ ਹੋ ਗਏ। ਘਟਨਾ ਦੀ ਸੂਚਨਾ ਮਿਲਦੇ ਹੀ, ਇਲਾਕਾ ਪੁਲਿਸ ਅਤੇ ਯਮੁਨਾ ਐਕਸਪ੍ਰੈਸ ਵੇਅ ਦੇ ਸੁਰੱਖਿਆ ਕਰਮਚਾਰੀ ਮੌਕੇ 'ਤੇ ਪਹੁੰਚ ਗਏ ਅਤੇ ਜ਼ਖਮੀਆਂ ਨੂੰ ਐਂਬੂਲੈਂਸ ਰਾਹੀਂ ਇਲਾਜ ਲਈ ਜ਼ਿਲ੍ਹਾਂ ਹਸਪਤਾਲ 'ਚ ਦਾਖਲ ਕਰਵਾਇਆ। ਉਥੇ ਹੀ, ਪੁਲਿਸ ਨੇ ਮ੍ਰਿਤਕਾਂ ਦੀਆਂ ਲਾਸ਼ਾਂ ਨੂੰ ਕਬਜ਼ੇ 'ਚ ਲੈ ਕੇ ਪੋਸਟਮਾਰਟਮ ਕਰਵਾਇਆ ਜਾ ਰਿਹਾ ਹੈ।
ਗੰਭੀਰ ਜਖ਼ਮੀਆਂ ਨੂੰ ਆਗਰਾ ਰੈਫਰ ਕੀਤਾ : ਮਥੁਰਾ ਦੇ ਜ਼ਿਲ੍ਹਾ ਮੈਜਿਸਟਰੇਟ ਪੁਲਕਿਤ ਖਰੇ ਨੇ ਦੱਸਿਆ ਕਿ ਮ੍ਰਿਤਕਾਂ ਦੀ ਅਜੇ ਤੱਕ ਪਛਾਣ ਨਹੀਂ ਹੋ ਸਕੀ ਹੈ। ਗੰਭੀਰ ਰੂਪ ਨਾਲ ਜ਼ਖਮੀ ਯਾਤਰੀਆਂ ਨੂੰ ਆਗਰਾ ਐੱਸਐੱਨ ਮੈਡੀਕਲ ਕਾਲਜ ਰੈਫਰ ਕਰ ਦਿੱਤਾ ਗਿਆ ਹੈ। ਗੰਭੀਰ ਰੂਪ ਨਾਲ ਜ਼ਖਮੀ ਦੱਸ ਸਾਲਾ ਅਰੁਣ, 25 ਸਾਲਾ ਸ਼ਿਵਾਜੀਰਾਓ, 21 ਸਾਲਾ ਵਰਿੰਦਰ ਰਾਮ, 55 ਸਾਲਾ ਲੀਲਾਵਤੀ, ਰਾਮ ਚੰਦਰ, ਆਦਿਤਿਆ ਕੁਮਾਰ (6 ਸਾਲ) ਨੂੰ ਆਗਰਾ ਰੈਫਰ ਕਰ ਦਿੱਤਾ ਗਿਆ।
ਬਿਹਾਰ ਦੀ ਪ੍ਰਾਈਵੇਟ ਦੱਸੀ ਜਾ ਰਹੀ ਬੱਸ : ਮਥੁਰਾ ਵਿੱਚ ਵਾਪਰੇ ਸੜਕ ਹਾਦਸੇ ਸਬੰਧੀ ਦੱਸਿਆ ਜਾ ਰਿਹਾ ਹੈ ਕਿ ਬੱਸ ਡਰਾਈਵਰ ਸ਼ਰਾਬ ਦੇ ਨਸ਼ੇ 'ਚ ਸੀ, ਜਿਸ ਕਾਰਨ ਉਹ ਬੱਸ 'ਤੇ ਅਪਣਾ ਸੰਤੁਲਨ ਗੁਆ ਬੈਠਾ ਅਤੇ ਤੇਜ਼ ਰਫਤਾਰ ਨਾਲ ਬੇਕਾਬੂ ਹੋ ਕੇ ਯਮੁਨਾ ਐਕਸਪ੍ਰੈੱਸ ਵੇਅ 'ਤੇ ਬੱਸ ਪਲਟ ਗਈ। ਜ਼ਖਮੀਆਂ ਦੀ ਹਾਲਤ ਨੂੰ ਦੇਖਦੇ ਹੋਏ ਸਿਹਤ ਵਿਭਾਗ ਨੇ ਮ੍ਰਿਤਕਾਂ ਦੀ ਗਿਣਤੀ ਵੱਧਣ ਦਾ ਖਦਸ਼ਾ ਪ੍ਰਗਟਾਇਆ ਹੈ। ਸੀਐਮਓ ਦਫ਼ਤਰ ਦੇ ਡਾਕਟਰ ਭੂਦੇਵ ਸਿੰਘ ਨੇ ਦੱਸਿਆ ਕਿ ਇੱਕ ਬੱਸ ਯਮੁਨਾ ਐਕਸਪ੍ਰੈਸ ਵੇਅ ਤੋਂ ਲੰਘ ਰਹੀ ਸੀ।
ਸ਼ਰਾਬ ਦੇ ਨਸ਼ੇ 'ਚ ਸੀ ਡਰਾਈਵਰ: ਮਥੁਰਾ 'ਚ ਯਮੁਨਾ ਐਕਸਪ੍ਰੈਸ ਵੇਅ 'ਤੇ ਵਾਪਰੇ ਸੜਕ ਹਾਦਸੇ ਬਾਰੇ ਯਾਤਰੀਆਂ ਨੇ ਦੱਸਿਆ ਕਿ ਡਰਾਈਵਰ ਨੇ ਸ਼ਰਾਬ ਪੀਤੀ ਹੋਈ ਸੀ ਅਤੇ ਉਹ ਬੱਸ ਨੂੰ ਬਹੁਤ ਤੇਜ਼ ਚਲਾ ਰਿਹਾ ਸੀ ਜਿਸ ਕਾਰਨ ਬੱਸ ਪਲਟ ਗਈ। ਇਸ ਹਾਦਸੇ 'ਚ 2 ਤੋਂ 3 ਲੋਕਾਂ ਦੀ ਮੌਤ ਹੋ ਗਈ। ਜ਼ਖਮੀਆਂ ਨੂੰ ਜ਼ਿਲ੍ਹਾਂ ਹਸਪਤਾਲ 'ਚ ਭਰਤੀ ਕਰਵਾਇਆ ਗਿਆ ਹੈ, ਜਿਨ੍ਹਾਂ ਦੀ ਗਿਣਤੀ 20 ਤੋਂ 22 ਹੈ। ਸਾਰਿਆਂ ਦੀ ਹਾਲਤ ਗੰਭੀਰ ਹੈ। ਕੁਝ ਲੋਕਾਂ ਨੂੰ ਆਗਰਾ ਰੈਫਰ ਕੀਤਾ ਜਾ ਰਿਹਾ ਹੈ। ਇਸ ਗੱਲ ਦਾ ਪਤਾ ਲਗਾਇਆ ਜਾ ਰਿਹਾ ਹੈ ਕਿ ਬੱਸ ਕਿਸੇ ਵਾਹਨ ਨਾਲ ਟਕਰਾ ਗਈ ਹੈ ਜਾਂ ਨਹੀਂ, ਪਰ ਹਾਦਸੇ 'ਚ ਜ਼ਖਮੀਆਂ ਦੀ ਹਾਲਤ ਕਾਫੀ ਗੰਭੀਰ ਬਣੀ ਹੋਈ ਹੈ। ਜ਼ਖਮੀਆਂ ਨੂੰ ਆਗਰਾ ਦੇ ਐੱਸਐੱਨ ਮੈਡੀਕਲ ਕਾਲਜ 'ਚ ਵੀ ਰੈਫਰ ਕੀਤਾ ਜਾ ਰਿਹਾ ਹੈ। ਬਾਕੀ ਅਜੇ ਜਾਂਚ ਚੱਲ ਰਹੀ ਹੈ।
ਇਹ ਵੀ ਪੜ੍ਹੋ : Manish Sisodia Arrest: ਗ੍ਰਿਫਤਾਰੀ ਦੇ ਵਿਰੋਧ 'ਚ 'ਆਪ' ਦਾ ਭਾਜਪਾ ਹੈੱਡਕੁਆਰਟਰ ਦੇ ਬਾਹਰ ਪ੍ਰਦਰਸ਼ਨ