ETV Bharat / bharat

Hit and run: ਤੇਜ਼ ਰਫਤਾਰ ਕਾਰ ਨੇ ਚਾਰ ਨੂੰ ਦਰੜਿਆ, ਤਿੰਨ ਹਲਾਕ - ਦੇਹਰਾਦੂਨ

ਸਹਿਸਪੁਰ ਥਾਣਾ ਖੇਤਰ ਵਿੱਚ ਹਿੱਟ ਐਂਡ ਰਨ ਦਾ ਮਾਮਲਾ ਸਾਹਮਣੇ ਆਇਆ ਹੈ। ਤੇਜ਼ ਰਫ਼ਤਾਰ ਬੇਕਾਬੂ ਕਾਰ ਨੇ ਦੋ ਮਹਿਲਾਵਾਂ ਅਤੇ ਦੋ ਨੌਜਵਾਨਾਂ ਨੂੰ ਕੁਚਲ ਦਿੱਤਾ। ਇਸ ਹਾਦਸੇ ਵਿੱਚ ਤਿੰਨ ਲੋਕਾਂ ਦੀ ਮੌਤ ਹੋ ਗਈ ਹੈ।

Hit and run: ਵਿਕਾਸਨਗਰ ’ਚ ਤੇਜ਼ ਰਫਤਾਰ ਕਾਰ ਨੇ ਚਾਰ ਨੂੰ ਦਰੜਿਆ, ਤਿੰਨ ਹਲਾਕ

author img

By

Published : Aug 5, 2021, 12:12 PM IST

ਵਿਕਾਸਨਗਰ: ਦੇਹਰਾਦੂਨ ਜ਼ਿਲ੍ਹੇ ਦੇ ਸਹਿਸਪੁਰ ਥਾਣਾ ਖੇਤਰ ਵਿੱਚ ਇੱਕ ਤੇਜ਼ ਰਫ਼ਤਾਰ ਬੇਕਾਬੂ ਕਾਰ ਨੇ ਦੋ ਮਹਿਲਾਵਾਂ ਅਤੇ ਦੋ ਨੌਜਵਾਨਾਂ ਨੂੰ ਕੁਚਲ ਦਿੱਤਾ। ਇਸ ਹਾਦਸੇ 'ਚ 4 ਲੋਕ ਗੰਭੀਰ ਰੂਪ ਨਾਲ ਜ਼ਖਮੀ ਹੋ ਗਏ। ਸਥਾਨਕ ਲੋਕਾਂ ਦੀ ਮਦਦ ਨਾਲ ਜ਼ਖਮੀਆਂ ਨੂੰ ਹਸਪਤਾਲ ਪਹੁੰਚਾਇਆ ਗਿਆ। ਡਾਕਟਰਾਂ ਨੇ ਢਾਕੀ ਪਿੰਡ ਦੀਆਂ ਦੋ ਮਹਿਲਾਵਾਂ ਸਣੇ ਤਿੰਨ ਲੋਕਾਂ ਨੂੰ ਮ੍ਰਿਤਕ ਐਲਾਨ ਦਿੱਤਾ ਹੈ। ਇੱਕ ਜ਼ਖਮੀ ਨੂੰ ਦੇਹਰਾਦੂਨ ਰੈਫਰ ਕੀਤਾ ਗਿਆ ਹੈ।

ਸੂਚਨਾ ਮਿਲਣ 'ਤੇ ਪਰਿਵਾਰਿਕ ਮੈਂਬਰ ਹਸਪਤਾਲ ਪਹੁੰਚੇ ਅਤੇ ਪੁਲਿਸ ਤੋਂ ਘਟਨਾ ਬਾਰੇ ਪੁੱਛਗਿੱਛ ਕੀਤੀ। ਲੋਕਾਂ ਨੇ ਦੋਸ਼ੀ ਕਾਰ ਚਾਲਕ ਖਿਲਾਫ ਸਖਤ ਕਾਰਵਾਈ ਦੀ ਮੰਗ ਕੀਤੀ ਹੈ। ਮ੍ਰਿਤਕ ਵਰੀਸ਼ਾ ਆਪਣੇ ਪਿੱਛੇ ਦੋ ਪੁੱਤਰਾਂ ਛੱਡ ਗਈ ਹੈ। ਜਦਕਿ ਖੁਸ਼ਬੂ ਪਿੰਡ ਵਿੱਚ ਕਿਰਾਏ ਦੇ ਮਕਾਨ ਚ ਰਹਿ ਰਹੀ ਸੀ। ਉਸ ਦਾ ਪਤੀ ਦੀਪਕ ਮਜ਼ਦੂਰੀ ਦਾ ਕੰਮ ਕਰਦਾ ਹੈ। ਤੀਜੇ ਮ੍ਰਿਤਕ ਦਾ ਨਾਂ ਇਸਰਾਈਲ ਹੈ, ਜੋ ਤਿੰਨ ਭਰਾਵਾਂ ਵਿੱਚੋਂ ਸਭ ਤੋਂ ਛੋਟਾ ਸੀ।

ਇਹ ਹਾਦਸਾ ਹਰਬਰਟਪੁਰ ਦੇਹਰਾਦੂਨ ਹਾਈਵੇਅ 'ਤੇ ਢਾਕੀ ਪੈਟਰੋਲ ਪੰਪ ਨੇੜੇ ਵਾਪਰਿਆ। ਸਹਿਸਪੁਰ ਥਾਣੇ ਦੇ ਪ੍ਰਧਾਨ ਨਰਿੰਦਰ ਸਿੰਘ ਗਹਿਲਾਵਤ ਨੇ ਦੱਸਿਆ ਕਿ ਕਾਰ ਨੂੰ ਕਬਜ਼ੇ ਵਿੱਚ ਲੈ ਲਿਆ ਗਿਆ ਹੈ। ਦੋਸ਼ੀ ਦੇ ਖਿਲਾਫ ਮਾਮਲਾ ਦਰਜ ਕਰ ਲਿਆ ਗਿਆ ਹੈ। ਫਰਾਰ ਚਾਲਕ ਦੀ ਭਾਲ ਜਾਰੀ ਹੈ।

ਇਹ ਵੀ ਪੜੋ: ਮਹਿਲਾ ਪੁਲਿਸ ਮੁਲਾਜ਼ਮ ਨਾਲ ਬਲਾਤਕਾਰ ਦੀ ਕੋਸ਼ਿਸ਼,ਐਸ.ਆਈ ਗ੍ਰਿਫ਼ਤਾਰ

ETV Bharat Logo

Copyright © 2025 Ushodaya Enterprises Pvt. Ltd., All Rights Reserved.