ਨਵੀਂ ਦਿੱਲੀ: ਖੇਤੀ ਕਾਨੂੰਨਾਂ ਵਿਰੁੱਧ ਕਿਸਾਨ ਨੇ ਦਿੱਲੀ ਚਲੋ ਅੰਦੋਲਨ ਤਹਿਤ ਕਿਸਾਨਾਂ ਨੇ ਦਿੱਲੀ ਵੱਲ ਕੂਚ ਕਰ ਦਿੱਤੀ ਹੈ। ਹਰਿਆਣਾ ਸਰਕਾਰ ਨੇ ਇਨ੍ਹਾਂ ਕਿਸਾਨਾਂ ਨੂੰ ਬਾਰਡਰ 'ਤੇ ਹੀ ਰੋਕ ਲਿਆ ਹੈ। ਸ਼ੰਭੂ ਬਾਰਡਰ 'ਤੇ ਕਿਸਾਨਾਂ ਅਤੇ ਪੁਲਿਸ ਵਿਚਕਾਰ ਤਣਾਅ ਬਣਿਆ ਹੋਇਆ ਹੈ। ਉੱਥੇ ਹੀ ਪੰਜਾਬ ਦੇ ਚਾਰ ਵਿਧਾਇਕ ਨੂੰ ਦਿੱਲੀ ਦੇ ਜੰਤਰ-ਮੰਤਰ ਤੱਕ ਪ੍ਰਦਰਸ਼ਨ ਕਰਦੇ ਹੋਏ ਦਿੱਲੀ ਪੁਲਿਸ ਨੇ ਗ੍ਰਿਫ਼ਤਾਰ ਕਰ ਲਿਆ ਹੈ।
ਪੰਜਾਬ ਦੇ ਵਿਧਾਇਕਾਂ ਵਿੱਚ ਸੁਖਪਾਲ ਸਿੰਘ ਖਹਿਰਾ ਅਤੇ ਪਰਮਿੰਦਰ ਸਿੰਘ ਢੀਂਡਸਾ, ਪਿਰਮਲ ਸਿੰਘ ਖਾਲਸਾ ਅਤੇ ਜਗਦੇਵ ਸਿੰਘ ਕਮਾਲੂ ਸ਼ਾਮਲ ਹਨ। ਇਹ ਚਾਰੇ ਵਿਧਾਇਕ ਕਿਸਾਨਾਂ ਨੂੰ ਦਿੱਲੀ ਵੱਲ ਆਉਣ ਤੋਂ ਰੋਕਣ ਦੇ ਹਰਿਆਣਾ ਸਰਕਾਰ ਦੇ ਰਵਈਏ ਦਾ ਵਿਰੋਧ ਕਰ ਰਹੇ ਹਨ।
ਪ੍ਰਦਰਸ਼ਨ ਦੌਰਾਨ ਉਨ੍ਹਾਂ ਕਿਹਾ ਕਿ ਕਿਸਾਨਾਂ ਦਾ ਵਿਰੋਧ ਖੇਤੀਬਾੜੀ ਕਾਨੂੰਨਾਂ ਦੇ ਵਿਰੁੱਧ ਹੈ ਅਤੇ ਜਦੋਂ ਤੱਕ ਕੇਂਦਰ ਸਰਕਾਰ ਇਸ ਕਾਲੇ ਕਾਨੂੰਨ ਨੂੰ ਵਾਪਸ ਨਹੀਂ ਲੈਂਦੀ, ਉਦੋਂ ਤੱਕ ਕਿਸਾਨਾਂ ਦਾ ਪ੍ਰਦਰਸ਼ਨ ਜਾਰੀ ਰਹੇਗਾ।