ਚੰਡੀਗੜ੍ਹ: ਐਤਵਾਰ ਸ਼ਾਮ ਨੂੰ ਹਰਿਆਣਾ ਦੇ ਗੁਰੂਗ੍ਰਾਮ ਵਿੱਚ ਇੱਕ ਤਿੰਨ ਮੰਜ਼ਿਲਾ ਇਮਾਰਤ ਡਿੱਗ ਗਈ। ਇਹ ਹਾਦਸਾ ਜ਼ਿਲ੍ਹੇ ਦੇ ਖਵਾਸਪੁਰ ਖੇਤਰ ਵਿੱਚ ਸ਼ਾਮ 7.30 ਵਜੇ ਵਾਪਰਿਆ। ਮੌਕੇ ‘ਤੇ ਬਚਾਅ ਕਾਰਜ ਜਾਰੀ ਹੈ। ਮਲਬੇ ਹੇਠਾਂ 3 ਤੋਂ 4 ਵਿਅਕਤੀਆਂ ਦੇ ਫਸੇ ਹੋਣ ਦਾ ਡਰ ਹੈ।
ਇਹ ਵੀ ਪੜੋ: ਸਿੱਧੂ ਬਣੇ ਪੰਜਾਬ ਕਾਂਗਰਸ ਦੇ ਨਵੇਂ ‘Captain’, 4 ਕਾਰਜਕਾਰੀ ਪ੍ਰਧਾਨ ਵੀ ਕੀਤੇ ਨਿਯੁਕਤ
ਸਥਾਨਕ ਲੋਕਾਂ ਵੱਲੋਂ ਹਾਦਸੇ ਦਾ ਪਤਾ ਲੱਗਣ ਤੋਂ ਬਾਅਦ ਬਚਾਅ ਕਾਰਜ ਸ਼ੁਰੂ ਕਰ ਦਿੱਤਾ ਗਿਆ ਹੈ। ਫਾਇਰ ਬ੍ਰਿਗੇਡ ਅਤੇ ਪੁਲਿਸ ਟੀਮਾਂ ਬਚਾਅ ਵਿੱਚ ਜੁਟੀਆਂ ਹੋਈਆਂ ਹਨ। ਅਜੇ ਤੱਕ ਕਿਸੇ ਜਾਨੀ ਨੁਕਸਾਨ ਦੀ ਖਬਰ ਨਹੀਂ ਮਿਲੀ ਹੈ, ਪਰ ਸਥਾਨਕ ਲੋਕਾਂ ਅਨੁਸਾਰ ਕੁਝ ਲੋਕ ਮਲਬੇ ਹੇਠਾਂ ਫਸੇ ਹੋਏ ਹਨ।