ਅਹਿਮਦਾਬਾਦ: ਪੰਜਾਬ ਤੋਂ ਅਹਿਮਦਾਬਾਦ ਆਪਣਾ ਇਲਾਜ ਕਰਵਾਉਣ ਆਏ ਦਿਵਿਆਂਗ ਪਿਤਾ ਆਪਣੀ ਧੀ ਤੋਂ ਵੱਖ ਹੋ ਗਏ ਹਨ। ਉਨ੍ਹਾਂ ਦੀ ਵੀਡੀਓ ਸੋਸ਼ਲ ਮੀਡੀਆ ਉੱਤੇ ਕਾਫੀ ਜਿਆਦਾ ਵਾਇਰਲ ਹੋ ਰਹੀ ਹੈ। ਜਿਸ ਵਿੱਚ ਉਹ ਆਪਣੀ ਧੀ ਦੇ ਗੁੰਮਸ਼ੁਦਾ ਹੋਣ ਦੀ ਜਾਣਕਾਰੀ ਦੇ ਰਹੇ ਹਨ।
ਪੀੜਤ ਕੁਲਦੀਪ ਸਿੰਘ ਆਪਣੀ ਵਾਇਰਲ ਵੀਡੀਓ ਵਿੱਚ ਕਹਿ ਰਹੇ ਹਨ ਕਿ ਉਹ ਪੰਜਾਬ ਦੇ ਲੁਧਿਆਣਾ ਜ਼ਿਲ੍ਹੇ ਦੇ ਵਾਸੀ ਹਨ। ਉਨ੍ਹਾਂ ਨੂੰ ਲਕਵੇ ਦੀ ਬੀਮਾਰੀ ਹੈ ਜਿਸ ਕਰਕੇ ਉਹ ਚਲ ਫਿਰ ਨਹੀਂ ਸਕਦੇ। ਇਸ ਲਈ ਉਹ ਆਪਣਾ ਇਲਾਜ ਕਰਵਾਉਣ ਲਈ ਆਪਣੀ ਧੀ ਟੀਨਾ ਨਾਲ ਆਏ ਸੀ। ਇਸ ਦੌਰਾਨ ਉਨ੍ਹਾਂ ਦੀ ਧੀ ਕਿਤੇ ਫੋਟੋ ਕੋਪੀ ਕਰਵਾਉਣ ਲਈ ਗਈ ਸੀ ਜਿਸ ਤੋਂ ਬਾਅਦ ਉਹ ਵਾਪਸ ਨਹੀਂ ਆਈ।

ਉਨ੍ਹਾਂ ਨੇ ਲੋਕਾਂ ਨੂੰ ਅਪੀਲ ਕੀਤੀ ਹੈ ਕਿ ਉਹ ਉਨ੍ਹਾਂ ਧੀ ਨੂੰ ਲੱਭਣ ਵਿੱਚ ਮਦਦ ਕਰਨ। ਉਨ੍ਹਾਂ ਕਿਹਾ ਕਿ ਉਨ੍ਹਾਂ ਨੇ ਮਣੀ ਨਗਰ ਪੁਲਿਸ ਵਿੱਚ ਸ਼ਿਕਾਇਤ ਦਰਜ ਕੀਤੀ ਹੈ।
ਉਨ੍ਹਾਂ ਕਿਹਾ ਕਿ ਉਨ੍ਹਾਂ ਦੀ ਪਤਨੀ ਦਾ ਦੇਹਾਂਤ ਹੋ ਗਿਆ ਹੈ ਤੇ ਉਹ ਆਪਣੀ ਧੀ ਟੀਨਾ ਨਾਲ ਰਹਿੰਦੇ ਹਨ।