ETV Bharat / bharat

Coronavirus Update : ਅੱਜ ਦੇਸ਼ 'ਚ ਕੋਰੋਨਾ ਵਾਇਰਸ ਦੇ 54 ਨਵੇਂ ਮਾਮਲੇ ਦਰਜ, ਪੰਜਾਬ ਵਿੱਚ ਜ਼ੀਰੋ ਕੋਰੋਨਾ ਐਕਟਿਵ ਕੇਸ - ਕੋਰੋਨਾ ਐਕਟਿਵ ਕੇਸ

Coronavirus Update : ਪਿਛਲੇ 24 ਘੰਟਿਆਂ ਵਿੱਚ ਕੋਰੋਨਾਵਾਇਰਸ ਦੇ ਨਵੇਂ ਮਾਮਲਿਆਂ ਦੀ ਗਿਣਤੀ ਦਾ ਗ੍ਰਾਫ ਲਗਾਤਾਰ ਹੇਠਾ ਆ ਰਿਹਾ ਹੈ। ਕਈ ਸੂਬਿਆਂ ਵਿੱਚ ਹੁਣ ਕੋਰੋਨਾ ਦੇ ਨਵੇਂ ਮਾਮਲੇ ਦਰਜ ਨਹੀਂ ਹੋ ਰਹੇ ਹਨ। ਪਿਛਲੇ 24 ਘੰਟਿਆਂ 'ਚ ਦੇਸ਼ ਵਿੱਚ ਕੋਰੋਨਾ ਦੇ 54 ਨਵੇਂ ਮਾਮਲੇ ਦਰਜ ਹੋਏ ਹਨ। ਜਦਕਿ, ਪੰਜਾਬ ਵਿੱਚ ਕੋਰੋਨਾਵਾਇਰਸ ਦਾ ਕੋਈ ਵੀ ਨਵਾਂ ਮਾਮਲਾ ਦਰਜ ਨਹੀਂ ਕੀਤਾ ਗਿਆ ਹੈ।

Coronavirus Update
Coronavirus Update
author img

By

Published : Aug 4, 2023, 8:07 PM IST

ਨਵੀਂ ਦਿੱਲੀ / ਪੰਜਾਬ : ਅੱਜ 4 ਅਗਸਤ ਨੂੰ, ਕੇਂਦਰੀ ਸਿਹਤ ਮੰਤਰਾਲੇ ਦੀ ਵੈਬਸਾਈ ਉੱਤੇ ਅਪਡੇਟ ਕੋਰੋਨਾ ਮੀਡੀਆ ਬੁਲੇਟਿਨ ਮੁਤਾਬਕ, ਸ਼ੁੱਕਰਵਾਰ ਨੂੰ ਦੇਸ਼ਭਰ 'ਚ ਕੋਰੋਨਾ ਦੇ 54 ਨਵੇਂ ਮਾਮਲੇ ਸਾਹਮਣੇ ਆਏ ਜਿਸ ਨਾਲ ਹੁਣ ਤੱਕ ਕੁੱਲ ਕੋਰੋਨਾ ਮਾਮਲੇ 44,995, 856 ਹੋ ਚੁੱਕੇ ਹਨ। ਭਾਰਤ ਵਿੱਚ ਕੋਰੋਨਾ ਦੇ ਕੁੱਲ ਐਕਟਿਵ ਮਾਮਲੇ 1, 532 ਦਰਜ ਹੋਏ ਹਨ। ਅੱਜ, ਸ਼ੁੱਕਰਵਾਰ ਨੂੰ 55 ਲੋਕ ਕੋਰੋਨਾ ਨੂੰ ਮਾਤ ਦੇ ਪਾਏ ਜਿਸ ਨਾਲ ਹੁਣ ਤੱਕ ਕੁੱਲ 4,44, 62, 406 ਰਿਕਵਰੀਆਂ ਦਰਜ ਹੋਈਆਂ ਹਨ। ਉੱਥੇ ਹੀ, ਅੱਜ ਕੋਰੋਨਾ ਨਾਲ ਭਾਰਤ ਵਿੱਚ ਇੱਕ ਵੀ ਮੌਤ ਦਰਜ ਨਹੀਂ ਹੈ ਜਿਸ ਨਾਲ ਹੁਣ ਤੱਕ ਕੁੱਲ ਮੌਤਾਂ ਦਾ ਅੰਕੜਾ 5,31, 918 ਹੋ ਚੁੱਕਾ ਹੈ।

ਕੋਰੋਨਾਵਾਇਰਸ ਦਾ ਰਿਕਰਵਰੀ ਰੇਟ : ਕੇਂਦਰੀ ਸਿਹਤ ਮੰਤਰਾਲੇ ਦੀ ਰਿਪੋਰਟ ਅਨੁਸਾਰ, ਸ਼ੁੱਕਰਵਾਰ ਨੂੰ ਕੋਰੋਨਾਵਾਇਰਸ ਬਿਮਾਰੀ ਤੋਂ ਠੀਕ ਹੋਣ ਵਾਲੇ ਮਰੀਜ਼ਾਂ ਦਾ ਰਿਕਰਵਰੀ ਰੇਟ ਦੇਸ਼ 'ਚ 98.81 ਫ਼ੀਸਦੀ ਦਰਜ ਹੋਇਆ ਹੈ। ਮੰਤਰਾਲੇ ਦੀ ਵੈਬਸਾਈਟ ਅਨੁਸਾਰ, ਦੇਸ਼ ਵਿਆਪੀ ਟੀਕਾਕਰਨ ਮੁਹਿੰਮ ਤਹਿਤ ਹੁਣ ਤੱਕ ਕੋਵਿਡ-19 ਵਿਰੋਧੀ ਵੈਕਸੀਨ ਦੀਆਂ 220.66 ਕਰੋੜ ਲੋਕਾਂ ਨੂੰ ਖੁਰਾਕਾਂ ਦਿੱਤੀਆਂ ਜਾ ਚੁੱਕੀਆਂ ਹਨ, ਜਦਕਿ ਅੱਜ 374 ਲੋਕਾਂ ਨੇ ਕੋਵਿਡ-19 ਦੀ ਡੋਜ਼ ਲਈ ਹੈ ਅਤੇ 36, 451 ਲੋਕਾਂ ਦੇ ਸੈਂਪਲ ਕੋਰੋਨਾ ਜਾਂਚ ਲਈ ਇੱਕਠੇ ਕੀਤੇ ਗਏ ਹਨ।

Coronavirus Update
ਕੋਰੋਨਾਵਾਇਰਸ ਅਪਡੇਟ

ਪੰਜਾਬ ਵਿੱਚ ਕੋਰੋਨਾ ਦੀ ਸਥਿਤੀ : ਪਿਛਲੇ 24 ਘੰਟਿਆਂ ਵਿੱਚ, ਸ਼ੁਕਰਵਾਰ ਨੂੰ ਪੰਜਾਬ ਵਿੱਚ ਕੋਰੋਨਾ ਵਾਇਰਸ ਦਾ ਕੋਈ ਵੀ ਨਵਾਂ ਮਾਮਲਾ ਦਰਜ ਨਹੀਂ ਹੋਇਆ। ਪੰਜਾਬ ਵਿੱਚ ਕੋਰੋਨਾ ਪਾਜ਼ੀਟੀਵਿਟੀ ਦਰ 0.00 ਫੀਸਦੀ ਦਰਜ ਹੋਈ ਹੈ। ਉੱਥੇ ਹੀ, ਪੰਜਾਬ ਵਿੱਚ ਕੋਈ ਵੀ ਐਕਟਿਵ ਮਾਮਲਾ ਨਹੀਂ ਹੈ। ਦੂਜੇ ਪਾਸੇ, ਇਕ ਕੋਰੋਨਾ ਵਾਇਰਸ ਦਾ ਮਰੀਜ਼ ਅੱਜ ਜਲੰਧਰ ਵਿਖੇ ਹਸਪਤਾਲ ਚੋਂ ਸਿਹਤਯਾਬ ਹੋ ਕੇ ਘਰ ਵਾਪਸ ਪਰਤਿਆ ਹੈ।

ਕੋਰੋਨਾ ਵਾਇਰਸ ਦੇ ਟੈਸਟ ਜਾਰੀ: ਉੱਥੇ ਹੀ, ਸ਼ੁਕਰਵਾਰ ਨੂੰ ਕੋਰੋਨਾ ਜਾਂਚ ਲਈ 555 ਮਰੀਜਾਂ ਦੇ ਸੈਂਪਲ ਇੱਕਠੇ ਕੀਤੇ ਗਏ ਸਨ, ਜਿਨ੍ਹਾਂ ਚੋ 530 ਟੈਸਟਾਂ ਦੀ ਜਾਂਚ ਕੀਤੀ ਗਈ।

1 ਅਪ੍ਰੈਲ 2022 ਤੋਂ ਲੈ ਕੇ ਹੁਣ ਤੱਕ ਪੰਜਾਬ 'ਚ ਕੋਰੋਨਾਵਾਇਰਸ ਕੇਸ: ਪੰਜਾਬ ਦੇ ਸਿਹਤ ਵਿਭਾਗ ਵੱਲੋਂ ਜਾਰੀ ਸ਼ੁੱਕਰਵਾਰ 4 ਅਗਸਤ, 2023 ਦੇ ਜਾਰੀ ਕੋਵਿਡ ਮੀਡੀਆ ਬੁਲੇਟਿਨ ਮੁਤਾਬਕ, ਸੂਬੇ ਵਿੱਚ ਹੁਣ ਤੱਕ ਕੋਰੋਨਾ ਵਾਇਰਸ ਦੇ ਮਾਮਲਿਆਂ ਦੀ ਕੁੱਲ ਗਿਣਤੀ 7, 93, 636 ਹੋ ਗਈ ਹੈ। ਹੁਣ ਤੱਕ ਕੋਰੋਨਾ ਵਾਇਰਸ ਨਾਲ ਕੁੱਲ 20,568 ਲੋਕਾਂ ਦੀ ਮੌਤ ਹੋ ਚੁੱਕੀ ਹੈ, ਜਦਕਿ 7, 73, 068 ਲੋਕ ਕੋਰੋਨਾ ਨੂੰ ਮਾਤ ਦੇ ਕੇ ਹਸਪਤਾਲ ਚੋਂ ਛੁੱਟੀ ਲੈ ਕੇ ਘਰ ਵਾਪਸ ਪਰਤੇ ਹਨ।

ਇਨ੍ਹਾਂ ਸੂਬਿਆਂ ਵਿੱਚ ਫਿਲਹਾਲ ਜ਼ੀਰੋ ਐਕਟਿਵ ਕੋਰੋਨਾ ਕੇਸ :- ਤਾਜ਼ਾ ਜਾਣਕਾਰੀ ਮੁਤਾਬਕ, ਅਸਮ, ਛੱਤੀਸਗੜ੍ਹ, ਝਾਰਖੰਡ, ਲਦਾਖ, ਲਕਸ਼ਦੀਪ, ਮੱਧ ਪ੍ਰਦੇਸ਼, ਮਿਜ਼ੋਰਮ, ਨਾਗਾਲੈਂਡ, ਪੁੱਡੂਚੇਰੀ, ਉੱਤਰਾਖੰਡ, ਅੰਡਮਾਨ-ਨਿਕੋਬਾਰ ਤੇ ਅਰੁਣਾਂਚਲ ਪ੍ਰਦੇਸ਼ ਵਿੱਚ ਕੋਈ ਕੋਰੋਨਾ ਐਕਟਿਵ ਕੇਸ ਨਹੀਂ ਹੈ।

ETV Bharat Logo

Copyright © 2024 Ushodaya Enterprises Pvt. Ltd., All Rights Reserved.