ਚੰਡੀਗੜ੍ਹ: ਦੇਸ਼ ਭਰ ’ਚ ਸਰਕਾਰੀ ਤੇਲ ਕੰਪਨੀਆਂ ਵੱਲੋਂ ਪੈਟਰੋਲ ਅਤੇ ਡੀਜ਼ਲ ਦੀ ਕੀਮਤਾਂ ਜਾਰੀ ਕੀਤੀਆਂ ਗਈਆਂ ਹਨ। ਜਿਨ੍ਹਾਂ ਨੇ ਲੋਕਾਂ ਦੇ ਮੋਢਿਆ ’ਤੇ ਮਹਿੰਗਾਈ ਦਾ ਭਾਰ ਹੋ ਵੀ ਜਿਆਦਾ ਵਧਾ ਦਿੱਤਾ ਹੈ। ਵਧੀਆਂ ਪੈਟਰੋਲ ਅਤੇ ਡੀਜਲ ਦੀਆਂ ਕੀਮਤਾਂ ਕਾਰਨ ਲੋਕਾਂ ਨੂੰ ਆਪਣੀ ਜੇਬ ਢਿੱਲੀ ਕਰਨੀ ਪਵੇਗੀ। ਪਹਿਲਾਂ ਹੀ ਲੋਕਾਂ ਦਾ ਸਬਜ਼ੀਆਂ ਅਤੇ ਗੈਸ ਸਿਲੰਡਰ ਦੇ ਵਧੇ ਰੇਟਾਂ ਕਾਰਨ ਬਜਟ ਵਿਗੜਿਆ ਹੋਇਆ ਹੈ ਉੱਥੇ ਹੀ ਹੁਣ ਉਨ੍ਹਾਂ ’ਤੇ ਤੇਲ ਦੀ ਮਾਰ ਵੀ ਝਲਣੀ ਪੈ ਰਹੀ ਹੈ।
ਅੰਮ੍ਰਿਤਸਰ ’ਚ ਕੀ ਕੁਝ ਬਦਲਾਅ: ਗੱਲ ਕੀਤੀ ਜਾਵੇ ਅੰਮ੍ਰਿਤਸਰ ਦੀ ਤਾਂ ਇੱਥੇ ਪੈਟਰੋਲ ਦੀ ਕੀਮਤ 105 ਰੁਪਏ 23 ਪੈਸੇ ਹੈ ਜਦਕਿ ਡੀਜ਼ਲ 93 ਰੁਪਏ 89 ਪੈਸੇ ਹੈ। ਇਸ ਤੋਂ ਇਲਾਵਾ ਜ਼ਿਲ੍ਹੇ ਚ ਸੀਐਨਜੀ ਦੀ ਕੀਮਤ 84 ਰੁਪਏ 39 ਪੈਸੇ ਹੈ।
ਜਲੰਧਰ ’ਚ ਕੀ ਕੁਝ ਬਦਲਾਅ: ਜਲੰਧਰ ਸ਼ਹਿਰ ’ਚ ਪੈਟਰੋਲ ਦੀ ਕੀਮਤ 104 ਰੁਪਏ 54 ਪੈਸੇ ਹੈ ਜਦਕਿ ਡੀਜ਼ਲ ਡੀਜਲ ਦੀ ਕੀਮਤ 93 ਰੁਪਏ 35 ਪੈਸੇ ਹੈ।
ਲੁਧਿਆਣਾ ’ਚ ਕੀ ਕੁਝ ਬਦਲਾਅ: ਲੁਧਿਆਣਾ ਸ਼ਹਿਰ ’ਚ ਪੈਟਰੋਲ ਦੀ ਕੀਮਤ 105 ਰੁਪਏ 03 ਪੈਸੇ ਹੈ ਜਦਕਿ ਡੀਜ਼ਲ ਦੀ ਕੀਮਤ 93 ਰੁਪਏ 77 ਪੈਸੇ ਹੈ।
ਬਠਿੰਡਾ ’ਚ ਕੀ ਕੁਝ ਬਦਲਾਅ: ਉੱਥੇ ਹੀ ਗੱਲ ਕੀਤੀ ਜਾਵੇ ਬਠਿੰਡਾ ਦੀ ਤਾਂ ਇੱਥੇ ਪੈਟਰੋਲ ਦੀ ਕੀਮਤ 104 ਰੁਪਏ 46 ਪੈਸੇ ਹੈ ਜਦਕਿ ਡੀਜ਼ਲ ਦੀ ਕੀਮਤ 93 ਰੁਪਏ 14 ਪੈਸੇ ਹੈ।
ਬਰਨਾਲਾ ’ਚ ਕੀ ਕੁਝ ਬਦਲਾਅ: ਬਰਨਾਲਾ ਜ਼ਿਲ੍ਹੇ ਚ ਪੈਟਰੋਲ ਦੀ ਕੀਮਤ 104 ਰੁਪਏ 73 ਪੈਸੇ ਹੈ ਜਦਕਿ ਡੀਜ਼ਲ ਦੀ ਕੀਮਤ 93 ਰੁਪਏ 04 ਪੈਸੇ ਹੈ।
ਹੁਸ਼ਿਆਰਪੁਰ ’ਚ ਕੀ ਕੁਝ ਬਦਲਾਅ: ਜ਼ਿਲ੍ਹਾ ਹੁਸ਼ਿਆਰਪੁਰ ’ਚ ਪੈਟਰੋਲ ਦੀ ਕੀਮਤ 104 ਰੁਪਏ 77 ਪੈਸੇ ਹੈ ਜਦਕਿ ਡੀਜ਼ਲ ਦੀ ਕੀਮਤ 93 ਰੁਪਏ 45 ਪੈਸੇ ਹੈ।
ਇਹ ਵੀ ਪੜੋ: ਸ਼ੁਰੂਆਤੀ ਕਾਰੋਬਾਰ ਵਿੱਚ ਸੈਂਸੈਕਸ 1,186 ਅੰਕ ਡਿੱਗਿਆ, ਨਿਫਟੀ 17,160 ਅੰਕ 'ਤੇ ਖੁੱਲਿਆ