ਨਵੀਂ ਦਿੱਲੀ / ਪੰਜਾਬ : ਕੇਂਦਰੀ ਸਿਹਤ ਮੰਤਰਾਲੇ ਵੱਲੋਂ ਪਿਛਲੇ 24 ਘੰਟਿਆਂ ਵਿੱਚ ਸਾਹਮਣੇ ਆਏ ਕੋਰੋਨਾ ਵਾਇਰਸ ਦੇ ਨਵੇਂ ਮਾਮਲਿਆਂ ਦੇ ਅੰਕੜੇ ਜਾਰੀ ਕੀਤੇ ਗਏ ਹਨ। ਭਾਰਤ ਵਿੱਚ ਕੋਵਿਡ-19 ਦੇ 168 ਨਵੇਂ ਮਾਮਲੇ ਸਾਹਮਣੇ ਆਏ ਹਨ ਜਿਸ ਨਾਲ ਮੰਗਲਵਾਰ ਨੂੰ ਕੋਰੋਨਾ ਵਾਇਰਸ ਨਾਲ ਪੀੜਤ ਮਰੀਜ਼ਾਂ ਦੀ ਗਿਣਤੀ ਵੱਧ ਕੇ 4, 46, 86, 371 ਹੋ ਗਈ ਹੈ। ਕੁੱਲ ਐਕਟਿਵ ਮਾਮਲੇ 2, 257 ਹੋ ਗਏ ਹਨ। ਇਸ ਦੇ ਨਾਲ ਹੀ, ਇਲਾਜ ਤੋਂ ਬਾਅਦ ਠੀਕ ਹੋ ਕੇ ਪਿਛਲੇ 24 ਘੰਟਿਆਂ ਵਿੱਚ 140 ਲੋਕ ਹਸਪਤਾਲ ਤੋਂ ਛੁੱਟੀ ਲੈ ਕੇ ਵਾਪਸ ਘਰ ਪਰਤੇ ਹਨ। ਮੰਗਲਵਾਰ ਨੂੰ ਕੋਰੋਨਾ ਪੀੜਤ ਕਿਸੇ ਵੀ ਮਰੀਜ਼ ਦੀ ਮੌਤ ਦਰਜ ਨਹੀਂ ਕੀਤੀ ਗਈ।
ਕੇਂਦਰੀ ਮੰਤਰਾਲੇ ਮੁਤਾਬਕ, ਪਿਛਲੇ 24 ਘੰਟਿਆਂ ਵਿੱਚ, ਮੰਗਲਵਾਰ ਨੂੰ ਕੋਵਿਡ-19 ਲਈ 1,00, 540 ਨਮੂਨਿਆਂ ਦੀ ਜਾਂਚ ਕੀਤੀ ਗਈ। ਦੂਜੇ ਪਾਸੇ, 140 ਲੋਕ ਕੋਰੋਨਾ ਨੂੰ ਮਾਤ ਦੇ ਕੇ ਹਸਪਤਾਲ ਤੋਂ ਛੁੱਟੀ ਲੈ ਚੁੱਕੇ ਹਨ।
ਇਲਾਜ ਅਧੀਨ ਕੋਰੋਨਾ ਮਰੀਜ਼ਾਂ ਦਾ ਰਿਕਰਵਰੀ ਰੇਟ : ਸਿਹਤ ਮੰਤਰਾਲੇ ਦੀ ਰਿਪੋਰਟ ਮੁਤਾਬਕ, ਕੋਰੋਨਾ ਵਾਇਰਸ ਦੀ ਬਿਮਾਰੀ ਤੋਂ ਠੀਕ ਹੋਣ ਵਾਲੇ ਮਰੀਜ਼ਾਂ ਦੀ ਦੇਸ਼ 'ਚ 98.99 ਫੀਸਦੀ ਰਿਕਰਵਰੀ ਰੇਟ ਦਰਜ ਹੋਇਆ ਹੈ। ਇਸ ਬਿਮਾਰੀ ਤੋਂ ਠੀਕ ਹੋਣ ਵਾਲੇ ਲੋਕਾਂ ਦੀ ਗਿਣਤੀ ਵੱਧ 4, 41, 53, 343 ਹੋ ਗਈ ਹੈ। ਮੰਤਰਾਲੇ ਦੀ ਵੈਬਸਾਈਟ ਅਨੁਸਾਰ, ਦੇਸ਼ ਵਿਆਪੀ ਟੀਕਾਕਰਨ ਮੁਹਿੰਮ ਤਹਿਤ ਹੁਣ ਤੱਕ ਕੋਵਿਡ-19 ਵਿਰੋਧੀ ਵੈਕਸੀਨ ਦੀਆਂ 2,20,63,87, 889 ਲੋਕਾਂ ਨੂੰ ਖੁਰਾਕਾਂ ਦਿੱਤੀਆਂ ਜਾ ਚੁੱਕੀਆਂ ਹਨ।
ਪੰਜਾਬ ਵਿੱਚ ਕੋਰੋਨਾ ਦੀ ਸਥਿਤੀ : ਪਿਛਲੇ 24 ਘੰਟਿਆਂ ਵਿੱਚ ਐਤਵਾਰ ਨੂੰ ਪੰਜਾਬ ਵਿੱਚ ਕੋਰੋਨਾ ਵਾਇਰਸ ਦੇ ਇਕ ਦਮ 12 ਨਵੇਂ ਮਾਮਲੇ ਸਾਹਮਣੇ ਆਏ ਹਨ। ਇੱਥੇ ਇਹ ਵੀ, ਦੱਸ ਦਈਏ ਕਿ ਮੰਗਲਵਾਰ ਨੂੰ ਕੋਰੋਨਾ ਨੂੰ ਮਾਤ ਦੇ ਕੇ ਤਿੰਨ, ਜਲੰਧਰ ਤੋਂ ਇੱਕ, ਤਰਨ ਤਾਰਨ ਸਾਹਿਬ ਤੋਂ 1 ਅਤੇ ਮੋਹਾਲੀ ਤੋਂ ਇਕ ਮਰੀਜ਼ ਹਸਪਤਾਲ ਤੋਂ ਛੁੱਟੀ ਲੈ ਕੇ ਵਾਪਸ ਘਰ ਪਰਤੇ ਹਨ। ਪੰਜਾਬ ਵਿੱਚ ਕੋਰੋਨਾ ਵਾਇਰਸ ਦੇ ਕੁੱਲ 34 ਐਕਟਿਵ ਮਾਮਲੇ ਦਰਜ ਕੀਤੇ ਗਏ। ਉੱਥੇ ਹੀ, 1 ਮਰੀਜ਼ ਆਕਸੀਜਨ ਵੈਂਟੀਲੇਟਰ ਉੱਤੇ ਹਨ।
ਕੋਰੋਨਾ ਦੇ 12 ਨਵੇਂ ਮਾਮਲੇ ਦਰਜ : ਪੰਜਾਬ ਵਿੱਚ ਕਾਫੀ ਦਿਨਾਂ ਬਾਅਦ ਕੋਰਨਾ ਵਾਇਰਸ ਦੇ 4-5 ਤੋਂ ਵੱਧ ਮਾਮਲੇ ਦਰਜ ਹੋਏ ਹਨ। ਇਨ੍ਹਾਂ ਚੋਂ ਸਿਰਫ਼ ਗੁਰਦਾਸਪੁਰ ਤੋਂ ਹੀ 10 ਕੋਰੋਨਾ ਦੇ ਨਵੇਂ ਮਾਮਲੇ ਦਰਜ ਕੀਤੇ ਗਏ ਹਨ। ਉੱਥੇ ਹੀ, ਲੁਧਿਆਣਾ ਤੇ ਮਾਨਸਾ ਤੋਂ ਇੱਕ-ਇੱਕ ਕੋਰੋਨਾਵਾਇਰਸ ਦਾ ਮਾਮਲਾ ਸਾਹਮਣੇ ਆਇਆ ਹੈ।
1 ਅਪ੍ਰੈਲ 2022 ਤੋਂ ਲੈ ਕੇ ਹੁਣ ਤੱਕ ਪੰਜਾਬ 'ਚ ਕੋਰੋਨਾ ਵਾਇਰਸ ਕੇਸਾਂ ਦੀ ਸਥਿਤੀ : ਪੰਜਾਬ ਦੇ ਸਿਹਤ ਵਿਭਾਗ ਵੱਲੋਂ ਜਾਰੀ ਮੰਗਲਵਾਰ 28 ਫਰਵਰੀ, 2023 ਦੇ ਕੋਵਿਡ ਮੀਡੀਆ ਬੁਲੇਟਿਨ ਮੁਤਾਬਕ, ਸੂਬੇ ਵਿੱਚ ਹੁਣ ਤੱਕ ਕੋਰੋਨਾ ਵਾਇਰਸ ਦੇ ਮਾਮਲਿਆਂ ਦੀ ਕੁੱਲ ਗਿਣਤੀ 7, 85, 667 ਹੋ ਗਈ ਹੈ। ਇਸ ਤੋਂ ਇਲਾਵਾ 34 ਐਕਟਿਵ ਮਾਮਲੇ ਹਨ। ਹੁਣ ਤੱਕ ਕੋਰੋਨਾ ਵਾਇਰਸ ਦੀ ਲਾਗ ਨਾਲ ਕੁੱਲ 20,515 ਲੋਕਾਂ ਦੀ ਮੌਤ ਹੋ ਚੁੱਕੀ ਹੈ, ਜਦਕਿ 7, 65, 118 ਲੋਕ ਕੋਰੋਨਾ ਨੂੰ ਮਾਤ ਦੇ ਕੇ ਹਸਪਤਾਲ ਚੋਂ ਛੁੱਟੀ ਲੈ ਕੇ ਘਰ ਵਾਪਸ ਪਰਤ ਚੁੱਕੇ ਹਨ।
ਇਹ ਵੀ ਪੜ੍ਹੋ: DAILY HOROSCOPE IN PUNJABI : ਕੀ ਮਿਲੇਗੀ ਸਫਲਤਾ, ਆਉਣਗੇ ਪੈਸੇ, ਪੜ੍ਹਾਈ ਵਿੱਚ ਕਿਵੇਂ ਦਾ ਰਹੇਗਾ ਤੁਹਾਡਾ ਦਿਨ