ETV Bharat / bharat

ਸ੍ਰੀ ਗੁਰੂ ਤੇਗ ਬਹਾਦਰ ਜੀ ਦਾ 400 ਸਾਲਾਂ ਪ੍ਰਕਾਸ਼ ਪੂਰਬ: ਸਮਾਗਮ ਦੀ ਅੱਜ ਤੋਂ ਸ਼ੁਰੂਆਤ, ਗ੍ਰਹਿ ਮੰਤਰੀ ਸ਼ਾਹ ਕਰਨਗੇ ਸ਼ਿਰਕਤ - ਪੀਐੱਮ ਵੱਲੋਂ ਜਾਰੀ ਕੀਤਾ ਜਾਵੇਗਾ ਯਾਦਗਾਰੀ ਸਿੱਕਾ

ਸ੍ਰੀ ਗੁਰੂ ਤੇਗ ਬਹਾਦਰ ਜੀ ਦਾ 400 ਸਾਲਾਂ ਪ੍ਰਕਾਸ਼ ਪੂਰਬ (400th Parkash Purab of Sikh Guru Tegh Bahadur) ਨੂੰ ਸਮਰਪਿਤ ਲਾਲ ਕਿਲ੍ਹੇ ਵਿਖੇ ਕਰਵਾਏ ਜਾਣ ਵਾਲੇ ਸਮਾਗਮਾਂ ਦੀ ਸ਼ੁਰੂਆਤ ਅੱਜ ਤੋਂ ਹੋ ਗਈ ਹੈ। ਦੱਸ ਦਈਏ ਕਿ ਇਸ ਦੌਰਾਨ 400 ਰਾਗੀ ਵੱਲੋਂ ਸ਼ਬਦ ਕੀਰਤਨ ਕੀਤਾ ਜਾਵੇਗਾ। ਅੱਜ ਇਸ ਕੌਮੀ ਪ੍ਰੋਗਰਾਮ ਚ ਗ੍ਰਹਿ ਮੰਤਰੀ ਅਮਿਤ ਸ਼ਾਹ ਸ਼ਿਰਕਤ ਕਰਨਗੇ ਅਤੇ ਭਲਕੇ ਦੇਸ਼ਵਾਸੀਆਂ ਨੂੰ ਲਾਲ ਕਿਲ੍ਹੇ ਤੋਂ ਪੀਐੱਮ ਮੋਦੀ ਸੰਬੋਧਨ ਕਰਨਗੇ।

ਸ੍ਰੀ ਗੁਰੂ ਤੇਗ ਬਹਾਦਰ ਜੀ ਦਾ 400 ਸਾਲਾਂ ਪ੍ਰਕਾਸ਼ ਪੂਰਬ

author img

By

Published : Apr 20, 2022, 9:18 AM IST

Updated : Apr 20, 2022, 9:38 AM IST

ਚੰਡੀਗੜ੍ਹ: ਸਿੱਖਾਂ ਦੇ ਨੌਵੇਂ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 400ਵੇਂ ਪ੍ਰਕਾਸ਼ ਪੂਰਬ ਕਰਵਾਏ ਜਾਣ ਵਾਲੇ ਕੌਮੀ ਪ੍ਰੋਗਰਾਮ ਦੀ ਸ਼ੁਰੂਆਤ ਅੱਜ ਤੋਂ ਹੋ ਗਈ ਹੈ। ਅੱਜ ਹੋਣ ਵਾਲੇ ਇਸ ਪ੍ਰੋਗਰਾਮ ਵਿਖੇ ਗ੍ਰਹਿ ਮੰਤਰੀ ਅਮਿਤ ਸ਼ਾਹ ਸ਼ਿਰਕਤ ਕਰਨਗੇ। ਭਲਕੇ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 400ਵੇਂ ਪ੍ਰਕਾਸ਼ ਪੂਰਬ ਮੌਕੇ ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਸਮੂਹ ਦੇਸ਼ ਵਾਸੀਆਂ ਨੂੰ ਸੰਬੋਧਨ ਕਰਨਗੇ।

ਪੀਐੱਮ ਵੱਲੋਂ ਜਾਰੀ ਕੀਤਾ ਜਾਵੇਗਾ ਯਾਦਗਾਰੀ ਸਿੱਕਾ: ਦੱਸ ਦਈਏ ਕਿ ਭਲਕੇ ਲਾਲ ਕਿਲ੍ਹੇ ਵਿਖੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਸਮੂਹ ਦੇਸ਼ ਵਾਸੀਆਂ ਨੂੰ ਸੰਬੋਧਨ ਕਰਨਗੇ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਕੇਂਦਰੀ ਸਭਿਆਚਾਰਕ ਮੰਤਰਾਲੇ ਨੇ ਦੱਸਿਆ ਸੀ ਕਿ ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਲਾਲ ਕਿਲ੍ਹਾ ’ਤੇ 21 ਅਪ੍ਰੈਲ ਨੂੰ ਦੇਸ਼ਵਾਸੀਆਂ ਨੂੰ ਸੰਬੋਧਨ ਕਰਨਗੇ। ਨਾਲ ਹੀ ਪੀਐੱਮ ਮੋਦੀ ਯਾਦਗਾਰੀ ਸਿੱਕਾ ਅਤੇ ਡਾਕ ਟਿਕਟ ਨੂੰ ਜਾਰੀ ( pm modi will release commemorative coin and postage stamp) ਕਰਨਗੇ।

400 ਰਾਗੀ ਕਰਨਗੇ ਸ਼ਬਦ ਕੀਰਤਨ: ਮੰਤਰਾਲੇ ਨੇ ਦੱਸਿਆ ਕਿ ਇਸ ਦੌਰਾਨ 400 ਰਾਗੀ ਸ਼ਬਦ ਕੀਰਤਰਨ ਕਰਨਗੇ। ਇਸ ਪ੍ਰੋਗਰਾਮ ਨੂੰ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਨਾਲ ਮਿਲ ਕੇ ਕਰਵਾਇਆ ਜਾਵੇਗਾ। ਇਸ ਪ੍ਰੋਗਰਾਮ ’ਚ ਕਈ ਸੂਬਿਆਂ ਦੇ ਮੰਤਰੀ ਅਤੇ ਮੁੱਖ ਮੰਤਰੀ ਸ਼ਾਮਲ ਹੋਣਗੇ। ਮਿਲੀ ਜਾਣਕਾਰੀ ਮੁਤਾਬਿਕ ਸ੍ਰੀ ਗੁਰੂ ਤੇਗ ਬਹਾਦਰ ਦਾ 400 ਸਾਲਾਂ ਪ੍ਰਕਾਸ਼ ਦਿਹਾੜਾ ਮੌਕੇ ਪ੍ਰੋਗਰਾਮ ਆਜ਼ਾਦੀ ਦਾ ਅੰਮ੍ਰਿਤ ਮਹੋਤਸਵ ਦੇ ਅਧੀਨ ਕਰਵਾਇਆ ਜਾ ਰਿਹਾ ਹੈ।

ਪੰਜਾਂ ਤਖ਼ਤਾਂ ਦੇ ਸਾਹਿਬਾਨਾਂ ਨੂੰ ਦਿੱਤਾ ਗਿਆ ਸੱਦਾ: ਪ੍ਰਕਾਸ਼ ਦਿਹਾੜੇ ਕਰਵਾਏ ਜਾ ਰਹੇ ਵਿਸ਼ੇਸ਼ ਪ੍ਰੋਗਰਾਮ ਦੇ ਲਈ ਤਿਆਰੀਆਂ ਜ਼ੋਰਾ ਸ਼ੋਰਾਂ ਦੇ ਨਾਲ ਚਲ ਰਹੀਆਂ ਹਨ।ਇਸ ਪ੍ਰੋਗਰਾਮ ’ਚ ਜਿੱਥੇ ਵੱਖ ਵੱਖ ਸੂਬਿਆ ਦੇ ਮੰਤਰੀ ਅਤੇ ਮੁੱਖ ਮੰਤਰੀ ਸ਼ਾਮਲ ਹੋਣਗੇ ਉੱਥੇ ਹੀ ਦੂਜੇ ਪਾਸੇ ਪੰਜਾਂ ਤਖ਼ਤਾਂ ਦੇ ਸਾਹਿਬਾਨਾਂ ਨੂੰ ਸੱਦਾ ਪੱਤਰ ਦਿੱਤਾ ਗਿਆ ਹੈ।

ਇਹ ਵੀ ਪੜੋ: ਬਿਜਲੀ ਸਪਲਾਈ ਘੱਟ ਮਿਲਣ ਕਾਰਨ ਕਿਸਾਨਾਂ ਨੇ ਕੀਤਾ ਰੋਡ ਜਾਮ

Last Updated : Apr 20, 2022, 9:38 AM IST
ETV Bharat Logo

Copyright © 2024 Ushodaya Enterprises Pvt. Ltd., All Rights Reserved.