ਲਖਨਊ: ਭਾਰਤ ਅਤੇ ਪਾਕਿਸਤਾਨ ਵਿਚਾਲੇ ਟੀ-20 ਵਿਸ਼ਵ ਕੱਪ-2021 ਤੋਂ ਬਾਅਦ ਉੱਤਰ ਪ੍ਰਦੇਸ਼ ਪੁਲਿਸ ਨੇ ਦੇਸ਼ ਵਿਰੋਧੀ ਟਿੱਪਣੀ ਕਰਨ ਵਾਲਿਆਂ ਖ਼ਿਲਾਫ਼ ਸਖ਼ਤ ਰੁਖ਼ ਅਖਤਿਆਰ ਕੀਤਾ ਹੈ ਅਤੇ ਉਨ੍ਹਾਂ ਖ਼ਿਲਾਫ਼ ਦੇਸ਼ ਧ੍ਰੋਹ ਤਹਿਤ ਕਾਰਵਾਈ ਕੀਤੀ ਜਾਵੇਗੀ।
ਪੁਲਿਸ ਨੇ ਟਵੀਟ ਰਾਹੀਂ ਦਿੱਤੀ ਜਾਣਕਾਰੀ
ਆਪਣੇ ਟਵਿੱਟਰ ਹੈਂਡਲ ਤੋਂ ਇਸ ਦਾ ਖੁਲਾਸਾ ਕਰਦੇ ਹੋਏ ਉੱਤਰ ਪ੍ਰਦੇਸ਼ ਪੁਲਿਸ ਨੇ ਕਿਹਾ ਕਿ 24 ਅਕਤੂਬਰ ਨੂੰ ਭਾਰਤ ਅਤੇ ਪਾਕਿਸਤਾਨ ਵਿਚਾਲੇ ਟੀ-20 ਵਿਸ਼ਵ ਕੱਪ ਮੈਚ ਤੋਂ ਬਾਅਦ ਕੁਝ ਸਮਾਜ ਵਿਰੋਧੀ ਅਨਸਰਾਂ (Anti social ailment) ਨੇ ਦੇਸ਼ ਵਿਰੋਧੀ ਟਿੱਪਣੀਆਂ (Anti nation comments) ਕਰਕੇ ਸ਼ਾਂਤੀ ਭੰਗ ਕੀਤੀ (UP Police twitted)। ਪ੍ਰਾਪਤ ਜਾਣਕਾਰੀ ਅਨੁਸਾਰ ਇਸ ਸਬੰਧ ਵਿੱਚ ਹੁਣ ਤੱਕ ਆਗਰਾ, ਬਰੇਲੀ, ਬੰਦਾਯੂ ਅਤੇ ਸੀਤਾਪੁਰ ਜ਼ਿਲ੍ਹਿਆਂ ਵਿੱਚ ਪੰਜ ਕੇਸ ਦਰਜ ਕਰਕੇ ਪੰਜ ਵਿਅਕਤੀਆਂ ਨੂੰ ਹਿਰਾਸਤ ਵਿੱਚ ਲਿਆ ਗਿਆ ਹੈ। ਸਬੂਤਾਂ ਦੇ ਆਧਾਰ 'ਤੇ ਅਗਲੀ ਕਾਰਵਾਈ ਕੀਤੀ ਜਾਵੇਗੀ।
ਆਰਬੀਐਸ ਕਾਲਜ ‘ਚ ਮਨਾਇਆ ਜਿੱਤ ਦਾ ਜਸ਼ਨ
ਬਿਚਪੁਰੀ ਦੇ ਰਾਜਾ ਬਲਵੰਤ ਸਿੰਘ ਇੰਜਨੀਅਰਿੰਗ ਕਾਲਜ (ਆਰਬੀਐਸ) ਕੈਂਪਸ (RBS Campus) ਵਿੱਚ ਕਸ਼ਮੀਰੀ ਵਿਦਿਆਰਥੀਆਂ ਨੇ 24 ਅਕਤੂਬਰ ਨੂੰ ਟੀ-20 ਵਿਸ਼ਵ ਕੱਪ ਵਿੱਚ ਪਾਕਿਸਤਾਨ ਦੀ ਜਿੱਤ ਦਾ ਜਸ਼ਨ ਮਨਾਇਆ। ਭਾਜਪਾ ਯੁਵਾ ਮੋਰਚਾ ਦੇ ਪ੍ਰਧਾਨ ਸ਼ੈਲੂ ਪੰਡਿਤ ਦੀ ਸ਼ਿਕਾਇਤ ਦੇ ਆਧਾਰ 'ਤੇ ਜਗਦੀਸ਼ਪੁਰਾ ਪੁਲਸ ਨੇ ਅਰਸ਼ੀਦ ਯੂਸਫ, ਇਨਾਇਤ ਅਲਤਾਫ ਸ਼ੇਖ ਅਤੇ ਸ਼ੌਕਤ ਅਹਿਮਦ ਗਨੀ ਖਿਲਾਫ ਮਾਮਲਾ ਦਰਜ ਕਰਕੇ ਉਨ੍ਹਾਂ ਨੂੰ ਗ੍ਰਿਫਤਾਰ ਕਰ ਲਿਆ ਹੈ।
ਕਸ਼ਮੀਰੀ ਵਿਦਿਆਰਥੀਆਂ ਨੇ ਪਾਕਿ ਖਿਡਾਰੀਆਂ ਦੀ ਸ਼ਲਾਘਾ ਕੀਤੀ
ਰਾਜਾ ਬਲਵੰਤ ਸਿੰਘ ਇੰਜਨੀਅਰਿੰਗ ਕਾਲਜ (ਆਰਬੀਐਸ) ਦੇ ਡਾਕਟਰ ਪੰਕਜ ਗੁਪਤਾ ਨੇ ਕਿਹਾ ਕਿ ਇਸ ਦੌਰਾਨ, ਕਸ਼ਮੀਰ ਦੇ ਤਿੰਨ ਇੰਜਨੀਅਰਿੰਗ ਵਿਦਿਆਰਥੀਆਂ ਨੂੰ ਦੋ ਦਿਨ ਪਹਿਲਾਂ ਇੱਕ ਕ੍ਰਿਕਟ ਮੈਚ ਵਿੱਚ ਭਾਰਤ ਵਿਰੁੱਧ ਜਿੱਤ ਤੋਂ ਬਾਅਦ ਪਾਕਿਸਤਾਨੀ ਖਿਡਾਰੀਆਂ ਦੀ ਪ੍ਰਸ਼ੰਸਾ ਕਰਨ ਲਈ ਇੱਕ ਵਟਸਐਪ ਸਟੇਟਸ ਪੋਸਟ ਕਰਨ ਲਈ ਮੁਅੱਤਲ ਕਰ ਦਿੱਤਾ ਗਿਆ ਸੀ।
ਇਹ ਵੀ ਪੜ੍ਹੋ:Harbhajan vs Amir: ਪਾਕਿ ਕ੍ਰਿਕਟਰ ਆਮਿਰ ਲਗਾਤਾਰ ਕਰ ਰਹੇ ਸਨ ਟ੍ਰੋਲ, ਭੱਜੀ ਨੇ ਦਿੱਤਾ ਕਰਾਰਾ ਜਵਾਬ