ETV Bharat / bharat

ਸ਼੍ਰੀਰਾਮ ਮੰਦਿਰ ਦੇ ਉਦਘਾਟਨ ਦੀ ਤਰੀਕ ਆਈ ਸਾਹਮਣੇ, ਪ੍ਰਧਾਨ ਮੰਤਰੀ ਨੂੰ ਭੇਜੀ ਸੂਚਨਾ, ਸਾਰੇ ਸੰਪਰਦਾਵਾਂ ਦੇ ਧਾਰਮਿਕ ਆਗੂ ਹੋਣਗੇ ਸ਼ਾਮਲ - ਸ਼੍ਰੀਰਾਮ ਦੀ ਪਵਿੱਤਰ ਨਗਰੀ ਅਯੁੱਧਿਆ

ਸ਼੍ਰੀ ਰਾਮ ਜਨਮ ਭੂਮੀ ਤੀਰਥ ਖੇਤਰ ਟਰੱਸਟ ਦੇ ਖਜ਼ਾਨਚੀ ਗੋਵਿੰਦ ਦੇਵ ਗਿਰੀ ਨੇ ਰਾਮ ਮੰਦਿਰ ਦੇ ਉਦਘਾਟਨ ਦੀ ਜਾਣਕਾਰੀ ਦਿੱਤੀ। ਉਨ੍ਹਾਂ ਇਹ ਵੀ ਦੱਸਿਆ ਕਿ ਉਦਘਾਟਨ ਤੋਂ ਪਹਿਲਾਂ ਅਤੇ ਬਾਅਦ ਵਿੱਚ ਸ਼ਾਨਦਾਰ ਸਮਾਗਮ ਜਾਰੀ ਰਹੇਗਾ।

treasurer of shri ram janmabhoomi
treasurer of shri ram janmabhoomi
author img

By

Published : Aug 2, 2023, 7:34 PM IST

ਸ਼੍ਰੀਰਾਮ ਮੰਦਿਰ ਦੇ ਉਦਘਾਟਨ ਦੀ ਤਰੀਕ

ਹਰਿਦੁਆਰ: ਦੇਸ਼ ਦਾ ਹਰ ਨਾਗਰਿਕ ਅਯੁੱਧਿਆ 'ਚ ਬਣ ਰਹੇ ਰਾਮ ਮੰਦਿਰ ਦੇ ਉਦਘਾਟਨ ਦਾ ਇੰਤਜ਼ਾਰ ਕਰ ਰਿਹਾ ਹੈ। ਅਜਿਹੇ 'ਚ ਕਰੋੜਾਂ ਹਿੰਦੂਆਂ ਦੀ ਆਸਥਾ ਦਾ ਕੇਂਦਰ ਬਣਨ ਜਾ ਰਹੇ ਅਯੁੱਧਿਆ 'ਚ ਰਾਮ ਮੰਦਿਰ ਨਾਲ ਜੁੜੀ ਤਾਜ਼ਾ ਜਾਣਕਾਰੀ ਸਾਹਮਣੇ ਆਈ ਹੈ।

ਪ੍ਰਧਾਨ ਮੰਤਰੀ ਮੋਦੀ ਨੂੰ ਭੇਜੀ ਜਾਣਕਾਰੀ: ਸ਼੍ਰੀ ਰਾਮ ਜਨਮ ਭੂਮੀ ਤੀਰਥ ਖੇਤਰ ਟਰੱਸਟ ਦੇ ਖਜ਼ਾਨਚੀ ਗੋਵਿੰਦ ਦੇਵ ਗਿਰੀ ਨੇ ਦੱਸਿਆ ਕਿ ਰਾਮ ਮੰਦਿਰ ਦਾ ਉਦਘਾਟਨ ਜਨਵਰੀ ਦੇ ਆਖਰੀ ਹਫ਼ਤੇ ਕੀਤਾ ਜਾਵੇਗਾ। 21 ਤੋਂ 23 ਜਨਵਰੀ ਤੱਕ ਦੇ ਉਦਘਾਟਨ ਲਈ ਮੁਹੂਰਤ ਦੀਆਂ ਤਰੀਕਾਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਭੇਜ ਦਿੱਤੀਆਂ ਗਈਆਂ ਹਨ। ਉਨ੍ਹਾਂ ਦੀ ਉਪਲਬਧਤਾ ਅਨੁਸਾਰ ਉਦਘਾਟਨੀ ਸਮਾਰੋਹ ਆਯੋਜਿਤ ਕੀਤਾ ਜਾਵੇਗਾ।

ਸਾਰੇ ਸੰਪਰਦਾਵਾਂ ਦੇ ਧਾਰਮਿਕ ਆਗੂ ਹੋਣਗੇ ਸ਼ਾਮਲ: ਬੁੱਧਵਾਰ ਨੂੰ ਧਰਮਨਗਰੀ ਹਰਿਦੁਆਰ ਪਹੁੰਚੇ ਸ਼੍ਰੀ ਰਾਮ ਜਨਮ ਭੂਮੀ ਤੀਰਥ ਖੇਤਰ ਟਰੱਸਟ ਦੇ ਖਜ਼ਾਨਚੀ ਗੋਵਿੰਦ ਦੇਵ ਗਿਰੀ ਨੇ ਸ਼ੰਕਰਾਚਾਰੀਆ ਰਾਜਰਾਜੇਸ਼ਵਰ ਆਸ਼ਰਮ ਵਿਖੇ ਮੁਲਾਕਾਤ ਕੀਤੀ। ਇਸ ਦੌਰਾਨ ਉਨ੍ਹਾਂ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਰਾਮ ਮੰਦਿਰ ਦੇ ਉਦਘਾਟਨ ਸਮਾਰੋਹ 'ਚ ਦੇਸ਼ ਭਰ ਤੋਂ ਸਾਧੂ-ਸੰਤ ਅਤੇ ਰਾਜਨੇਤਾ ਮੌਜੂਦ ਰਹਿਣਗੇ। ਇਸ ਉਦਘਾਟਨੀ ਸਮਾਰੋਹ ਵਿੱਚ ਹੋਰਨਾਂ ਧਰਮਾਂ ਅਤੇ ਸੰਪਰਦਾਵਾਂ ਦੇ ਧਾਰਮਿਕ ਆਗੂਆਂ ਨੂੰ ਵੀ ਸੱਦਾ ਦਿੱਤਾ ਜਾਵੇਗਾ। ਇਹ ਸਮਾਗਮ ਪ੍ਰਾਣ ਪ੍ਰਤਿਸ਼ਠਾ ਦੀ ਤਰੀਕ ਤੋਂ ਇੱਕ ਹਫ਼ਤਾ ਪਹਿਲਾਂ ਸ਼ੁਰੂ ਹੋ ਜਾਵੇਗਾ ਅਤੇ ਅਗਲੇ 15 ਦਿਨਾਂ ਤੱਕ ਜਾਰੀ ਰਹੇਗਾ, ਜਿਸ ਲਈ ਤਿਆਰੀਆਂ ਵੀ ਕੀਤੀਆਂ ਜਾ ਰਹੀਆਂ ਹਨ। ਜਨਵਰੀ ਦੇ ਆਖਰੀ ਹਫ਼ਤੇ ਕਰੋੜਾਂ ਹਿੰਦੂਆਂ ਦੀ ਆਸਥਾ ਦੇ ਕੇਂਦਰ ਅਯੁੱਧਿਆ ਦੇ ਰਾਮ ਮੰਦਿਰ ਦਾ ਉਦਘਾਟਨ ਹੋਵੇਗਾ।

ਜਨਮਭੂਮੀ ਮਾਰਗ ਵੀ ਸ਼ਰਧਾਲੂਆਂ ਲਈ ਖੋਲ੍ਹਿਆ: ਜ਼ਿਕਰਯੋਗ ਹੈ ਕਿ ਭਗਵਾਨ ਸ਼੍ਰੀਰਾਮ ਦੀ ਪਵਿੱਤਰ ਨਗਰੀ ਅਯੁੱਧਿਆ 'ਚ ਰਾਮਲਲਾ ਦੇ ਵਿਸ਼ਾਲ ਮੰਦਿਰ ਦਾ ਨਿਰਮਾਣ ਚੱਲ ਰਿਹਾ ਹੈ। ਮੰਦਿਰ ਦੇ ਨਿਰਮਾਣ ਦੀਆਂ ਤਸਵੀਰਾਂ ਵੀ ਸਾਹਮਣੇ ਆਉਂਦੀਆਂ ਰਹਿੰਦੀਆਂ ਹਨ। ਹਾਲ ਹੀ ਵਿੱਚ 30 ਜੁਲਾਈ ਨੂੰ ਜਨਮਭੂਮੀ ਮਾਰਗ ਵੀ ਸ਼ਰਧਾਲੂਆਂ ਲਈ ਖੋਲ੍ਹਿਆ ਗਿਆ ਹੈ। ਇਸ ਰਸਤੇ ਰਾਹੀਂ ਰਾਮ ਭਗਤ ਸਿੱਧੇ ਰਾਮਲਲਾ ਦੇ ਦਰਸ਼ਨਾਂ ਲਈ ਆਸਾਨੀ ਨਾਲ ਜਾ ਸਕਦੇ ਹਨ। ਇਹ 500 ਮੀਟਰ ਰਸਤਾ ਵਿਸ਼ੇਸ਼ ਤੌਰ 'ਤੇ ਸ਼ਰਧਾਲੂਆਂ ਲਈ ਬਣਾਇਆ ਗਿਆ ਹੈ।

ETV Bharat Logo

Copyright © 2025 Ushodaya Enterprises Pvt. Ltd., All Rights Reserved.