ਅਗਰਤਲਾ: ਤ੍ਰਿਪੁਰਾ ਵਿੱਚ ਕੋਰੋਨਾ ਦੇ ਦੌਰ ਵਿੱਚ ਸਕੂਲ ਬੰਦ ਹੋਣ ਕਾਰਨ ਕਈ ਵਿਦਿਆਰਥੀਆਂ ਨੂੰ ਆਪਣੀ ਪੜ੍ਹਾਈ ਅੱਧ ਵਿੱਚ ਛੱਡਣੀ ਪਈ। ਹੁਣ ਸੂਬਾ ਸਰਕਾਰ ਨੇ ਉਨ੍ਹਾਂ ਬੱਚਿਆਂ ਨੂੰ ਸਕੂਲ ਵਾਪਸ ਲਿਆਉਣ ਲਈ ਨਵੀਂ ਯੋਜਨਾ ਸ਼ੁਰੂ ਕੀਤੀ ਹੈ। ਸਰਕਾਰ ਦੇ 'ਵਿਦਿਆਲਿਆ ਚਲੋ ਅਭਿਆਨ' ਪ੍ਰੋਗਰਾਮ ਦੇ ਹਿੱਸੇ ਵਜੋਂ 'ਆਰਨ ਵਿਦ ਲਰਨ' ਸਕੀਮ ਤਹਿਤ ਵਿਦਿਆਰਥੀਆਂ ਨੂੰ ਕਲਾਸਾਂ ਵਿੱਚ ਵਾਪਸ ਬੁਲਾਇਆ ਜਾਵੇਗਾ।
ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸਿੱਖਿਆ ਮੰਤਰੀ ਰਤਨ ਲਾਲ ਨਾਥ ਨੇ ਕਿਹਾ ਕਿ ਸੂਬੇ ਵਿੱਚ ਕੋਵਿਡ-19 ਦੌਰਾਨ ਛੇ ਤੋਂ 14 ਸਾਲ ਦੀ ਉਮਰ ਦੇ ਕਰੀਬ 8,000 ਵਿਦਿਆਰਥੀਆਂ ਨੇ ਸਕੂਲ ਛੱਡ ਦਿੱਤਾ ਸੀ। ਇਹ ਸਕੀਮ ਇਨ੍ਹਾਂ ਸਾਰੇ ਵਿਦਿਆਰਥੀਆਂ ਨੂੰ ਸਕੂਲ ਵਾਪਸ ਲਿਆਉਣ ਦੇ ਉਦੇਸ਼ ਨਾਲ ਸ਼ੁਰੂ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਇਸ ਮੁਹਿੰਮ ਨੂੰ ਸਫ਼ਲ ਬਣਾਉਣ ਲਈ ਸੂਬੇ ਵਿੱਚ ਵਿਆਪਕ ਪੱਧਰ 'ਤੇ ਘਰ-ਘਰ ਜਾ ਕੇ ਸਰਵੇਖਣ ਕੀਤਾ ਜਾਵੇਗਾ। ਸਰਵੇਖਣ ਦਾ ਕੰਮ ਕਾਲਜਾਂ ਦੇ ਤੀਜੇ ਸਾਲ ਦੇ ਵਿਦਿਆਰਥੀਆਂ ਅਤੇ ਵਲੰਟੀਅਰਾਂ ਵੱਲੋਂ ਕੀਤਾ ਜਾਵੇਗਾ।
ਉਨ੍ਹਾਂ ਦੱਸਿਆ ਕਿ ਵਲੰਟੀਅਰ ਸਕੂਲ ਛੱਡਣ ਵਾਲੇ ਵਿਦਿਆਰਥੀਆਂ ਦੀ ਸਹੀ ਗਿਣਤੀ ਦਾ ਪਤਾ ਲਗਾਉਣਗੇ ਅਤੇ ਉਨ੍ਹਾਂ ਦੇ ਮਾਪਿਆਂ ਨੂੰ ਮਨਾ ਕੇ ਉਨ੍ਹਾਂ ਨੂੰ ਸਕੂਲ ਵਾਪਸ ਲਿਆਉਣਗੇ। ਸਕੂਲ ਛੱਡ ਚੁੱਕੇ ਵਿਦਿਆਰਥੀ ਨੂੰ ਵਾਪਸ ਲਿਆਉਣ ਲਈ ਹਰੇਕ ਵਲੰਟੀਅਰ ਨੂੰ 500 ਰੁਪਏ ਦਿੱਤੇ ਜਾਣਗੇ। ਸਿੱਖਿਆ ਵਿਭਾਗ ਅਜਿਹੇ 10,000 ਵਾਲੰਟੀਅਰਾਂ ਦੀ ਮਦਦ ਲਵੇਗਾ। ਆਂਗਣਵਾੜੀ ਵਰਕਰਾਂ ਅਤੇ ਆਸ਼ਾ ਵਰਕਰਾਂ ਇਸ ਕੰਮ ਵਿੱਚ ਕਾਲਜ ਦੇ ਤੀਜੇ ਸਾਲ ਦੇ ਵਿਦਿਆਰਥੀਆਂ ਦੀ ਮਦਦ ਕਰਨਗੀਆਂ।
Eid-ul-Adha 2022: ਰਾਸ਼ਟਰਪਤੀ ਕੋਵਿੰਦ ਨੇ ਦੇਸ਼ ਵਾਸੀਆਂ ਨੂੰ ਬਕਰੀਦ ਦੀ ਦਿੱਤੀ ਵਧਾਈ