ETV Bharat / bharat

Pune Bus Accident: ਪੁਣੇ 'ਚ ਟਰੱਕ ਨੇ ਬੱਸ ਨੂੰ ਮਾਰੀ ਟੱਕਰ, 4 ਲੋਕਾਂ ਦੀ ਮੌਤ, 18 ਜ਼ਖਮੀ

author img

By

Published : Apr 23, 2023, 11:48 AM IST

ਪੁਣੇ 'ਚ ਮੁੰਬਈ-ਬੰਗਲੌਰ ਰਾਸ਼ਟਰੀ ਰਾਜਮਾਰਗ 'ਤੇ ਇਕ ਟਰੱਕ ਨੇ ਬੱਸ ਨੂੰ ਟੱਕਰ ਮਾਰ ਦਿੱਤੀ। ਜਿਸ ਕਾਰਨ 4 ਲੋਕਾਂ ਦੀ ਮੌਤ ਹੋ ਗਈ ਅਤੇ 18 ਲੋਕ ਜ਼ਖਮੀ ਹੋ ਗਏ ਹਨ।

Pune Bus Accident
Pune Bus Accident

ਪੁਣੇ: ਮਹਾਰਾਸ਼ਟਰ ਦੇ ਪੁਣੇ ਜ਼ਿਲੇ 'ਚ ਇਕ ਟਰੱਕ ਨੇ ਬੱਸ ਨੂੰ ਟੱਕਰ ਮਾਰ ਦਿੱਤੀ। ਜਿਸ ਕਾਰਨ 4 ਲੋਕਾਂ ਦੀ ਮੌਤ ਹੋ ਗਈ ਅਤੇ 18 ਲੋਕ ਜ਼ਖਮੀ ਹੋ ਗਏ ਹਨ। ਪੁਲਿਸ ਨੇ ਦੱਸਿਆ ਕਿ ਇਹ ਘਟਨਾ ਸ਼ਨੀਵਾਰ ਤੜਕੇ 2 ਵਜੇ ਮੁੰਬਈ-ਬੰਗਲੌਰ ਰਾਸ਼ਟਰੀ ਰਾਜਮਾਰਗ 'ਤੇ ਇਕ ਮੰਦਰ ਨੇੜੇ ਵਾਪਰੀ। ਇਕ ਪੁਲਸ ਅਧਿਕਾਰੀ ਨੇ ਦੱਸਿਆ ਕਿ ਸਤਾਰਾ ਤੋਂ ਠਾਣੇ ਦੇ ਡੋਂਬੀਵਲੀ ਜਾ ਰਹੀ ਇਕ ਨਿੱਜੀ ਯਾਤਰੀ ਬੱਸ ਜਦੋਂ ਸਵਾਮੀਨਾਰਾਇਣ ਮੰਦਰ ਨੇੜੇ ਪਹੁੰਚੀ ਤਾਂ ਪਿੱਛੇ ਤੋਂ ਆ ਰਹੇ ਇਕ ਟਰੱਕ ਨੇ ਉਸ ਨੂੰ ਟੱਕਰ ਮਾਰ ਦਿੱਤੀ।

ਇਸ ਹਾਦਸੇ ਦਾ ਕਾਰਨ: ਉਨ੍ਹਾਂ ਦੱਸਿਆ ਕਿ ਇਸ ਹਾਦਸੇ ਵਿੱਚ ਬੱਸ ਵਿੱਚ ਸਵਾਰ ਤਿੰਨ ਸਵਾਰੀਆਂ ਅਤੇ ਟਰੱਕ ਡਰਾਈਵਰ ਦੀ ਮੌਤ ਹੋ ਗਈ ਜਦਕਿ 18 ਸਵਾਰੀਆਂ ਜ਼ਖ਼ਮੀ ਹੋ ਗਈਆਂ ਹਨ। ਉਨ੍ਹਾਂ ਨੇ ਦੱਸਿਆ ਕਿ ਇਸ ਹਾਦਸੇ ਨੂੰ ਦੇਖ ਕੇ ਇਹ ਲੱਗਦਾ ਹੈ ਕਿ ਟਰੱਕ ਡਰਾਈਵਰ ਨੇ ਵਾਹਨ 'ਤੇ ਕਾਬੂ ਖੋ ਦਿੱਤਾ ਸੀ, ਜਿਸ ਕਾਰਨ ਟਰੱਕ ਬੱਸ ਨਾਲ ਟੱਕਰਾ ਗਿਆ। ਹਾਦਸੇ ਦੀ ਸੂਚਨਾ ਮਿਲਦੇ ਹੀ ਮੈਡੀਕਲ ਐਮਰਜੈਂਸੀ ਸੇਵਾ ਟੀਮ ਮੌਕੇ 'ਤੇ ਪਹੁੰਚ ਗਈ।

ਜ਼ਖ਼ਮੀਆਂ ਨੂੰ ਹਲਪਤਾਲ 'ਚ ਕਰਵਾਇਆ ਦਾਖਲ: ਅਧਿਕਾਰੀਆਂ ਨੇ ਦੱਸਿਆ ਕਿ 13 ਜ਼ਖਮੀ ਯਾਤਰੀਆਂ ਨੂੰ ਪੁਣੇ ਦੇ ਵੱਖ-ਵੱਖ ਹਸਪਤਾਲਾਂ 'ਚ ਭਰਤੀ ਕਰਵਾਇਆ ਗਿਆ ਹੈ। ਹੋਰ ਜ਼ਖ਼ਮੀਆਂ ਨੂੰ ਨੇੜਲੇ ਹਸਪਤਾਲਾਂ ਵਿੱਚ ਦਾਖ਼ਲ ਕਰਵਾਇਆ ਗਿਆ ਹੈ। ਪੁਣੇ ਜ਼ਿਲ੍ਹਾ ਪ੍ਰੀਸ਼ਦ ਦੇ ਮੁੱਖ ਕਾਰਜਕਾਰੀ ਅਧਿਕਾਰੀ ਆਯੂਸ਼ ਪ੍ਰਸਾਦ ਨੇ ਕਿਹਾ ਕਿ ਡਰਾਈਵਰਾਂ ਵਿੱਚ ਥਕਾਵਟ ਇੱਕ ਵੱਡੀ ਸਮੱਸਿਆ ਹੈ ਜਿਸ ਨਾਲ ਨਜਿੱਠਣ ਦੀ ਲੋੜ ਹੈ।

ਪੁਣੇ ਜ਼ਿਲ੍ਹਾ ਪ੍ਰੀਸ਼ਦ ਦੇ ਮੁੱਖ ਕਾਰਜਕਾਰੀ ਅਧਿਕਾਰੀ ਨੇ ਡਰਾਈਵਿੰਗ ਕਰਦੇ ਸਮੇਂ ਜ਼ਰੂਰੀ ਸਾਵਧਾਨੀ ਵਰਤਣ ਦੀ ਕੀਤੀ ਅਪੀਲ: ਉਨ੍ਹਾਂ ਨੇ ਕਿਹਾ, 'ਇਹ ਜ਼ਰੂਰੀ ਹੈ ਕਿ ਸਾਰੇ ਨਾਗਰਿਕ ਰਾਤ ਨੂੰ ਡਰਾਈਵਿੰਗ ਕਰਦੇ ਸਮੇਂ ਜ਼ਰੂਰੀ ਸਾਵਧਾਨੀ ਵਰਤਣ। ਸਫ਼ਰ ਸ਼ੁਰੂ ਕਰਨ ਤੋਂ ਪਹਿਲਾਂ ਕਾਫ਼ੀ ਆਰਾਮ ਕਰੋ, ਨਿਯਮਤ ਬਰੇਕ ਲਓ ਅਤੇ ਸੜਕ 'ਤੇ ਹੋਰ ਡਰਾਈਵਰਾਂ ਦਾ ਧਿਆਨ ਰੱਖੋ।

ਪੁਣੇ 'ਚ ਬੱਸ ਹਾਦਸੇ ਰੁਕਣ ਦਾ ਨਾਂ ਨਹੀਂ ਲੈ ਰਹੇ: ਪੁਣੇ 'ਚ ਬੱਸ ਹਾਦਸੇ ਰੁਕਣ ਦਾ ਨਾਂ ਨਹੀਂ ਲੈ ਰਹੇ ਹਨ। ਕੁਝ ਦਿਨ ਪਹਿਲਾਂ ਹੀ ਰਾਏਗੜ੍ਹ 'ਚ ਮੁੰਬਈ ਪੁਣੇ ਹਾਈਵੇ 'ਤੇ ਲੋਨਾਵਾਲਾ ਨੇੜੇ ਇਕ ਬੱਸ ਡੂੰਘੀ ਖੱਡ 'ਚ ਡਿੱਗ ਗਈ ਸੀ। ਬੱਸ 'ਚ 45 ਲੋਕ ਸਵਾਰ ਦੱਸੇ ਜਾ ਰਹੇ ਸੀ, ਜਿਸ 'ਚ 13 ਲੋਕਾਂ ਦੀ ਮੌਤ ਹੋ ਗਈ ਸੀ। ਸਰਕਾਰ ਨੇ ਸਾਰੇ ਮ੍ਰਿਤਕਾਂ ਦੇ ਵਾਰਸਾਂ ਨੂੰ 5-5 ਲੱਖ ਰੁਪਏ ਦਾ ਮੁਆਵਜ਼ਾ ਦੇਣ ਦਾ ਐਲਾਨ ਕੀਤਾ ਸੀ।

ਇਹ ਵੀ ਪੜ੍ਹੋ:- ਪੱਛਮੀ ਬੰਗਾਲ: ਨਾਬਾਲਿਗ ਨਾਲ ਬਲਾਤਕਾਰ ਕਰ ਕੀਤਾ ਕਤਲ, ਕਾਲੀਆਗੰਜ ਵਿੱਚ ਹਿੰਸਾ, NCW ਨੇ ਲਿਆ ਨੋਟਿਸ

ETV Bharat Logo

Copyright © 2024 Ushodaya Enterprises Pvt. Ltd., All Rights Reserved.