ETV Bharat / bharat

Deep Sidhu Accident: ਟਰੱਕ ਡਰਾਈਵਰ ਨੂੰ ਸੋਨੀਪਤ ਦੀ ਖਰਖੌਦਾ ਅਦਾਲਤ ਤੋਂ ਮਿਲੀ ਜ਼ਮਾਨਤ - ਦੀਪ ਸਿੱਧੂ ਐਕਸੀਡੈਂਟ

ਦੀਪ ਸਿੱਧੂ ਐਕਸੀਡੈਂਟ ਕੇਸ ਵਿੱਚ ਪੁਲਿਸ ਨੇ ਟਰੱਕ ਡਰਾਈਵਰ ਕਾਸਿਮ ਖਾਨ ਨੂੰ ਗ੍ਰਿਫ਼ਤਾਰ ਕਰਕੇ ਖਰਖੌਦਾ ਅਦਾਲਤ ਵਿੱਚ ਪੇਸ਼ ਕੀਤਾ ਸੀ। ਅਦਾਲਤ ਨੇ ਉਸ ਨੂੰ ਜ਼ਮਾਨਤ ਦੇ ਦਿੱਤੀ। ਦੱਸ ਦੇਈਏ ਕਿ ਪੁਲਿਸ ਨੇ 2 ਦਿਨ ਦੇ ਰਿਮਾਂਡ ਦੀ ਅਰਜ਼ੀ ਦਿੱਤੀ ਸੀ।

ਟਰੱਕ ਡਰਾਈਵਰ ਨੂੰ ਸੋਨੀਪਤ ਦੀ ਖਰਖੌਦਾ ਅਦਾਲਤ ਤੋਂ ਮਿਲੀ ਜ਼ਮਾਨਤ

author img

By

Published : Feb 18, 2022, 5:56 PM IST

ਸੋਨੀਪਤ: ਜ਼ਿਲੇ ਦੇ ਕੁੰਡਲੀ-ਮਾਨੇਸਰ-ਪਲਵਲ ਐਕਸਪ੍ਰੈਸ ਵੇਅ 'ਤੇ ਲਾਲ ਕਿਲਾ ਕਾਂਡ ਦੇ ਮੁੱਖ ਦੋਸ਼ੀ ਪੰਜਾਬੀ ਅਦਾਕਾਰ ਦੀਪ ਸਿੱਧੂ ਦੀ ਸੜਕ ਹਾਦਸੇ 'ਚ ਮੌਤ ਹੋ ਗਈ (DEEP SIDHU ACCIDENT CASE)। ਜਿਸ ਟਰੱਕ ਨਾਲ ਉਸ ਦੀ ਕਾਰ ਦੀ ਟੱਕਰ ਹੋ ਗਈ, ਉਸ ਨੂੰ ਪੁਲਿਸ ਨੇ ਗ੍ਰਿਫ਼ਤਾਰ ਕਰਕੇ (DEEP SIDHU ACCIDENT CASE)ਸ਼ੁੱਕਰਵਾਰ ਨੂੰ ਖਰਖੌਦਾ ਅਦਾਲਤ ਵਿੱਚ ਪੇਸ਼ ਕੀਤਾ। ਪੁਲਿਸ ਨੇ 2 ਦਿਨ ਦੇ ਰਿਮਾਂਡ ਦੀ ਅਰਜ਼ੀ ਦਿੱਤੀ ਸੀ ਪਰ ਖਰਖੌਦਾ ਅਦਾਲਤ ਨੇ ਡਰਾਈਵਰ ਕਾਸਿਮ ਖਾਨ ਨੂੰ ਜ਼ਮਾਨਤ ਦੇ ਦਿੱਤੀ ਹੈ।

ਨੂੰਹ ਜ਼ਿਲ੍ਹੇ ਦੇ ਸਿੰਗਰ ਪਿੰਡ ਦਾ ਰਹਿਣ ਵਾਲਾ ਟਰੱਕ ਡਰਾਈਵਰ ਕਾਸਿਮ ਖਾਨ ਹਾਦਸੇ ਤੋਂ ਬਾਅਦ ਫਰਾਰ ਹੋ ਗਿਆ। ਘਟਨਾ ਤੋਂ ਬਾਅਦ ਫਰਾਰ ਟਰੱਕ ਡਰਾਈਵਰ ਦੀ ਗ੍ਰਿਫਤਾਰੀ ਲਈ ਥਾਂ-ਥਾਂ ਛਾਪੇਮਾਰੀ ਕੀਤੀ ਜਾ ਰਹੀ ਹੈ। ਪੁਲਿਸ ਨੇ ਵੀਰਵਾਰ ਨੂੰ ਉਸ ਨੂੰ ਗ੍ਰਿਫ਼ਤਾਰ ਕਰ ਲਿਆ। ਇਸ ਦੇ ਨਾਲ ਹੀ ਇਸ ਮਾਮਲੇ ਸਬੰਧੀ ਜਾਣਕਾਰੀ ਦਿੰਦੇ ਹੋਏ ਤਫਤੀਸ਼ੀ ਅਫਸਰ ਧਰਮਪਾਲ ਸਿੰਘ ਨੇ ਦੱਸਿਆ ਕਿ ਡਰਾਈਵਰ ਕਾਸਿਮ ਖਾਨ ਨੂੰ ਗ੍ਰਿਫਤਾਰ ਕਰਕੇ ਖਰਖੌਦਾ ਅਦਾਲਤ ਵਿਚ ਪੇਸ਼ ਕੀਤਾ ਗਿਆ ਹੈ। ਪੁਲਿਸ ਨੇ ਅਦਾਲਤ ਵਿੱਚ ਦੋ ਦਿਨ ਦੇ ਰਿਮਾਂਡ ਲਈ ਅਰਜ਼ੀ ਦਿੱਤੀ ਸੀ ਪਰ ਖਰਖੌਦਾ ਅਦਾਲਤ ਨੇ ਜ਼ਮਾਨਤ ਦੇ ਦਿੱਤੀ।

ਦੱਸ ਦਈਏ ਕਿ ਸੋਨੀਪਤ ਤੋਂ ਲੰਘਦੇ ਕੁੰਡਲੀ ਮਾਨੇਸਰ-ਪਲਵਲ ਐਕਸਪ੍ਰੈਸਵੇਅ 'ਤੇ ਲਾਲ ਕਿਲਾ ਕਾਂਡ ਦਾ ਮੁੱਖ ਦੋਸ਼ੀ ਅਤੇ ਪੰਜਾਬੀ ਗਾਇਕ ਦੀਪ ਸਿੱਧੂ ਆਪਣੀ ਮਹਿਲਾ ਦੋਸਤ ਰੀਨਾ ਰਾਏ ਨਾਲ ਦਿੱਲੀ ਤੋਂ ਪੰਜਾਬ ਜਾ ਰਿਹਾ ਸੀ ਪਰ ਜਦੋਂ ਉਹ ਕੁੰਡਲੀ -ਮਾਨੇਸਰ-ਪਲਵਲ ਐਕਸਪ੍ਰੈਸ ਵੇਅ ਟੋਲ ਪਲਾਜ਼ਾ ਨੇੜੇ ਪਹੁੰਚਿਆ ਤਾਂ ਉਸ ਦੀ ਤੇਜ਼ ਰਫਤਾਰ ਕਾਰ ਟਰੱਕ ਨਾਲ ਟਕਰਾ ਗਈ। ਹਾਦਸੇ 'ਚ ਦੀਪ ਸਿੱਧੂ ਦੀ ਮੌਕੇ 'ਤੇ ਹੀ ਮੌਤ ਹੋ ਗਈ ਅਤੇ ਮਹਿਲਾ ਦੋਸਤ ਜ਼ਖਮੀ ਹੋ ਗਈ।

ਇਹ ਵੀ ਪੜ੍ਹੋੋ: ਦੀਪ ਸਿੱਧੂ ਸੜਕ ਹਾਦਸੇ 'ਚ ਡਰਾਈਵਰ ਦਾ ਕਬੂਲਨਾਮਾ

ETV Bharat Logo

Copyright © 2025 Ushodaya Enterprises Pvt. Ltd., All Rights Reserved.