ਹੈਦਰਾਬਾਦ: ਮਸ਼ਹੂਰ ਗਾਇਕਾ ਲਤਾ ਮੰਗੇਸ਼ਕਰ ਦੇ ਦੇਹਾਂਤ 'ਤੇ ਦੋ ਦਿਨਾਂ ਦੇ ਰਾਸ਼ਟਰੀ ਸੋਗ ਦਾ ਐਲਾਨ ਕੀਤਾ ਗਿਆ ਹੈ। ਅਧਿਕਾਰਤ ਸੂਤਰਾਂ ਨੇ ਐਤਵਾਰ ਨੂੰ ਇਹ ਜਾਣਕਾਰੀ ਦਿੱਤੀ। ਉਨ੍ਹਾਂ ਕਿਹਾ ਕਿ ਇਸ ਦੌਰਾਨ ਰਾਸ਼ਟਰੀ ਝੰਡਾ ਅੱਧਾ ਝੁਕਿਆ ਰਹੇਗਾ ਅਤੇ ਉਨ੍ਹਾਂ ਦਾ ਅੰਤਿਮ ਸੰਸਕਾਰ ਸਰਕਾਰੀ ਸਨਮਾਨਾਂ ਨਾਲ ਕੀਤਾ ਜਾਵੇਗਾ।
ਅੰਤਿਮ ਦਰਸ਼ਨਾਂ ਲਈ ਲਤਾ ਮੰਗੇਸ਼ਕਰ ਦੀ ਮ੍ਰਿਤਕ ਦੇਹ ਨੂੰ ਦੁਪਹਿਰ 12 ਤੋਂ 3 ਵਜੇ ਤੱਕ ਪਰੇਡ ਰੋਡ ਸਥਿਤ ਉਨ੍ਹਾਂ ਦੇ ਘਰ ਵਿੱਚ ਰੱਖਿਆ ਜਾਵੇਗਾ। ਸ਼ਿਵਾਜੀ ਪਾਰਕ ਵਿਖੇ ਸ਼ਾਮ 6:30 ਵਜੇ ਉਨ੍ਹਾਂ ਦਾ ਅੰਤਿਮ ਸਸਕਾਰ ਕੀਤਾ ਜਾਵੇਗਾ।
ਮੰਗੇਸ਼ਕਰ ਦਾ ਐਤਵਾਰ ਨੂੰ ਮੁੰਬਈ ਦੇ ਇੱਕ ਹਸਪਤਾਲ ਵਿੱਚ 92 ਸਾਲ ਦੀ ਉਮਰ ਵਿੱਚ ਦੇਹਾਂਤ ਹੋ ਗਿਆ। ਉਹ ਕੋਰੋਨਾ ਵਾਇਰਸ ਨਾਲ ਪੀੜਤ ਸਨ। ਦੱਸ ਦਈਏ ਕਿ ਉਹਨਾਂ ਦੀ ਹਾਲਤ ਬਹੁਤ ਨਾਜ਼ੁਕ ਸੀ, ਜਿਹਨਾਂ ਨੂੰ ਮੁੜ ਵੈਂਟੀਲੇਟਰ 'ਤੇ ਭੇਜ ਦਿੱਤਾ ਗਿਆ ਸੀ।
ਮੰਗੇਸ਼ਕਰ ਨੂੰ ਨਿਮੋਨੀਆ ਦਾ ਪਤਾ ਲੱਗਣ ਤੋਂ ਬਾਅਦ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਸੀ ਅਤੇ ਜਨਵਰੀ ਦੇ ਸ਼ੁਰੂ ਵਿੱਚ ਨਾਵਲ ਕੋਰੋਨਾਵਾਇਰਸ ਲਈ ਸਕਾਰਾਤਮਕ ਟੈਸਟ ਕੀਤਾ ਗਿਆ ਸੀ। ਉਹ ਕਈ ਹਫ਼ਤਿਆਂ ਤੱਕ ਵੈਂਟੀਲੇਟਰ 'ਤੇ ਸੀ, ਪਰ ਫਿਰ 28 ਜਨਵਰੀ ਨੂੰ ਉਸ ਵਿੱਚ ਸੁਧਾਰ ਦੇ ਲੱਛਣ ਦਿਖਾਈ ਦੇਣ ਕਾਰਨ ਉਸ ਨੂੰ ਵੈਂਟੀਲੇਟਰ ਤੋਂ ਉਤਾਰ ਦਿੱਤਾ ਗਿਆ। ਸ਼ਨੀਵਾਰ ਨੂੰ ਉਹਨਾਂ ਦੀ ਸਿਹਤ ਫਿਰ ਵਿਗੜ ਗਈ ਅਤੇ ਦੁਬਾਰਾ ਵੈਂਟੀਲੇਟਰ 'ਤੇ ਰੱਖਿਆ ਗਿਆ।
ਇਹ ਵੀ ਪੜ੍ਹੋ: ਲਤਾ ਮੰਗੇਸ਼ਕਰ ਦਾ 92 ਸਾਲ ਦੀ ਉਮਰ ’ਚ ਦੇਹਾਂਤ