ਜੰਮੂ: ਜੰਮੂ-ਕਸ਼ਮੀਰ ਪੁਲਿਸ ਦੇ ਦੋ ਕਾਂਸਟੇਬਲਾਂ ਨੂੰ ਵੀਰਵਾਰ ਨੂੰ ਸੀਨੀਅਰ ਪੁਲਿਸ ਸੁਪਰਡੈਂਟ, ਜੰਮੂ ਨੇ ਡਿਊਟੀ ਵਿੱਚ ਲਾਪਰਵਾਹੀ ਲਈ ਮੁਅੱਤਲ ਕਰ ਦਿੱਤਾ। ਇਕ ਅਧਿਕਾਰੀ ਨੇ ਇਸ ਕਾਰਵਾਈ ਦੀ ਜਾਣਕਾਰੀ ਦਿੱਤੀ ਹੈ।
ਅਧਿਕਾਰੀ ਨੇ ਦੱਸਿਆ ਕਿ ਪੁਲਿਸ ਅਧਿਕਾਰੀਆਂ ਦੀ ਇੱਕ ਮਨੋਨੀਤ ਟੀਮ ਰੈਗੂਲਰ ਰਾਤ ਦੀ ਚੈਕਿੰਗ ਡਿਊਟੀ 'ਤੇ ਸੀ। ਇਸ ਦੌਰਾਨ ਪੁਲਿਸ ਦੀ ਇੱਕ ਗੱਡੀ ਉਸਨੂੰ ਛੱਡੀ ਹੋਈ ਮਿਲੀ। ਇਸ ਗੱਡੀ ਵਿੱਚ ਰਾਤ ਦੀ ਡਿਊਟੀ ਲਈ ਤਾਇਨਾਤ ਮੁਲਾਜ਼ਮ ਡਿਊਟੀ ਵਿੱਚ ਲਾਪਰਵਾਹੀ ਕਰਦੇ ਪਾਏ ਗਏ।ਅਧਿਕਾਰੀ ਨੇ ਦੱਸਿਆ ਕਿ ਇਸ ਤੋਂ ਬਾਅਦ ਜੰਮੂ ਦੇ ਸੀਨੀਅਰ ਪੁਲੀਸ ਕਪਤਾਨ (ਐਸਐਸਪੀ) ਡਾਕਟਰ ਵਿਨੋਦ ਕੁਮਾਰ ਨੇ ਚਿਨੌਰ ਪੁਲੀਸ ਚੌਕੀ ਦੇ ਦੋ ਪੁਲੀਸ ਮੁਲਾਜ਼ਮਾਂ ਨੂੰ ਮੁਅੱਤਲ ਕਰਨ ਦੇ ਹੁਕਮ ਜਾਰੀ ਕੀਤੇ ਹਨ।
ਮੁਅੱਤਲ ਕੀਤੇ ਗਏ ਪੁਲਿਸ ਮੁਲਾਜ਼ਮ ਸਿਲੈਕਸ਼ਨ ਗ੍ਰੇਡ ਕਾਂਸਟੇਬਲ ਜਗਦੀਸ਼ ਰਾਜ (ਬੈਜ ਨੰਬਰ-EXJ 075511) ਅਤੇ ਕਾਂਸਟੇਬਲ ਵਸੀਮ ਅਕਰਮ (ਬੈਜ ਨੰਬਰ-EXJ 185434) ਹਨ। ਅਧਿਕਾਰੀ ਨੇ ਦੱਸਿਆ ਕਿ ਦੋਵਾਂ ਨੂੰ ਤੁਰੰਤ ਪ੍ਰਭਾਵ ਨਾਲ ਮੁਅੱਤਲ ਕਰ ਦਿੱਤਾ ਗਿਆ ਹੈ।ਇਸ ਕਾਰਵਾਈ ਬਾਰੇ ਜਾਣਕਾਰੀ ਦਿੰਦਿਆਂ ਐਸਐਸਪੀ ਕੁਮਾਰ ਨੇ ਦੱਸਿਆ ਕਿ ਡਿਊਟੀ ਵਿੱਚ ਲਾਪ੍ਰਵਾਹੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ ਅਤੇ ਡਿਊਟੀ ਵਿੱਚ ਲਾਪਰਵਾਹੀ ਵਰਤਣ ਵਾਲੇ ਪੁਲੀਸ ਮੁਲਾਜ਼ਮਾਂ ਨਾਲ ਨਿਯਮਾਂ ਅਨੁਸਾਰ ਸਖ਼ਤੀ ਨਾਲ ਨਿਪਟਿਆ ਜਾਵੇਗਾ।
ਦੱਸ ਦਈਏ ਕਿ ਜੰਮੂ-ਕਸ਼ਮੀਰ 'ਚ ਅੱਤਵਾਦੀ ਗਤੀਵਿਧੀਆਂ ਨੂੰ ਪੂਰੀ ਤਰ੍ਹਾਂ ਨਾਲ ਖਤਮ ਕਰਨ ਲਈ ਪੁਲਸ ਅਤੇ ਸੁਰੱਖਿਆ ਬਲਾਂ ਵਲੋਂ ਨਿਯਮਿਤ ਤੌਰ 'ਤੇ ਚੈਕਿੰਗ ਅਤੇ ਜਾਂਚ ਕੀਤੀ ਜਾਂਦੀ ਹੈ। ਇਸ ਦੇ ਲਈ ਪੁਲਿਸ ਮੁਲਾਜ਼ਮਾਂ ਨੂੰ ਨਾਕੇ ਬਣਾ ਕੇ ਨਿਰਧਾਰਤ ਥਾਵਾਂ 'ਤੇ ਤਾਇਨਾਤ ਕੀਤਾ ਜਾਂਦਾ ਹੈ। ਪਰ ਇਹ ਦੋਵੇਂ ਪੁਲਿਸ ਮੁਲਾਜ਼ਮ ਡਿਊਟੀ ਦੌਰਾਨ ਲਾਪ੍ਰਵਾਹੀ ਪਾਏ ਗਏ।