ਸ਼ੋਪੀਆਂ: ਦੱਖਣੀ ਕਸ਼ਮੀਰ ਦੇ ਸ਼ੋਪੀਆਂ ਜ਼ਿਲੇ 'ਚ ਵੀਰਵਾਰ ਨੂੰ ਫੌਜ ਦੇ ਜਵਾਨਾਂ ਨੂੰ ਲੈ ਕੇ ਜਾ ਰਹੀ ਟਾਟਾ ਸੂਮੋ ਗੱਡੀ ਹਾਦਸੇ ਦਾ ਸ਼ਿਕਾਰ ਹੋ ਗਈ। ਸੂਮੋ ਸੜਕ ਤੋਂ ਫਿਸਲ ਕੇ ਪਲਟ ਗਈ, ਜਿਸ ਨਾਲ ਦੋ ਸੈਨਿਕਾਂ ਦੀ ਮੌਤ ਹੋ ਗਈ ਅਤੇ ਪੰਜ ਹੋਰ ਜ਼ਖਮੀ ਹੋ ਗਏ। ਹਾਦਸੇ ਵਿੱਚ ਮਰਨ ਵਾਲਿਆਂ ਦੀ ਪਛਾਣ ਹੌਲਦਾਰ ਰਾਮ ਅਵਤਾਰ ਅਤੇ ਸਿਪਾਹੀ ਪਵਨ ਗੌਤਮ ਵਜੋਂ ਹੋਈ ਹੈ।
ਜ਼ਖਮੀਆਂ ਨੂੰ ਪਹਿਲਾਂ ਸ਼ੋਪੀਆਂ ਜ਼ਿਲਾ ਹਸਪਤਾਲ ਲਿਜਾਇਆ ਗਿਆ, ਜਿੱਥੋਂ ਉਨ੍ਹਾਂ ਨੂੰ ਉੱਨਤ ਇਲਾਜ ਲਈ ਫੌਜ ਦੇ 92 ਬੇਸ ਹਸਪਤਾਲ, ਸ਼੍ਰੀਨਗਰ ਭੇਜ ਦਿੱਤਾ ਗਿਆ।
ਇਹ ਵੀ ਪੜ੍ਹੋ: ਸ਼ੋਪੀਆਂ 'ਚ ਸੁਰੱਖਿਆ ਬਲਾਂ ਅਤੇ ਅੱਤਵਾਦੀਆਂ ਵਿਚਾਲੇ ਮੁੱਠਭੇੜ ਜਾਰੀ, ਇਕ ਅੱਤਵਾਦੀ ਢੇਰ