ਜੰਮੂ ਕਸ਼ਮੀਰ : ਪਿਛਲੇ ਲੰਮੇਂ ਸਮੇਂ ਤੋਂ ਕਸ਼ਮੀਰ ਦੇ ਸਥਾਨਕ ਇਲਾਕਿਆਂ ਵਿਚ ਅੱਤਵਾਦੀਆਂ ਦੀਆਂ ਘਟਵਾਨਾਂ ਦੇਖਦੇ ਹੋਏ ਪੁਲਿਸ ਅਤੇ ਫੌਜ ਵੱਲੋਂ ਸਰਚ ਅਭਿਆਨ ਚਲਾਏ ਜਾ ਰਹੇ ਹਨ। ਜਿੰਨਾ ਵਿਚ ਸੁਰੱਖਿਆ ਬਲਾਂ ਨੂੰ ਵੱਡੀ ਸਫਲਤਾ ਹੱਥ ਲੱਗੀ ਹੈ ਅਤੇ ਵੀਰਵਾਰ ਨੂੰ ਜੰਮੂ-ਕਸ਼ਮੀਰ ਦੇ ਬਾਰਾਮੂਲਾ ਜ਼ਿਲੇ 'ਚ ਲਸ਼ਕਰ-ਏ-ਤੋਇਬਾ (LeT) ਦੇ ਦੋ ਅੱਤਵਾਦੀ ਸਹਿਯੋਗੀਆਂ ਨੂੰ ਗ੍ਰਿਫਤਾਰ ਕੀਤਾ ਅਤੇ ਗਿਰਫਤਾਰੀ ਦੌਰਾਨ ਉਨ੍ਹਾਂ ਦੇ ਕਬਜ਼ੇ 'ਚੋਂ ਹਥਿਆਰ ਅਤੇ ਗੋਲਾ ਬਾਰੂਦ ਬਰਾਮਦ ਕੀਤਾ।
ਉਨ੍ਹਾਂ ਨੇ ਭੱਜਣ ਦੀ ਕੋਸ਼ਿਸ਼ ਕੀਤੀ : ਪੁਲਿਸ ਦੇ ਬੁਲਾਰੇ ਨੇ ਦੱਸਿਆ ਕਿ ਫਰੈਸਟੀਹਾਰ ਕਰੀਰੀ ਪਿੰਡ ਵਿੱਚ ਅੱਤਵਾਦੀਆਂ ਦੀ ਗਤੀਵਿਧੀ ਦੇ ਸਬੰਧ ਵਿੱਚ ਖਾਸ ਸੂਚਨਾ 'ਤੇ ਕਾਰਵਾਈ ਕਰਦੇ ਹੋਏ, ਸੁਰੱਖਿਆ ਬਲਾਂ ਨੇ ਫਰੈਸਟੀਹਾਰ ਵਾਰੀਪੋਰਾ ਕਰਾਸਿੰਗ 'ਤੇ ਇੱਕ ਮੋਬਾਈਲ ਵਾਹਨ ਚੈਕਪੁਆਇੰਟ (ਐਮਵੀਸੀਪੀ) ਲਗਾਇਆ। ਉਨ੍ਹਾਂ ਦੱਸਿਆ ਕਿ ਦੋ ਸ਼ੱਕੀ ਜੋ ਕਰਾਸਿੰਗ ਵੱਲ ਆ ਰਹੇ ਸਨ, ਜਦੋਂ ਉਨ੍ਹਾਂ ਨੇ ਸੁਰੱਖਿਆ ਮੁਲਾਜ਼ਮਾਂ ਨੂੰ ਦੇਖਿਆ ਤਾਂ ਉਨ੍ਹਾਂ ਨੇ ਭੱਜਣ ਦੀ ਕੋਸ਼ਿਸ਼ ਕੀਤੀ, ਪਰ ਉਨ੍ਹਾਂ ਨੂੰ ਸਮਝਦਾਰੀ ਨਾਲ ਕਾਬੂ ਕਰ ਲਿਆ ਗਿਆ। ਦੋਵਾਂ ਦੀ ਤਲਾਸ਼ੀ ਦੌਰਾਨ ਦੋ ਚੀਨੀ ਪਿਸਤੌਲ, ਦੋ ਮੈਗਜ਼ੀਨ ਅਤੇ ਪਿਸਤੌਲ ਦੇ 15 ਰੌਂਦ ਬਰਾਮਦ ਹੋਏ। ਬੁਲਾਰੇ ਨੇ ਦੱਸਿਆ ਕਿ ਉਨ੍ਹਾਂ ਨੂੰ ਤੁਰੰਤ ਹਿਰਾਸਤ ਵਿੱਚ ਲੈ ਲਿਆ ਗਿਆ। ਦੋਵੇਂ ਲਸ਼ਕਰ ਦੇ ਅੱਤਵਾਦੀ ਸਹਿਯੋਗੀ ਸਨ। ਇਹਨਾਂ ਖ਼ਿਲਾਫ਼ ਆਰਮਜ਼ ਐਕਟ ਅਤੇ ਗੈਰਕਾਨੂੰਨੀ ਗਤੀਵਿਧੀਆਂ (ਰੋਕੂ) ਐਕਟ ਤਹਿਤ ਮਾਮਲਾ ਦਰਜ ਕਰ ਲਿਆ ਗਿਆ ਹੈ ਅਤੇ ਜਾਂਚ ਕੀਤੀ ਜਾ ਰਹੀ ਹੈ।
ਹਥਿਆਰ ਅਤੇ ਗੋਲਾ ਬਾਰੂਦ ਬਰਾਮਦ ਕੀਤਾ: ਉਨ੍ਹਾਂ ਦੱਸਿਆ ਕਿ ਐਸ.ਓ.ਜੀ., ਫੌਜ ਅਤੇ ਐਸ.ਐਸ.ਬੀ. ਵੱਲੋਂ ਸਾਂਝੇ ਤੌਰ 'ਤੇ ਲਗਾਏ ਗਏ ਨਾਕੇ ਦੀ ਚੈਕਿੰਗ ਦੌਰਾਨ ਫੜੇ ਗਏ ਦੋਵਾਂ ਦੀ ਪਛਾਣ ਸੁਹੇਲ ਗੁਲਜ਼ਾਰ ਅਤੇ ਵਸੀਮ ਅਹਿਮਦ ਪਾਰਾ ਵਜੋਂ ਕਰਦੇ ਹੋਏ ਅਧਿਕਾਰੀਆਂ ਨੇ ਕਿਹਾ ਕਿ ਇਹ ਦੋਵੇਂ ਅੱਤਵਾਦੀ ਸੰਗਠਨ ਲਸ਼ਕਰ-ਏ-ਤੋਇਬਾ ਦੇ ਸਹਿਯੋਗੀ ਹਨ। ਇਸ ਦੌਰਾਨ ਇੱਕ ਸੀਨੀਅਰ ਪੁਲਿਸ ਅਧਿਕਾਰੀ ਨੇ ਵੀ ਦੋਵਾਂ ਨੂੰ ਹਿਰਾਸਤ ਵਿੱਚ ਲਏ ਜਾਣ ਦੀ ਪੁਸ਼ਟੀ ਕਰਦਿਆਂ ਕਿਹਾ ਕਿ ਉਨ੍ਹਾਂ ਨੂੰ ਪੁੱਛਗਿੱਛ ਲਈ ਹਿਰਾਸਤ ਵਿੱਚ ਲਿਆ ਗਿਆ ਹੈ।ਜ਼ਿਕਰਯੋਗ ਹੈ ਕਿ ਇਸ ਤੋਂ ਪਹਿਲਾਂ ਵੀ ਕਈ ਕਾਰਕੁਨਾਂ ਨੂੰ ਕਾਬੁ ਕੀਤਾ ਜਾ ਚੁੱਕਿਆ ਹੈ। ਜਿੰਨਾ ਵੱਲੋਂ ਵੱਡੀ ਵਾਰਦਾਤ ਨੂੰ ਅੰਜਾਮ ਦੇਣ ਦਾ ਪਲਾਂਨ ਕੀਤਾ ਜਾ ਰਿਹਾ ਸੀ। ਅਧਿਕਾਰੀਆਂ ਨੇ ਦੱਸਿਆ ਕਿ ਇਹ ਕਾਰਵਾਰੀ ਲਗਾਤਾਰ ਹੋ ਰਹੀਆਂ ਅੱਤਵਾਦੀ ਗਤੀਵਿਧੀਆਂ ਨੂੰ ਰੋਕਣ ਲਈ ਕੀਤੀ ਜਾ ਰਹੀ ਸੀ ਜਿਸ ਤਹਿਤ ਸਫਲਤਾ ਹਾਸਿਲ ਹੋਈ ਹੈ।