ਉੱਤਰ ਪ੍ਰਦੇਸ਼: ਲਖਨਊ ਵਿੱਚ ਕੈਂਟ ਇਲਾਕੇ ਦੇ ਦਿਲਕੁਸ਼ਾ ਨੇੜੇ ਨਿਰਮਾਣ ਅਧੀਨ ਮਕਾਨ ਦੀ ਕੰਧ (under construction wall collapse) ਡਿੱਗਣ ਕਾਰਨ ਵੱਡਾ ਹਾਦਸਾ ਵਾਪਰ ਗਿਆ। ਮਲਬੇ ਹੇਠ ਦੱਬਣ ਕਾਰਨ 9 ਲੋਕਾਂ ਦੀ ਮੌਤ ਹੋ (wall collapse 9 died ) ਗਈ, ਜਦਕਿ ਕਈ ਲੋਕ ਜ਼ਖਮੀ ਹੋ ਗਏ।4 ਮ੍ਰਿਤਕਾਂ 'ਚ 2 ਬੱਚੇ ਵੀ ਸ਼ਾਮਲ ਹਨ। ਜਦਕਿ 2 ਲੋਕ ਜ਼ਖਮੀ ਹੋਏ ਹਨ, ਜਿਨ੍ਹਾਂ ਨੂੰ ਇਲਾਜ ਲਈ ਹਸਪਤਾਲ 'ਚ ਭਰਤੀ ਕਰਵਾਇਆ ਗਿਆ ਹੈ। ਘਟਨਾ ਦੀ ਸੂਚਨਾ ਮਿਲਣ ਉੱਤੇ ਪਹੁੰਚੀ ਪੁਲਸ ਨੇ ਸਥਾਨਕ ਲੋਕਾਂ ਦੀ ਮਦਦ ਨਾਲ ਰਾਹਤ ਅਤੇ ਬਚਾਅ ਕਾਰਜ ਸ਼ੁਰੂ ਕਰ ਦਿੱਤੇ ਹਨ। ਰਾਹਤ ਅਤੇ ਬਚਾਅ 'ਚ ਤੇਜ਼ੀ ਲਿਆਉਣ ਲਈ ਦਿਲਕੁਸ਼ਾ 'ਚ NDRF (NDRF was called) ਨੂੰ ਬੁਲਾਇਆ ਗਿਆ ਹੈ।
ਹਾਦਸੇ ਦਾ ਨੋਟਿਸ ਲੈਂਦਿਆਂ ਮੁੱਖ ਮੰਤਰੀ ਅਦਿੱਤਿਆ ਨਾਥ ਯੋਗੀ ਨੇ ਮ੍ਰਿਤਕਾਂ ਦੇ ਦੁਖੀ ਪਰਿਵਾਰਾਂ ਨਾਲ ਹਮਦਰਦੀ ਪ੍ਰਗਟ ਕੀਤੀ ਹੈ ਅਤੇ ਮ੍ਰਿਤਕਾਂ ਦੇ ਪਰਿਵਾਰਾਂ ਨੂੰ 4 ਲੱਖ ਰੁਪਏ ਦੀ ਰਾਹਤ ਰਾਸ਼ੀ (4 lakh relief amount of Rs) ਦੇਣ ਦੇ ਨਿਰਦੇਸ਼ ਵੀ ਦਿੱਤੇ ਹਨ। ਇਸ ਦੇ ਨਾਲ ਹੀ ਸੀਐਮ ਯੋਗੀ ਨੇ ਜ਼ਖਮੀਆਂ ਦੇ ਮੁਫਤ ਇਲਾਜ ਦੇ ਨਿਰਦੇਸ਼ ਵੀ ਦਿੱਤੇ ਹਨ।
ਇਹ ਵੀ ਪੜ੍ਹੋ: ਅਹਿਮਦਾਬਾਦ ਵਿੱਚ ਉਸਾਰੀ ਅਧੀਨ ਇਮਾਰਤ ਦੀ ਲਿਫਟ ਡਿੱਗੀ, 8 ਮਜ਼ਦੂਰਾਂ ਦੀ ਮੌਤ