ETV Bharat / bharat

ਲੜਕੀਆਂ ਦੇ ਵਿਆਹ ਦੀ ਉਮਰ 18 ਤੋਂ ਵਧਾ ਕੇ 21 ਸਾਲ ਕਰੇਗੀ ਸਰਕਾਰ - ਉਮਰ ਵਧਾਉਣ ਦਾ ਅਸਲ ਮਕਸਦ ਔਰਤਾਂ ਦਾ ਸਸ਼ਕਤੀਕਰਨ ਹੈ

ਕੇਂਦਰੀ ਮੰਤਰੀ ਮੰਡਲ ਨੇ ਦੇਸ਼ ਵਿੱਚ ਲੜਕੀਆਂ ਦੇ ਵਿਆਹ ਦੀ ਕਾਨੂੰਨੀ ਉਮਰ 18 ਤੋਂ ਵਧਾ ਕੇ 21 ਸਾਲ (marriage age of women from 18 to 21) ਕਰਨ ਦੇ ਪ੍ਰਸਤਾਵ ਨੂੰ ਮਨਜ਼ੂਰੀ ਦੇ ਦਿੱਤੀ ਹੈ। ਕੇਂਦਰ ਸਰਕਾਰ ਬਾਲ ਵਿਆਹ ਰੋਕੂ ਕਾਨੂੰਨ (Central Government Child Marriage Prohibition Act) 2006, ਸਪੈਸ਼ਲ ਮੈਰਿਜ ਐਕਟ ਅਤੇ ਹਿੰਦੂ ਮੈਰਿਜ ਐਕਟ 1955 ਵਰਗੇ ਕਾਨੂੰਨਾਂ ਵਿੱਚ ਸੋਧ ਕਰੇਗੀ।

ਲੜਕੀਆਂ ਦੇ ਵਿਆਹ ਦੀ ਉਮਰ 18 ਤੋਂ ਵਧਾ ਕੇ 21 ਸਾਲ ਕਰੇਗੀ ਸਰਕਾਰ

author img

By

Published : Dec 16, 2021, 10:21 AM IST

ਹੈਦਰਾਬਾਦ: ਭਾਰਤ ਵਿੱਚ ਜਲਦੀ ਹੀ ਲੜਕੀਆਂ ਦੇ ਵਿਆਹ ਦੀ ਕਾਨੂੰਨੀ ਉਮਰ ਬਦਲ ਜਾਵੇਗੀ। ਕੇਂਦਰੀ ਮੰਤਰੀ ਮੰਡਲ ਨੇ ਦੇਸ਼ ਵਿੱਚ ਲੜਕੀਆਂ ਦੇ ਵਿਆਹ ਦੀ ਕਾਨੂੰਨੀ ਉਮਰ 18 ਤੋਂ ਵਧਾ ਕੇ 21 ਸਾਲ (marriage age of women from 18 to 21) ਕਰਨ ਦੇ ਪ੍ਰਸਤਾਵ ਨੂੰ ਮਨਜ਼ੂਰੀ ਦੇ ਦਿੱਤੀ ਹੈ। ਮੀਡੀਆ ਰਿਪੋਰਟਾਂ ਮੁਤਾਬਕ ਬੁੱਧਵਾਰ ਨੂੰ ਕੈਬਨਿਟ ਦੀ ਬੈਠਕ 'ਚ ਲੜਕੀਆਂ ਦੇ ਵਿਆਹ ਦੀ ਉਮਰ ਬਦਲਣ ਦੇ ਪ੍ਰਸਤਾਵ ਨੂੰ ਮਨਜ਼ੂਰੀ ਦਿੱਤੀ ਗਈ। ਇਸ ਦੇ ਲਈ ਸਰਕਾਰ ਮੌਜੂਦਾ ਕਾਨੂੰਨਾਂ 'ਚ ਸੋਧ ਲਈ ਸੰਸਦ 'ਚ ਬਿੱਲ ਪੇਸ਼ ਕਰੇਗੀ।

ਦੱਸ ਦੇਈਏ ਕਿ ਸੁਤੰਤਰਤਾ ਦਿਵਸ 'ਤੇ ਭਾਸ਼ਣ ਦੌਰਾਨ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਲੜਕੀਆਂ ਦੇ ਵਿਆਹ ਦੀ ਉਮਰ ਬਦਲਣ ਦਾ ਸੰਕੇਤ ਦਿੱਤਾ ਸੀ। ਮੀਡੀਆ ਰਿਪੋਰਟਾਂ ਮੁਤਾਬਕ ਇਸ ਨੂੰ ਲਾਗੂ ਕਰਨ ਲਈ ਕੇਂਦਰ ਸਰਕਾਰ ਬਾਲ ਵਿਆਹ ਰੋਕੂ ਕਾਨੂੰਨ 2006 (Central Government Child Marriage Prohibition Act) ਅਤੇ ਫਿਰ ਸਪੈਸ਼ਲ ਮੈਰਿਜ ਐਕਟ ਅਤੇ ਹਿੰਦੂ ਮੈਰਿਜ ਐਕਟ 1955 ਵਰਗੇ ਨਿੱਜੀ ਕਾਨੂੰਨਾਂ ਵਿੱਚ ਸੋਧ ਕਰੇਗੀ।

ਦੱਸ ਦੇਈਏ ਕਿ ਦਸੰਬਰ 2020 ਵਿੱਚ ਜਯਾ ਜੇਤਲੀ ਦੀ ਅਗਵਾਈ ਵਾਲੀ ਟਾਸਕ ਫੋਰਸ ਨੇ ਨੀਤੀ ਆਯੋਗ ਨੂੰ ਆਪਣੀਆਂ ਸਿਫਾਰਸ਼ਾਂ ਸੌਂਪੀਆਂ ਸਨ। ਇਨ੍ਹਾਂ ਸਿਫਾਰਿਸ਼ਾਂ ਦੇ ਆਧਾਰ 'ਤੇ ਕੈਬਨਿਟ ਨੇ ਇਸ ਪ੍ਰਸਤਾਵ ਨੂੰ ਮਨਜ਼ੂਰੀ ਦਿੱਤੀ ਹੈ।

'ਦਿ ਇੰਡੀਅਨ ਐਕਸਪ੍ਰੈਸ' ਨਾਲ ਗੱਲਬਾਤ ਕਰਦਿਆਂ ਜੇਤਲੀ ਨੇ ਕਿਹਾ ਕਿ ਟਾਸਕ ਫੋਰਸ ਦੀਆਂ ਸਿਫਾਰਿਸ਼ਾਂ ਦਾ ਮਕਸਦ ਆਬਾਦੀ ਨੂੰ ਕੰਟਰੋਲ ਕਰਨਾ ਨਹੀਂ ਹੈ। ਨੈਸ਼ਨਲ ਫੈਮਿਲੀ ਹੈਲਥ ਸਰਵੇ ਵਿੱਚ ਇਹ ਗੱਲ ਸਾਹਮਣੇ ਆਈ ਹੈ ਕਿ ਭਾਰਤ ਦੀ ਕੁੱਲ ਪ੍ਰਜਨਨ ਦਰ ਵਿੱਚ ਕਮੀ ਆਈ ਹੈ। ਇਸ ਸਮੇਂ ਭਾਰਤ ਦੀ ਕੁੱਲ ਪ੍ਰਜਨਨ ਦਰ 2.2 ਹੈ।

ਕੁੜੀਆਂ ਦੇ ਵਿਆਹ ਦੀ ਉਮਰ ਵਧਾਉਣ ਦਾ ਅਸਲ ਮਕਸਦ ਔਰਤਾਂ ਦਾ ਸਸ਼ਕਤੀਕਰਨ ਹੈ। ਸਰਕਾਰ ਦੁਆਰਾ ਮਾਂ ਬਣਨ ਦੀ ਉਮਰ, ਮਾਵਾਂ ਦੀ ਮੌਤ ਦਰ ਨੂੰ ਘਟਾਉਣ ਅਤੇ ਪੋਸ਼ਣ ਵਿੱਚ ਸੁਧਾਰ ਨਾਲ ਸਬੰਧਤ ਮਾਮਲਿਆਂ ਦੀ ਜਾਂਚ ਕਰਨ ਲਈ ਟਾਸਕ ਫੋਰਸ ਦੀ ਸਥਾਪਨਾ ਕੀਤੀ ਗਈ ਸੀ।

ਇਹ ਵੀ ਪੜ੍ਹੋ: ਹੈਰਾਨੀਜਨਕ! ਭਰਾ ਨੇ ਕਰਵਾਇਆ ਭੈਣ ਨਾਲ ਵਿਆਹ, ਇੰਝ ਖੁੱਲ੍ਹਿਆ ਰਾਜ਼

ETV Bharat Logo

Copyright © 2025 Ushodaya Enterprises Pvt. Ltd., All Rights Reserved.